ਫਗਵਾੜਾ (ਸੋਨੂੰ)- ਫਗਵਾੜਾ ਵਿਖੇ ਇਨਸਾਨੀਅਤ ਉਸ ਸਮੇਂ ਸਰਮਸ਼ਾਰ ਹੋ ਗਈ, ਜਦੋਂ ਇਕ ਮਹਿਲਾ ਇਕ ਮਾਸੂਮ ਬੱਚੇ ਨੂੰ ਰੋਂਦੇ ਹੋਏ ਬਾਜ਼ਾਰ ਵਿੱਚ ਛੱਡ ਕੇ ਚੱਲਦੀ ਬਣੀ। ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਸਿਟੀ ਦੇ ਸਬ ਇੰਸਪੈਕਟਰ ਭਾਰਤ ਭੂਸ਼ਣ ਨੇ ਦੱਸਿਆ ਕਿ ਦੇਰ ਸ਼ਾਮ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਿੰਗਲਾ ਮਾਰਕੀਟ ਵਿੱਚ ਇਕ ਮਾਸੂਮ ਬੱਚਾ ਰੋ ਰਿਹਾ ਹੈ ਅਤੇ ਜਦੋਂ ਉਨ੍ਹਾਂ ਨੇ ਪੁਲਸ ਪਾਰਟੀ ਨਾਲ ਮੌਕੇ ਉਤੇ ਜਾ ਕੇ ਵੇਖਿਆ ਤਾਂ ਪਤਾ ਲੱਗਾ ਕਿ ਇਕ ਮਹਿਲਾ ਉਸ ਬੱਚੇ ਨੂੰ ਰੋਂਦੇ ਨੂੰ ਉਥੇ ਹੀ ਛੱਡ ਗਈ ਹੈ। ਉਕਤ ਮਾਸੂਮ ਪੌੜੀਆਂ ਵਿਚ ਸੀ।
ਇਹ ਵੀ ਪੜ੍ਹੋ : ਗੂਗਲ ਤੋਂ ਬੈਂਕ ਦੇ ਕਸਟਮਰ ਕੇਅਰ ਦਾ ਨੰਬਰ ਲੈਣ ਵਾਲੇ ਹੋ ਜਾਣ ਸਾਵਧਾਨ, ਤੁਹਾਡੇ ਨਾਲ ਵੀ ਹੋ ਸਕਦੀ ਹੈ ਅਜਿਹੀ ਠੱਗੀ
ਉਨ੍ਹਾਂ ਦੱਸਿਆ ਕਿ ਸ਼ਾਮ ਸਮੇਂ ਸਾਰੀਆਂ ਦੁਕਾਨਾਂ ਬੰਦ ਹੋ ਗਈਆਂ ਸਨ ਅਤੇ ਆਲੇ-ਦੁਆਲੇ ਦੀਆਂ ਦੁਕਾਨਾਂ ਦੇ ਸੀ. ਸੀ. ਟੀ. ਵੀ. ਚੈੱਕ ਕੀਤੇ ਜਾਣਗੇ ਅਤੇ ਪਤਾ ਲਗਾਇਆ ਜਾਵੇਗਾ ਕਿ ਉਕਤ ਮਹਿਲਾ ਕੌਣ ਸੀ। ਉਨਾਂ ਕਿਹਾ ਕਿ ਫਿਲਹਾਲ ਉਨ੍ਹਾਂ ਨੇ ਬੱਚੇ ਨੂੰ ਸਿਵਲ ਹਸਪਤਾਲ ਵਿਖੇ ਪਹੁੰਚਾ ਦਿੱਤਾ ਹੈ। ਉਧਰ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਪੁਲਸ ਇਕ ਬੱਚੇ ਨੂੰ ਹਸਪਤਾਲ ਵਿਖੇ ਲੈ ਕੇ ਆਈ ਸੀ ਅਤੇ ਬੱਚਾ ਪੂਰੀ ਤਰਾਂ ਨਾਲ ਤੰਦਰੁਸਤ ਹੈ।
ਇਹ ਵੀ ਪੜ੍ਹੋ : ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਡੈਨਮਾਰਕ ਤੋਂ ਆਉਂਦਿਆਂ ਜਹਾਜ਼ ’ਚ ਕਾਲਾ ਸੰਘਿਆਂ ਦੇ ਨੌਜਵਾਨ ਦੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਕਿਸਾਨਾਂ ਨੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦੀ ਖਿੱਚੀ ਤਿਆਰੀ
NEXT STORY