ਫਗਵਾੜਾ (ਜਲੋਟਾ) : ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੂਬਾ ਪ੍ਰਧਾਨ ਮਨਜੀਤ ਰਾਏ ਦੀ ਪ੍ਰਧਾਨਗੀ ’ਚ ਬੀਤੇ ਦਿਨਾਂ ਤੋਂ ਲਗਾਤਾਰ ਸੈਂਕੜੇ ਕਿਸਾਨ ਵੀਰਾਂ ਨੇ ਸਥਾਨਕ ਇਕ ਮਿੱਲ ਵੱਲ ਗੰਨਾ ਕਿਸਾਨਾਂ ਦੇ ਕਰੋੜਾਂ ਰੁਪਏ ਬਕਾਇਆ ਹੋਣ ਦੇ ਮੁੱਦੇ ਨੂੰ ਲੈ ਕੇ ਕੌਮੀ ਰਾਜ ਮਾਰਗ ਨੰਬਰ ਇਕ ’ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਰੋਸ ਧਰਨਾ ਲਾਇਆ ਹੋਇਆ ਹੈ।
ਇਹ ਵੀ ਪੜ੍ਹੋ : ਮੁੰਡੇ ਨੇ ਮੰਗੇਤਰ ਨੂੰ ਫਲੈਟ 'ਚ ਸ਼ਰੇਆਮ ਬੁਆਏਫਰੈਂਡ ਨਾਲ ਫੜ੍ਹਿਆ, ਘਬਰਾਈ ਕੁੜੀ ਨੇ ਜੋ ਕੀਤਾ, ਛੁੱਟੇ ਸਭ ਦੇ ਪਸੀਨੇ
ਇਸ ਦੌਰਾਨ ਕਿਸਾਨਾਂ ਨੇ ਫਗਵਾੜਾ ’ਚ ਵੱਡਾ ਐਲਾਨ ਕਰਦੇ ਹੋਏ ਆਖਿਆ ਹੈ ਕਿ 11 ਅਗਸਤ ਨੂੰ ਰੱਖੜੀ ਦੇ ਪਵਿੱਤਰ ਦਿਹਾੜੇ ਨੂੰ ਧਿਆਨ ’ਚ ਰੱਖਦੇ ਹੋਏ ਉਨ੍ਹਾਂ ਵੱਲੋਂ ਕੌਮੀ ਰਾਜਮਾਰਗ ਨੰਬਰ ਇਕ ’ਤੇ ਕਿਸੇ ਵੀ ਤਰ੍ਹਾਂ ਦਾ ਕੋਈ ਟ੍ਰੈਫਿਕ ਜਾਮ ਨਹੀਂ ਕੀਤਾ ਜਾਵੇਗਾ ਅਤੇ ਸੜਕ ਦੇ ਦੋਵੇਂ ਪਾਸੇ ਪੂਰੀ ਤਰ੍ਹਾਂ ਸਮੇਤ ਸਰਵਿਸ ਸੜਕਾਂ ਲੋਕਾਂ ਦੀ ਆਵਾਜਾਈ ਲਈ ਪੂਰੀ ਤਰ੍ਹਾਂ ਖੁੱਲ੍ਹੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਰੱਖੜੀ ਦੇ ਪਵਿੱਤਰ ਦਿਹਾੜੇ ਉਨ੍ਹਾਂ ਦੀਆਂ ਭੈਣਾਂ ਅਤੇ ਭਰਾਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਟ੍ਰੈਫਿਕ ਜਾਮ ਸਬੰਧੀ ਕੋਈ ਔਂਕੜ ਪੇਸ਼ ਆਵੇ।
ਇਹ ਵੀ ਪੜ੍ਹੋ : ਰੱਖੜੀ ਤੋਂ ਪਹਿਲਾਂ ਇਕਲੌਤੇ ਭਰਾ ਦਾ ਬੇਰਹਿਮੀ ਨਾਲ ਹੋਇਆ ਕਤਲ, ਮਾਤਮ 'ਚ ਬਦਲੀਆਂ ਖ਼ੁਸ਼ੀਆਂ
ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਹਿੰਦੂ-ਸਿੱਖ ਭਾਈਚਾਰੇ ਨੂੰ ਮਜ਼ਬੂਤ ਕਰਨ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਗਿਆ ਹੈ ਪਰ ਉਨ੍ਹਾਂ ਨਾਲ ਹੀ ਐਲਾਨ ਕੀਤਾ ਕਿ 12 ਅਗਸਤ ਤੋਂ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਇਨਸਾਫ਼ ਮਿਲਣ ਤੱਕ ਕਿਸਾਨ ਅੰਦੋਲਨ ਨੂੰ ਹੋਰ ਤਿੱਖਾ ਕਰਨਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਉਨ੍ਹਾਂ ਦੇ ਬਕਾਇਆ ਕਰੋੜਾਂ ਰੁਪਏ ਪੰਜਾਬ ਸਰਕਾਰ ਵੱਲੋਂ ਸ਼ੂਗਰ ਮਿੱਲ ਪ੍ਰਬੰਧਕਾਂ ਤੋਂ ਲੈ ਕੇ ਨਹੀਂ ਦਿੱਤੇ ਜਾਂਦੇ ਹਨ, ਤਦ ਤਕ ਉਹ ਇਸੇ ਤਰ੍ਹਾਂ ਰੋਸ ਧਰਨੇ ਅਤੇ ਪ੍ਰਦਰਸ਼ਨ ਕਰਦੇ ਰਹਿਣਗੇ।
ਇਹ ਵੀ ਪੜ੍ਹੋ : ਵੇਰਕਾ ਦਾ ਪੈਕਟ ਵਾਲਾ ਦਹੀਂ ਖਾਣ ਦੇ ਸ਼ੌਕੀਨ ਸਾਵਧਾਨ! ਇਹ ਵੀਡੀਓ ਦੇਖ ਖੁੱਲ੍ਹੀਆਂ ਰਹਿ ਜਾਣਗੀਆਂ ਅੱਖਾਂ
ਉਨ੍ਹਾਂ ਕਿਹਾ ਕਿ 12 ਅਗਸਤ ਤੋਂ ਕੌਮੀ ਰਾਜਮਾਰਗ ਨੰਬਰ ਇਕ ਦੇ ਦੋਵੇਂ ਪਾਸਿਆਂ 'ਤੇ ਟ੍ਰੈਫਿਕ ਜਾਮ ਹੋਵੇਗਾ। ਦੱਸਣਯੋਗ ਹੈ ਕਿ ਬੀਤੇ ਤਿੰਨ ਦਿਨਾਂ ਤੋਂ ਫਗਵਾੜਾ ’ਚ ਕਿਸਾਨਾਂ ਵੱਲੋਂ ਹੱਲਾ ਬੋਲਦੇ ਹੋਏ ਕੌਮੀ ਰਾਜਮਾਰਗ ਨੰਬਰ ਇਕ ’ਤੇ ਅਣਮਿੱਥੇ ਸਮੇਂ ਲਈ ਤੰਬੂ ਗੱਡ ਕੇ ਰੋਸ ਧਰਨੇ ਅਤੇ ਕਿਸਾਨ ਅੰਦੋਲਨ ਰਾਤ-ਦਿਨ ਜਾਰੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਦਿਹਾਤੀ ਪੁਲਸ ਨੇ ਸਰਚ ਆਪ੍ਰੇਸ਼ਨ ਦੌਰਾਨ ਡਰੋਨ ਰਾਹੀਂ ਸੁੱਟੇ ਹਥਿਆਰ ਕੀਤੇ ਬਰਾਮਦ, ਕਾਬੂ ਕੀਤੇ 4 ਸ਼ੱਕੀ ਮੁਲਜ਼ਮ
NEXT STORY