ਫਗਵਾੜਾ : ਕਪੂਰਥਲਾ ਦੇ ਫਗਵਾੜਾ 'ਚ ਚਾਰ ਸਾਲ ਦੀ ਬੱਚੀ ਨਾਲ ਗਲਤ ਹਰਕਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਗ੍ਰੰਥੀ ਦਾ ਮੁੰਡਾ ਉਸ ਨੂੰ ਵਰਗਲਾ ਕੇ ਆਪਣੇ ਨਾਲ ਕਮਰੇ ਵਿਚ ਲੈ ਗਿਆ ਤੇ ਉਸ ਦੇ ਨਾਲ ਗਲਤ ਕੰਮ ਕੀਤਾ। ਮਾਸੂਮ ਨੇ ਘਰ ਜਾ ਕੇ ਆਪਣੀ ਮਾਂ ਨੂੰ ਸਾਰੀ ਗੱਲ ਦੱਸੀ। ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਜੇਲ੍ਹ ਭੇਜ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਪੀੜਤ ਬੱਚੀ ਰੋਜ਼ਾਨਾ ਮੁਹੱਲੇ ਦੇ ਓਂਕਾਰ ਨਗਰ ਸਥਿਤ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਜਾਂਦੀ ਸੀ। 4 ਜੂਨ ਨੂੰ ਜਦੋਂ ਬੱਚੀ ਗੁਰਦੁਆਰੇ ਗਈ ਤਾਂ ਉੱਥੋਂ ਦੇ ਮੁੱਖ ਗ੍ਰੰਥੀ ਰਣਜੀਤ ਸਿੰਘ ਦਾ ਪੁੱਤਰ ਪ੍ਰਭਜੋਤ ਸਿੰਘ (ਉਮਰ ਕਰੀਬ 23 ਸਾਲ), ਜਿਸ ਨੂੰ ਹਰਮਨ ਵਜੋਂ ਵੀ ਜਾਣਿਆ ਜਾਂਦਾ ਹੈ, ਬੱਚੀ ਨੂੰ ਵਰਗਲਾ ਕੇ ਇੱਕ ਕਮਰੇ ਵਿੱਚ ਲੈ ਗਿਆ। ਉੱਥੇ ਉਸ ਨੇ ਬੱਚੀ ਨੂੰ ਕਮਰੇ ਅੰਦਰ ਬੰਦ ਕਰਕੇ ਉਸ ਨਾਲ ਗਲਤ ਹਰਕਤ ਕੀਤੀ। ਮੁਲਜ਼ਮ ਨੇ ਬੱਚੀ ਨੂੰ ਚੁੱਪ ਰਹਿਣ ਲਈ ਚਾਕਲੇਟ ਅਤੇ ਟੌਫੀਆਂ ਦਿੱਤੀਆਂ ਅਤੇ ਧਮਕੀ ਦਿੱਤੀ ਕਿ ਉਹ ਇਸ ਬਾਰੇ ਕਿਸੇ ਨੂੰ ਕੁਝ ਨਾ ਦੱਸੇ।
ਬੱਚੀ ਨੇ ਘਰ ਜਾ ਕੇ ਆਪਣੀ ਮਾਂ ਨੂੰ ਸਾਰੀ ਆਪਬੀਤੀ ਸੁਣਾਈ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਜਦੋਂ ਇਸ ਘਟਨਾ ਦਾ ਪਤਾ ਲੱਗਿਆ ਤਾਂ ਇਲਾਕੇ ਦੇ ਲੋਕ ਇਕੱਠੇ ਹੋ ਗਏ। ਦੋਸ਼ ਲਾਇਆ ਗਿਆ ਹੈ ਕਿ ਸ਼ੁਰੂ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨੇ ਸਹਿਯੋਗ ਨਹੀਂ ਦਿੱਤਾ ਅਤੇ ਕੈਮਰੇ ਚੈੱਕ ਕਰਨ ਦਾ ਬਹਾਨਾ ਬਣਾ ਕੇ ਮਾਮਲੇ ਨੂੰ ਟਾਲਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਲੋਕਾਂ ਦੇ ਭਾਰੀ ਦਬਾਅ ਤੋਂ ਬਾਅਦ ਮੁਲਜ਼ਮ ਨੂੰ ਫੜਿਆ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨੇ ਬਾਅਦ ਵਿੱਚ ਸਪੱਸ਼ਟ ਕੀਤਾ ਕਿ ਮੁਲਜ਼ਮ ਨੂੰ ਸੇਵਾ ਤੋਂ ਹਟਾ ਦਿੱਤਾ ਗਿਆ ਹੈ ਅਤੇ ਉਸ ਕੋਲੋਂ ਚਾਬੀਆਂ ਵਾਪਸ ਲੈ ਕੇ ਉਸ ਦਾ ਸਾਰਾ ਸਿਸਟਮ ਖ਼ਤਮ ਕਰ ਦਿੱਤਾ ਗਿਆ ਹੈ।
ਫਗਵਾੜਾ ਸਿਟੀ ਥਾਣਾ ਦੀ ਐੱਸਐੱਚਓ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਪੀੜਤ ਪਰਿਵਾਰ ਦੀ ਸ਼ਿਕਾਇਤ 'ਤੇ ਮੁਲਜ਼ਮ ਪ੍ਰਭਜੋਤ ਸਿੰਘ ਦੇ ਖਿਲਾਫ ਪੋਕਸੋ (POCSO) ਐਕਟ ਅਤੇ ਹੋਰ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
AR ਰਹਿਮਾਨ ਨੇ ਅਟਾਰੀ ਸਰਹੱਦ 'ਤੇ ਰਚਿਆ ਇਤਿਹਾਸ, ਬਾਰਡਰ 'ਤੇ ਗੂੰਜਿਆ 'ਮਾਂ ਤੁਜੇ ਸਲਾਮ'
NEXT STORY