ਫਗਵਾੜਾ (ਜਲੋਟਾ)-ਫਗਵਾੜਾ ’ਚ ਅੱਜ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਸੰਘਣੀ ਆਬਾਦੀ ਵਾਲੇ ਪਿੰਡ ਭੁੱਲਾਰਾਈ ’ਚ ਅਮਰੀਕ ਨਗਰੀ ਵਿਖੇ ਚੁੰਨੀਆਂ ਰੰਗਣ ਵਾਲੇ ਇਕ ਨੌਜਵਾਨ ਦਾ ਭੇਤਭਰੇ ਹਾਲਾਤ ’ਚ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ। ਕਤਲ ਕੀਤੇ ਗਏ ਨੌਜਵਾਨ ਦੀ ਪਛਾਣ ਪਰਮਜੀਤ ਸਿੰਘ ਵਾਸੀ ਅਮਰੀਕ ਨਗਰੀ ਪਿੰਡ ਭੁੱਲਾਰਾਈ ਵਜੋਂ ਹੋਈ ਹੈ ਅਤੇ ਉਹ ਚੁੰਨੀਆਂ ਰੰਗਣ ਦਾ ਕੰਮ ਕਰਦਾ ਦੱਸਿਆ ਜਾਂਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਰਮਜੀਤ ਸਿੰਘ ਆਪਣੇ ਘਰ ’ਚ ਇਕੱਲਾ ਹੀ ਰਹਿੰਦਾ ਸੀ ਅਤੇ ਉਸ ਦਾ ਵਿਆਹ ਨਹੀਂ ਹੋਇਆ ਸੀ।
ਉਨ੍ਹਾਂ ਦੱਸਿਆ ਕਿ ਪਰਮਜੀਤ ਸਿੰਘ ਨੂੰ ਉਨ੍ਹਾਂ ਬੀਤੇ ਸੋਮਵਾਰ ਵੇਖਿਆ ਸੀ ਅਤੇ ਉਸ ਤੋਂ ਬਾਅਦ ਉਸ ਦੇ ਘਰ ਦੇ ਬਾਹਰ ਤਾਲਾ ਲੱਗਿਆ ਹੋਇਆ ਸੀ, ਜਿਸ ਨੂੰ ਵੇਖਣ ਤੋਂ ਬਾਅਦ ਉਨ੍ਹਾਂ ਇਹ ਅੰਦਾਜ਼ਾ ਲਗਾਇਆ ਕਿ ਸ਼ਾਇਦ ਉਹ ਕਿਸੇ ਕੰਮ ਲਈ ਘਰ ਤੋਂ ਬਾਹਰ ਗਿਆ ਹੋਇਆ ਹੈ ਪਰ ਅੱਜ ਜਦ ਉਸ ਦੇ ਘਰ ਦੇ ਅੰਦਰੋਂ ਗੰਦੀ ਬਦਬੂ ਆਉਣ ਲੱਗ ਪਈ ਤਾਂ ਉਨ੍ਹਾਂ ਵੱਲੋਂ ਪੁਲਸ ਨੂੰ ਜਾਣਕਾਰੀ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ ’ਤੇ ਪੁੱਜੀ ਪੁਲਸ ਟੀਮ ਨੇ ਜਦੋਂ ਪਰਮਜੀਤ ਸਿੰਘ ਦੇ ਘਰ ਦੇ ਬਾਹਰ ਲੱਗੇ ਤਾਲੇ ਨੂੰ ਤੋੜ ਕੇ ਅੰਦਰ ਕਮਰੇ ’ਚ ਜਾ ਕੇ ਵੇਖਿਆ ਤਾਂ ਉਸ ਦੀ ਖੂਨ ਨਾਲ ਲਿੱਬੜੀ ਹੋਈ ਲਾਸ਼ ਮੌਕੇ ਤੋਂ ਬਰਾਮਦ ਹੋਈ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪਾਕਿਸਤਾਨ ’ਚੋਂ ਆ ਰਹੇ ਫੋਨ, ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ
ਪਰਮਜੀਤ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਸ ਦੇ ਭਰਾ ਨੇ ਉਸ ਨੂੰ ਵਿਦੇਸ਼ ਤੋਂ ਹਜ਼ਾਰਾਂ ਰੁਪਏ ਭੇਜੇ ਸਨ, ਜੋ ਉਸ ਦੇ ਕੋਲ ਸਨ। ‘ਜਗ ਬਾਣੀ’ ਨਾਲ ਗੱਲਬਾਤ ਕਰਦੇ ਹੋਏ ਫਗਵਾੜਾ ਦੇ ਐੱਸ. ਪੀ. ਮੁਖਤਿਆਰ ਰਾਏ ਨੇ ਦੱਸਿਆ ਕਿ ਪੁਲਸ ਨੇ ਪਰਮਜੀਤ ਸਿੰਘ ਦੇ ਕਤਲ ਸਬੰਧੀ ਅਣਪਛਾਤੇ ਕਾਤਲਾਂ ਖ਼ਿਲਾਫ਼ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸ. ਪੀ. ਫਗਵਾਡ਼ਾ ਮੁਖਤਿਆਰ ਰਾਏ ਨੇ ਕਿਹਾ ਕਿ ਉਨ੍ਹਾਂ ਨੇ ਡੀ. ਐੱਸ. ਪੀ. ਫਗਵਾਡ਼ਾ ਸਮੇਤ ਹੋਰ ਪੁਲਸ ਅਧਿਕਾਰੀਆਂ ਨਾਲ ਅਮਰੀਕ ਨਗਰੀ ’ਚ ਜਾ ਕੇ ਮੌਕੇ ’ਤੇ ਜਾਂਚ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਸ ਨੂੰ ਕਤਲਕਾਂਡ ਸਬੰਧੀ ਅਹਿਮ ਲੀਡਜ਼ ਮਿਲੀਆਂ ਹਨ ਅਤੇ ਬਹੁਤ ਜਲਦ ਇਸ ਕਤਲਕਾਂਡ ਦਾ ਪਰਦਾਫਾਸ਼ ਕਰਦਿਆਂ ਕਾਤਲਾਂ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਜਾਵੇਗਾ।
ਖ਼ਬਰ ਲਿਖੇ ਜਾਣ ਤੱਕ ਥਾਣਾ ਸਦਰ ਫਗਵਾੜਾ ਦੀ ਪੁਲਸ ਨੇ ਪਰਮਜੀਤ ਸਿੰਘ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਦੀ ਮੋਰਚਰੀ ’ਚ ਭੇਜ ਦਿੱਤਾ ਹੈ। ਉੱਧਰ ਦੂਜੇ ਪਾਸੇ ਸੰਘਣੀ ਆਬਾਦੀ ਵਾਲੇ ਪਿੰਡ ਭੁੱਲਾਰਾਈ ’ਚ ਅਮਰੀਕ ਨਗਰੀ ਵਿਖੇ ਪਰਮਜੀਤ ਸਿੰਘ ਦਾ ਆਪਣੇ ਹੀ ਘਰ ’ਚ ਭੇਤਭਰੇ ਹਾਲਾਤ ਚ ਹੋਏ ਬੇਰਹਿਮੀ ਨਾਲ ਕਤਲ ਤੋਂ ਬਾਅਦ ਪਿੰਡ ਭੁੱਲਾਰਾਈ ਸਮੇਤ ਆਸ-ਪਾਸ ਦੇ ਕਈ ਪਿੰਡਾਂ ਅਤੇ ਇਲਾਕਿਆਂ ’ਚ ਰਹਿੰਦੇ ਲੋਕਾਂ ’ਚ ਭਾਰੀ ਡਰ ਅਤੇ ਦਹਿਸ਼ਤ ਪਾਈ ਜਾ ਰਹੀ ਹੈ ਅਤੇ ਲੋਕ ਕਈ ਤਰ੍ਹਾਂ ਦੀਆਂ ਗੱਲਾਂ ਅਤੇ ਚਰਚਾਵਾਂ ਕਰ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : ਰੂਪਾ ਤੇ ਕੁੱਸਾ ਦੇ ਐਨਕਾਊਂਟਰ ਨੂੰ ਲੈ ਕੇ FIR ’ਚ ਹੋਇਆ ਅਹਿਮ ਖ਼ੁਲਾਸਾ
ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ 6 ਦਿਨਾ ਪੁਲਸ ਰਿਮਾਂਡ ’ਤੇ ਭੇਜਿਆ
NEXT STORY