ਚੰਡੀਗੜ੍ਹ (ਸੁਸ਼ੀਲ) : ਸੈਰ ਕਰ ਰਹੀ ਕੁੜੀ ਤੋਂ ਸੈਕਟਰ-44 ’ਚ ਐਕਟਿਵਾ ਸਵਾਰ ਦੋ ਨੌਜਵਾਨ ਫੋਨ ਖੋਹ ਕੇ ਫ਼ਰਾਰ ਹੋ ਗਏ। ਕੁੜੀ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਸੈਕਟਰ-34 ਥਾਣਾ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਨਾਕਾਬੰਦੀ ਕੀਤੀ, ਪਰ ਸਨੈਚਰ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਏ। ਸੈਕਟਰ-44 ਨਿਵਾਸੀ ਸੰਜਨਾ ਦੀ ਸ਼ਿਕਾਇਤ ’ਤੇ ਸੈਕਟਰ-34 ਥਾਣਾ ਪੁਲਸ ਨੇ ਐਕਟਿਵਾ ਸਵਾਰ ਸਨੈਚਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਸ ਸਨੈਚਰਾਂ ਨੂੰ ਫੜ੍ਹਨ ਲਈ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ।
ਸੈਕਟਰ-44 ਦੀ ਰਹਿਣ ਵਾਲੀ ਸੰਜਨਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਕੇਅਰਟੇਕਰ ਦਾ ਕੰਮ ਕਰਦੀ ਹੈ। ਸ਼ੁੱਕਰਵਾਰ ਨੂੰ ਡਿਊਟੀ ਖ਼ਤਮ ਕਰਨ ਤੋਂ ਬਾਅਦ ਉਹ ਘਰ ਦੇ ਬਾਹਰ ਸੈਰ ਕਰ ਰਹੀ ਸੀ। ਜਦੋਂ ਉਹ ਮਕਾਨ ਨੰਬਰ 1023 ਨੇੜੇ ਪਹੁੰਚੀ ਤਾਂ ਪਿੱਛੇ ਤੋਂ ਐਕਟਿਵਾ ਸਵਾਰ ਦੋ ਨੌਜਵਾਨ ਆਏ। ਐਕਟਿਵਾ ਦੇ ਪਿੱਛੇ ਬੈਠੇ ਨੌਜਵਾਨ ਨੇ ਉਸ ਦੇ ਹੱਥੋਂ ਫੋਨ ਖੋਹ ਲਿਆ ਤੇ ਸਾਥੀ ਸਮੇਤ ਫ਼ਰਾਰ ਹੋ ਗਿਆ। ਸੰਜਨਾ ਨੇ ਪੁਲਸ ਨੂੰ ਦੱਸਿਆ ਕਿ ਹਨ੍ਹੇਰੇ ਕਾਰਨ ਉਹ ਐਕਟਿਵਾ ਦਾ ਨੰਬਰ ਨੋਟ ਨਹੀਂ ਕਰ ਸਕੀ।
ਨੌਜਵਾਨ ਨੂੰ ਅਗਵਾ ਕਰਕੇ ਕੀਤੀ ਕੁੱਟਮਾਰ
NEXT STORY