ਚੰਡੀਗੜ੍ਹ (ਸੁਸ਼ੀਲ) : ਇੱਥੇ ਸੈਕਟਰ-48 ਸਥਿਤ ਟੈਕਸੀ ਸਟੈਂਡ ’ਤੇ ਬਾਈਕ ਸਵਾਰ 2 ਨੌਜਵਾਨਾਂ ਨੇ ਵਿਅਕਤੀ ਤੋਂ ਫ਼ੋਨ ਖੋਹ ਲਿਆ ਤੇ ਫ਼ਰਾਰ ਹੋ ਗਏ। ਰਮੇਸ਼ ਕੁਮਾਰ ਨੇ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਕੀਤੀ। ਸੈਕਟਰ-49 ਥਾਣਾ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਰਮੇਸ਼ ਕੁਮਾਰ ਦੇ ਬਿਆਨ ’ਤੇ ਮੋਟਰਸਾਈਕਲ ਸਵਾਰ ਸਨੈਚਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।
ਸੈਕਟਰ-48 ਦੇ ਰਮੇਸ਼ ਕੁਮਾਰ ਨੇ ਦੱਸਿਆ ਕਿ ਸਵੇਰੇ ਕਰੀਬ 7 ਵਜੇ ਬਾਈਕ ਸਵਾਰ ਦੋ ਵਿਅਕਤੀ ਸੈਕਟਰ-48 ਸਥਿਤ ਟੈਕਸੀ ਸਟੈਂਡ ਨੇੜੇ ਉਸ ਦੀ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ। ਉਸ ਨੇ 112 ਨੰਬਰ ’ਤੇ ਪੁਲਸ ਨੂੰ ਸੂਚਿਤ ਕੀਤਾ ਤੇ ਪੁਲਸ ਮੌਕੇ ’ਤੇ ਪੁੱਜੀ। ਪੁਲਸ ਨੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਤੇ ਤੱਥਾਂ ਦੀ ਜਾਂਚ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰ ਲਿਆ। ਸਨੈਚਰਾਂ ਦਾ ਪਤਾ ਲਗਾਉਣ ਲਈ ਸੀ. ਸੀ. ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਪ੍ਰਧਾਨ
NEXT STORY