ਲੁਧਿਆਣਾ (ਰਿਸ਼ੀ) : ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਭੈਣ ਦੀ ਤਸਵੀਰ ਤੋਂ ਗੁੱਸੇ ’ਚ ਆਏ ਭਰਾ ਨੇ ਆਪਣੇ ਦੋਸਤ ਨਾਲ ਮਿਲ ਕੇ ਨੌਜਵਾਨ ਦੇ ਥੱਪੜ ਮਾਰ ਦਿੱਤਾ, ਜਿਸ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਮਾਮਲੇ ’ਚ ਥਾਣਾ ਡਵੀਜ਼ਨ ਨੰ. 6 ਦੀ ਪੁਲਸ ਨੇ ਧਾਰਾ 108 ਬੀ. ਐੱਨ. ਐੱਸ. ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਆਰੀਅਨ ਅਤੇ ਉਸ ਦੇ ਅਣਪਛਾਤੇ ਸਾਥੀ ਵਜੋਂ ਹੋਈ ਹੈ, ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਗੁਰਵਿੰਦਰ ਸਿੰਘ ਵਾਸੀ ਜਨਤਾ ਨਗਰ ਨੇ ਦੱਸਿਆ ਕਿ ਉਸ ਦਾ ਲੜਕਾ ਰਣਜੀਤ ਸਿੰਘ (18) ਜੋ 12ਵੀਂ ਜਮਾਤ ਦਾ ਵਿਦਿਆਰਥੀ ਸੀ।
ਇਹ ਵੀ ਪੜ੍ਹੋ : ਲੱਖਾਂ ਰੁਪਏ ਲਗਾ ਕੇ ਇੰਗਲੈਂਡ ਭੇਜੀ ਪ੍ਰੇਮਿਕਾ ਨੇ ਥੋੜੇ ਦਿਨਾਂ 'ਚ ਬਦਲੇ ਰੰਗ, ਮੁੰਡੇ ਨੇ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ
ਉਸ ਦੀ ਉਕਤ ਮੁਲਜ਼ਮਾਂ ਨਾਲ ਲੜਾਈ ਹੋਈ ਸੀ ਕਿਉਂਕਿ ਰਣਜੀਤ ਨੇ ਆਪਣੇ ਦੋਸਤ ਆਰੀਅਨ ਦੀ ਭੈਣ ਦੀ ਫੋਟੋ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ ਸੀ, ਜਿਸ ਕਾਰਨ ਉਨ੍ਹਾਂ ਵਿਚਾਲੇ ਲੜਾਈ ਹੋਈ ਅਤੇ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਖੁਦਕੁਸ਼ੀ ਦਾ ਉਦੋਂ ਪਤਾ ਲੱਗਾ ਜਦੋਂ ਮ੍ਰਿਤਕ ਦੀ ਮਾਂ ਉਸ ਨੂੰ ਦੁਪਹਿਰ ਦੇ ਖਾਣੇ ਲਈ ਬੁਲਾਉਣ ਲਈ ਕਮਰੇ ’ਚ ਗਈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਖ਼ਤਰਨਾਕ ਗੈਂਗਸਟਰ ਦਾ ਕੀਤਾ ਐਨਕਾਊਂਟਰ, 18 ਤੋਂ ਵੱਧ ਦਰਜ ਸੀ ਮਾਮਲੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿਵਲ ਹਸਪਤਾਲ 'ਚ ਜਾਅਲੀ ਡਾਕਟਰ ਨੇ ਬਜ਼ੁਰਗ ਨਾਲ ਕਰ 'ਤਾ ਕਾਂਡ, CMO ਕੋਲ ਪਹੁੰਚੀ ਸ਼ਿਕਾਇਤ
NEXT STORY