ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਵਿਖੇ 30 ਜਨਵਰੀ ਦੀ ਦੇਰ ਸ਼ਾਮ ਨੂੰ ਪਿਸਤੌਲ ਦੇ ਜ਼ੋਰ 'ਤੇ 30 ਮਿੰਟਾਂ 'ਚ ਪੈਟਰੋਲ ਪੰਪ ਲੁੱਟਣ ਵਾਲੇ 5 ਲੁਟੇਰਿਆਂ ’ਚੋਂ 3 ਲੁਟੇਰਿਆਂ ਦੀਆਂ ਤਸਵੀਰਾਂ ਪੁਲਸ ਵਲੋਂ ਜਾਰੀ ਕੀਤੀਆਂ ਗਈਆਂ ਹਨ। ਡੀ. ਐੱਸ. ਪੀ. ਸਮਰਾਲਾ ਤਰਲੋਚਨ ਸਿੰਘ ਨੇ ਦੱਸਿਆ ਕਿ ਇਨ੍ਹਾਂ ਲੁਟੇਰਿਆਂ ਕੋਲ ਕੀਆ ਕੰਪਨੀ ਦੀ ਚਿੱਟੇ ਰੰਗ ਦੀ ਕਾਰ ਮੋਗਾ ਜ਼ਿਲ੍ਹੇ ’ਚੋਂ ਚੋਰੀ ਕੀਤੀ ਹੋਈ ਸੀ, ਜਿਸ ਰਾਹੀਂ ਇਨ੍ਹਾਂ ਨੇ ਮਾਛੀਵਾੜਾ ਇਲਾਕੇ 'ਚ ਪੈਟਰੋਲ ਪੰਪ ਲੁੱਟਣ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਦੀ ਤਨਖ਼ਾਹ ਨੂੰ ਲੈ ਕੇ ਵੱਡੀ ਖ਼ਬਰ! ਜਾਣੋ ਹੁਣ ਕਿੰਨੀ ਮਿਲੇਗੀ
ਡੀ. ਐੱਸ. ਪੀ. ਸਮਰਾਲਾ ਨੇ ਦੱਸਿਆ ਕਿ ਇਨ੍ਹਾਂ 5 ਲੁਟੇਰਿਆਂ ਨੂੰ ਕਾਬੂ ਕਰਨ ਲਈ ਪੁਲਸ ਨੇ ਵੱਖ-ਵੱਖ ਟੀਮਾਂ ਬਣਾਈਆਂ ਹਨ ਅਤੇ ਜੋ ਸੀ. ਸੀ. ਟੀ. ਵੀ. ਫੁਟੇਜ ਦੇਖੀ ਗਈ ਹੈ, ਉਸ ਦੇ ਆਧਾਰ ’ਤੇ ਇਨ੍ਹਾਂ 5 ਲੁਟੇਰਿਆਂ ’ਚੋਂ 3 ਦੀਆਂ ਤਸਵੀਰਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਐਤਕੀਂ ਮੌਸਮ ਨੇ ਤੋੜ ਛੱਡੇ ਸਾਰੇ ਰਿਕਾਰਡ, ਮੌਸਮ ਵਿਭਾਗ ਨੇ ਜਾਰੀ ਕਰ 'ਤੀ ਸਾਰੀ ਡਿਟੇਲ
ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਨੂੰ ਕੋਈ ਵੀ ਵਿਅਕਤੀ ਪਛਾਣਦਾ ਹੈ ਤਾਂ ਉਹ ਤੁਰੰਤ ਮੇਰੇ ਨੰਬਰ 9872693808 ਜਾਂ ਥਾਣਾ ਮਾਛੀਵਾੜਾ ਦੇ ਮੁਖੀ 9592914033 ’ਤੇ ਸੰਪਰਕ ਕਰੇ। ਉਨ੍ਹਾਂ ਕਿਹਾ ਕਿ ਇਨ੍ਹਾਂ ਲੁਟੇਰਿਆਂ ਨੂੰ ਕਾਬੂ ਕਰਨ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ ਅਤੇ ਪੁਲਸ ਵਲੋਂ ਵੀ ਪੂਰੀ ਮੁਸਤੈਦੀ ਨਾਲ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਲੁਟੇਰਿਆਂ ਦਾ ਕਹਿਰ, ਸਬਜ਼ੀ ਮੰਡੀ ਜਾ ਰਹੇ ਲੋਕਾਂ ਦੀਆਂ ਤੋੜੀਆਂ ਲੱਤਾਂ ਤੇ ਬਾਂਹਾਂ
NEXT STORY