ਬਠਿੰਡਾ (ਸੁਖਵਿੰਦਰ) : ਬਠਿੰਡਾ ਜੇਲ੍ਹ ਵਿਚ ਬੰਦ ਗੈਂਗਸਟਰਾਂ ਵੱਲੋਂ ਲਗਾਤਾਰ ਸੋਸ਼ਲ ਮੀਡੀਆ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਜੇਲ੍ਹ ਪ੍ਰਸ਼ਾਸਨ ’ਤੇ ਸਵਾਲੀਆ ਨਿਸ਼ਾਨ ਵੀ ਲੱਗਣੇ ਸ਼ੁਰੂ ਹੋ ਗਏ ਹਨ। ਬਠਿੰਡਾ ਦੀ ਹਾਈ ਸਕਿਓਰਿਟੀ ਜੇਲ੍ਹ ਵਿਚ ਬੰਦ ਗੈਂਗਸਟਰ ਸਾਰਜ ਸੰਧੂ ਵੱਲੋਂ 19 ਜੂਨ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਕੁਝ ਤਸਵੀਰਾਂ ਅਪਲੋਡ ਕੀਤੀਆਂ ਗਈਆਂ ਸਨ।
ਇਹ ਵੀ ਪੜ੍ਹੋ- ਮੂਸੇਵਾਲਾ ਦੇ ਫੋਨ ਦੀ ਫਾਰੈਂਸਿਕ ਜਾਂਚ ਤੋਂ ਹੋਇਆ ਵੱਡਾ ਖ਼ੁਲਾਸਾ, ਇਸੇ ਆਧਾਰ 'ਤੇ ਹੋਵੇਗੀ ਲਾਰੈਂਸ ਕੋਲੋਂ ਪੁੱਛਗਿੱਛ
ਜੇਲ੍ਹ ਸੁਪਰਡੈਂਟ ਭੁਪਿੰਦਰ ਸਿੰਘ ਨੇ ਪੁਲਸ ਦੇ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਕਿ ਮੁਲਜ਼ਮ ਸੰਗੀਨ ਮਾਮਲਿਆਂ ਵਿਚ ਕੇਂਦਰੀ ਜੇਲ੍ਹ ਵਿਚ ਬੰਦ ਹੈ। ਪੜਤਾਲ ਕਰਨ ’ਤੇ ਪਤਾ ਲੱਗਾ ਕਿ ਮੁਲਜ਼ਮ ਨੇ ਕਿਸੇ ਤਰ੍ਹਾਂ 19 ਜੂਨ ਨੂੰ ਆਪਣੇ ਅਕਾਊਂਟ ’ਤੇ ਕੁਝ ਤਸਵੀਰਾਂ ਅਪਲੋਡ ਕੀਤੀਆਂ ਹਨ। ਇਸ ਨਾਲ ਉਹ ਨਸ਼ਾ ਜਾਂ ਫਿਰ ਫਿਰੌਤੀ ਆਦਿ ਦੀਆਂ ਗਤੀਵਿਧੀਆਂ ਨੂੰ ਅੰਜਾਮ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਕਰ ਕੇ ਮੁਲਜ਼ਮ ਨੇ ਜੇਲ੍ਹ ਨਿਯਮਾਂ ਦੀ ਉਲੰਘਣਾ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਅਗਲੀ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਗੈਂਗਸਟਰ ਨੇ ਕਿਸ ਤਰ੍ਹਾਂ ਦੀਆਂ ਤਸਵੀਰਾਂ ਨੂੰ ਅਪਲੋਡ ਕੀਤਾ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਗੈਂਗਸਟਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਹੁਣ ਪੰਜਾਬ ਪੁਲਸ ਦੀ ਹਿੱਟਲਿਸਟ 'ਤੇ ਕੁੱਸਾ ਅਤੇ ਰੂਪਾ
ਨੋਟ: ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਦੋਂ 4 ਸਾਲ ਦੇ ਬੱਚੇ ਨੇ ਨੱਕ 'ਚ ਫਸਾ ਲਿਆ ਮੋਮ ਦਾ ਟੁਕੜਾ...
NEXT STORY