ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਦੇ ਪੰਜਾਬ ਦੌਰੇ ਨੇ ਪਾਰਟੀ ਦੀ ਅੰਦਰੂਨੀ ਸਿਆਸਤ ਨੂੰ ਨਵਾਂ ਮੋੜ ਦੇ ਦਿੱਤਾ ਹੈ। ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵੱਖਰੇ ਸੁਰਾਂ ’ਚ ਨਜ਼ਰ ਆ ਰਹੀ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਅੱਜ ਇੱਕੋ ਮੰਚ ’ਤੇ ਇਕੱਠੀ ਦਿਖਾਈ ਦੇ ਰਹੀ ਹੈ। ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਸੁਖਪਾਲ ਸਿੰਘ ਖਹਿਰਾ, ਪਰਗਟ ਸਿੰਘ ਸਮੇਤ ਕਈ ਸੀਨੀਅਰ ਆਗੂ ਪਾਇਲਟ ਦੇ ਸਵਾਗਤ ਅਤੇ ਪ੍ਰਦਰਸ਼ਨ ਲਈ ਕਾਂਗਰਸ ਭਵਨ ਪਹੁੰਚੇ ਹਨ।
ਇਹ ਵੀ ਪੜ੍ਹੋ : ਚੰਨੀ ਨੂੰ ਮਨਾਉਣ ’ਚ ਕਾਮਯਾਬ ਹੋਏ ਪਾਇਲਟ! ਇੰਚਾਰਜ ਬਣਨ ਮਗਰੋਂ ਅੱਜ ਪਹਿਲੀ ਵਾਰ ਪੁੱਜਣਗੇ ਪੰਜਾਬ
ਸਿਆਸੀ ਤੌਰ ’ਤੇ ਇਸ ਇਕੱਠ ਨੂੰ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਪਿਛਲੇ ਕੁੱਝ ਮਹੀਨਿਆਂ ਦੌਰਾਨ ਪੰਜਾਬ ਕਾਂਗਰਸ ਅੰਦਰ ਧੜੇਬੰਦੀ ਅਤੇ ਲੀਡਰਸ਼ਿਪ ਨੂੰ ਲੈ ਕੇ ਖਿੱਚੋਤਾਣ ਖੁੱਲ੍ਹ ਕੇ ਸਾਹਮਣੇ ਆਉਂਦੀ ਰਹੀ ਹੈ। ਹੁਣ ਪਾਇਲਟ ਦੀ ਐਂਟਰੀ ਤੋਂ ਬਾਅਦ ‘ਇੱਕਜੁੱਟ ਪੰਜਾਬ ਕਾਂਗਰਸ’ ਦੀ ਤਸਵੀਰ ਪੇਸ਼ ਕਰਨ ਦੀ ਕੋਸ਼ਿਸ਼ ਸਾਫ਼ ਦਿਖਾਈ ਦੇ ਰਹੀ ਹੈ। ਖ਼ਾਸ ਗੱਲ ਇਹ ਹੈ ਕਿ ਜਿਨ੍ਹਾਂ ਆਗੂਆਂ ਨੂੰ ਪਾਰਟੀ ਅੰਦਰ ਵੱਖ-ਵੱਖ ਧੜਿਆਂ ਨਾਲ ਜੋੜ ਕੇ ਦੇਖਿਆ ਜਾਂਦਾ ਰਿਹਾ ਹੈ, ਉਹ ਅੱਜ ਇੱਕੋ ਮੰਚ ’ਤੇ ਪਾਇਲਟ ਨਾਲ ਮੌਜੂਦ ਹਨ। ਇਸ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇੱਕਜੁੱਟ ਕਰਨ ਦੀ ਪਾਇਲਟ ਦੀ ਪਹਿਲੀ ਵੱਡੀ ਕਸੌਟੀ ਵਜੋਂ ਵੀ ਦੇਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਫਾਇਰਮੈਨ ਭਰਤੀ ਵਿਵਾਦ ਮਾਮਲੇ 'ਚ ਹਾਈਕੋਰਟ ਨੇ ਲਾਈ ਰੋਕ, ਪੜ੍ਹੋ ਕੀ ਸੁਣਾਇਆ ਫ਼ੈਸਲਾ
ਪੜ੍ਹੋ ਕਿਹੜੇ ਆਗੂ ਨੇ ਕੀ ਕਿਹਾ
ਸਟੇਜ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਸਚਿਨ ਪਾਇਲਟ ਪੰਜਾਬ 'ਚ ਇਕ ਨਵੀਂ ਉਮੀਦ ਲੈ ਕੇ ਆਏ ਹਨ। ਇਸ ਮੌਕੇ ਉਨ੍ਹਾਂ ਨੇ ਸਚਿਨ ਪਾਇਲਟ ਦਾ ਪੰਜਾਬ ਆਉਣ 'ਤੇ ਸੁਆਗਤ ਕੀਤਾ। ਪ੍ਰਤਾਪ ਸਿੰਘ ਬਾਜਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ ਬਿਨਾਂ ਮੁੱਖ ਮੰਤਰੀ ਦੇ ਚਿਹਰੇ ਦੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਲੜੇਗੀ। ਉਨ੍ਹਾਂ ਨੇ ਸਾਰੇ ਕਾਂਗਰਸੀਆਂ ਨੂੰ ਇਕੱਠੇ ਹੋ ਕੇ ਇਹ ਲੜਾਈ ਲੜਨ ਲਈ ਕਿਹਾ ਅਤੇ ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਜਿੱਤ ਦਾ ਦਾਅਵਾ ਕੀਤਾ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਨਸ਼ਿਆਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ। ਸਚਿਨ ਪਾਇਲਟ ਨੇ ਆਪਣੇ ਸੰਬੋਧਨ 'ਚ ਨਸ਼ਿਆਂ ਨੂੰ ਲੈ ਕੇ ਡੂੰਘੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਹਰ ਲੜਾਈ 'ਚ ਕਾਂਗਰਸ ਪਾਰਟੀ ਮੌਜੂਦ ਰਹੇਗੀ। ਕਾਂਗਰਸ ਦਾ ਹਰ ਆਗੂ ਅਤੇ ਵਰਕਰ ਪੰਜਾਬੀਆਂ ਦੀ ਸੇਵਾ ਲਈ ਮੌਜੂਦ ਰਹੇਗਾ ਅਤੇ ਕਾਂਗਰਸੀ ਆਗੂਆਂ ਦੇ ਮਾਣ-ਸਨਮਾਨ ਅਤੇ ਇੱਜ਼ਤ 'ਚ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਕੀਤੀ ਗਈ ਛੁੱਟੀ, ਪੜ੍ਹੋ ਅਚਾਨਕ ਕਿਉਂ ਲੈਣਾ ਪਿਆ ਫ਼ੈਸਲਾ
NEXT STORY