ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਵਿਧਾਨ ਸਭਾ ਚੋਣਾਂ 'ਚ ਔਰਤਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਸੰਗਰੂਰ ਜ਼ਿਲੇ ਦੇ 5 ਵਿਧਾਨ ਸਭਾ ਹਲਕਿਆਂ ਵਿੱਚ ਔਰਤਾਂ ਨੂੰ ਸਮਰਪਿਤ 7 ‘ਪਿੰਕ ਪੋਲਿੰਗ ਬੂਥ’ ਬਣਾਏ ਗਏ, ਜੋ ਖਿੱਚ ਦਾ ਕੇਂਦਰ ਬਣ ਰਹੇ। ਜ਼ਿਲਾ ਚੋਣ ਅਫ਼ਸਰ ਰਾਮਵੀਰ ਨੇ ਦੱਸਿਆ ਕਿ ਅਜਿਹੇ ਪੋਲਿੰਗ ਬੂਥਾਂ 'ਚ ਪੋਲਿੰਗ ਸਟਾਫ਼, ਪੁਲਸ ਅਤੇ ਸੁਰੱਖਿਆ ਕਰਮਚਾਰੀਆਂ ਸਮੇਤ ਸਮੁੱਚਾ ਸਟਾਫ਼ ਔਰਤਾਂ ਦਾ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪੋਲਿੰਗ ਬੂਥਾਂ ਨੂੰ ਵੱਖਰੇ ਤੌਰ 'ਤੇ ਗੁਲਾਬੀ ਰੰਗ ਨਾਲ ਡਿਜ਼ਾਈਨ ਕੀਤਾ ਗਿਆ ਹੈ, ਜਿਸ ਵਿੱਚ ਗੁਲਾਬੀ ਪਰਦੇ, ਗੁਲਾਬੀ ਟੈਂਟ, ਗੁਲਾਬੀ ਗੁਬਾਰੇ ਤੇ ਟੇਬਲ ਕਵਰ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਇਹ ਕਦਮ ਔਰਤਾਂ ਦੇ ਸਸ਼ਕਤੀਕਰਨ ਲਈ ਇਕ ਸਾਰਥਿਕ ਪੁਲਾਂਘ ਹੈ ਕਿਉਂਕਿ ਕਈ ਵਾਰ ਮਹਿਲਾ ਕਰਮਚਾਰੀ ਚੋਣ ਡਿਊਟੀਆਂ ਕਰਨ ਤੋਂ ਝਿਜਕਦੀਆਂ ਹਨ, ਜਦੋਂ ਕਿ ਔਰਤਾਂ ਆਪਣੀ ਮਿਹਨਤ ਅਤੇ ਸਮਰਪਿਤ ਭਾਵਨਾ ਨਾਲ ਸਮਾਜ ਦੇ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 99-ਲਹਿਰਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, 100 ਦਿੜ੍ਹਬਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ, 101-ਸੁਨਾਮ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਚੱਠੇ ਅਤੇ ਸਰਕਾਰੀ ਹਾਈ ਸਕੂਲ ਕੁਲਾਰ ਖੁਰਦ, 107-ਧੂਰੀ ਵਿਖੇ ਮਿਊਂਸੀਪਲ ਕਮੇਟੀ ਅਤੇ 108-ਸੰਗਰੂਰ ਵਿਖੇ ਅਕਾਲ ਡਿਗਰੀ ਕਾਲਜ ਫਾਰ ਵੂਮੈਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਪਿੰਕ ਪੋਲਿੰਗ ਬੂਥ ਸਥਾਪਤ ਕੀਤੇ ਗਏ।
ਧਰਮਕੋਟ 'ਚ 127 ਨੰਬਰ ਬੂਥ 'ਤੇ ਮਸ਼ੀਨ ਖ਼ਰਾਬ ਹੋਣ ਕਾਰਨ ਵੋਟਿੰਗ ਹੋਈ ਪ੍ਰਭਾਵਿਤ
NEXT STORY