ਜਲੰਧਰ (ਵੈੱਬ ਡੈਸਕ)- ਅਜੋਕੇ ਸਮੇਂ 'ਚ ਜਿੱਥੇ ਬੱਚਿਆਂ ਲਈ ਡਿਜੀਟਲ ਸਮੱਗਰੀ ਦੀ ਭਰਮਾਰ ਹੈ, ਉੱਥੇ ਹੀ ਪਿੰਕੂ ਟੀ. ਵੀ. ਇਕ ਅਜਿਹਾ ਚੈਨਲ ਬਣ ਕੇ ਉੱਭਰਿਆ ਹੈ, ਜੋ ਬੱਚਿਆਂ ਲਈ ਬਹੁਤ ਹੀ ਦਿਲਚਸਪ ਅਤੇ ਸਿੱਖਿਆਦਾਇਕ ਵੀਡੀਓਜ਼ ਤਿਆਰ ਕਰ ਰਿਹਾ ਹੈ। ਇਹ ਚੈਨਲ ਖ਼ਾਸ ਤੌਰ 'ਤੇ ਆਪਣੀਆਂ ਐਨੀਮੇਟਡ ਕਹਾਣੀਆਂ ਰਾਹੀਂ ਬੱਚਿਆਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਮਾਨਸਿਕ ਵਿਕਾਸ ਵਿੱਚ ਵੀ ਸਹਾਈ ਹੋ ਰਿਹਾ ਹੈ।
ਬੱਚਿਆਂ ਦੀ ਦੁਨੀਆ 'ਚ ਪਿੰਕੂ ਟੀ. ਵੀ. ਨੇ ਆਪਣੀ ਇਰ ਵੱਖਰੀ ਹੀ ਥਾਂ ਬਣਾ ਲਈ ਹੈ। ਹੁਣ ਪਿੰਕੂ ਟੀ. ਵੀ. ਦੇ ਇਕ ਵੀਡੀਓ ਰਾਹੀਂ ਬੱਚਿਆਂ ਨੂੰ ਰੋਜ਼ਾਨਾ ਜੀਵਨ ਵਿੱਚ ਚੰਗੀਆਂ ਆਦਤਾਂ ਅਪਣਾਉਣ ਦਾ ਅਹਿਮ ਸੰਦੇਸ਼ ਦਿੱਤਾ ਗਿਆ ਹੈ। ਇਸ ਵੀਡੀਓ ਵਿੱਚ ਬੱਚਿਆਂ ਨੂੰ ਪ੍ਰੇਰਿਤ ਕੀਤਾ ਗਿਆ ਹੈ ਕਿ ਉਹ ਸੂਰਜ ਚੜ੍ਹਨ ਵੇਲੇ ਸਵੇਰੇ ਜਲਦੀ ਉੱਠਣ ਅਤੇ ਫਿਰ ਬੁਰਸ਼ ਕਰਨ ਤੋਂ ਬਾਅਦ ਰੋਜ਼ਾਨਾ ਇਸ਼ਨਾਨ ਕਰਨ। ਪਿੰਕੂ ਟੀ. ਵੀ. ਵੱਲੋਂ ਜਾਰੀ ਕੀਤੀ ਗਈ ਵੀਡੀਓ ਵਿਚ ਦੱਸਿਆ ਗਿਆ ਹੈ ਕਿ ਸਿਹਤ ਅਤੇ ਸਫ਼ਾਈ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ, ਇਸ ਲਈ ਬੱਚਿਆਂ ਨੂੰ ਰੋਟੀ ਖਾਣ ਤੋਂ ਪਹਿਲਾਂ ਅਤੇ ਬਾਅਦ ਵਿਚ ਚੰਗੀ ਤਰ੍ਹਾਂ ਹੱਥ ਧੋਣੇ ਚਾਹੀਦੇ ਹਨ। ਇਸ ਤੋਂ ਇਲਾਵਾ ਸਕੂਲ ਪ੍ਰਤੀ ਜ਼ਿੰਮੇਵਾਰੀ ਵਿਖਾਉਂਦੇ ਹੋਏ ਬੱਚਿਆਂ ਨੂੰ ਸਕੂਲ ਦੀ ਵਰਦੀ ਪਾ ਕੇ ਤਿਆਰ ਹੋਣ ਅਤੇ ਸਕੂਲ ਵਿੱਚ ਅਧਿਆਪਕਾਂ ਵੱਲੋਂ ਦਿੱਤੀ ਗਈ ਸਿੱਖਿਆ 'ਤੇ ਚੱਲਣ ਦੀ ਨਸੀਹਤ ਦਿੱਤੀ ਗਈ ਹੈ।

ਇਸ ਸਿੱਖਿਆਦਾਇਕ ਵੀਡੀਓ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਜਿਹੜੇ ਬੱਚੇ ਪੜ੍ਹਾਈ ਵਿੱਚ ਅੱਵਲ ਰਹਿੰਦੇ ਹਨ ਅਤੇ ਖੇਡਾਂ ਵਿੱਚ ਵੀ ਨਾਮ ਕਮਾਉਂਦੇ ਹਨ, ਉਹ ਸਭ ਦੇ ਪਿਆਰੇ ਬਣ ਜਾਂਦੇ ਹਨ। ਇਨ੍ਹਾਂ ਚੰਗੀਆਂ ਆਦਤਾਂ ਨੂੰ ਅਪਣਾ ਕੇ ਹੀ ਇਕ ਬੱਚਾ ਸਭ ਦਾ ਲਾਡਲਾ ਅਤੇ ਹੋਣਹਾਰ ਬੱਚਾ ਕਿਹਾ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ 'ਪਿੰਕੂ-ਟੀ. ਵੀ' ਇਕ ਪੰਜਾਬੀ-ਭਾਸ਼ਾ ਵਾਲਾ ਬੱਚਿਆਂ ਲਈ ਸਮਰਪਿਤ ਪਹਿਲਾ 3-ਡੀ ਐਨੀਮੇਸ਼ਨ ਯੂ-ਟਿਊਬ ਚੈਨਲ ਹੈ, ਜੋਕਿ ਰੰਗ-ਬਿਰੰਗੇ ਐਨੀਮੇਟਿਡ ਵੀਡੀਓਜ਼, ਦਿਲਚਸਪ ਕਹਾਣੀਆਂ, ਰਾਈਮਸ ਅਤੇ ਨੈਤਿਕ ਸਿੱਖਿਆ ਵਾਲੀ ਸਮੱਗਰੀਆਂ ਰਾਹੀਂ ਬੱਚਿਆਂ ਨੂੰ ਮਨੋਰੰਜਨ ਅਤੇ ਸਿੱਖਿਆ ਦੋਹਾਂ ਦਾ ਪ੍ਰਦਾਨ ਕਰਦਾ ਹੈ। ਇਸ ਦੀਆਂ ਵੀਡੀਓਜ਼ 'ਚ ਅਕਸਰ ਪੰਜਾਬੀ ਲੋਕ-ਕਹਾਣੀਆਂ, ਨੈਤਿਕ ਪਾਠ ਅਤੇ ਦਿਲਚਸਪ ਗੱਲਾਂ ਵੇਖਣ ਨੂੰ ਮਿਲਦੀਆਂ ਹਨ, ਜੋ ਬੱਚਿਆਂ ਦੀ ਸੋਚ ਨੂੰ ਉਤਸ਼ਾਹਤ ਕਰਦੀਆਂ ਹਨ।

ਚੈਨਲ ਦਾ ਮੁੱਖ ਉਦੇਸ਼ ਬੱਚਿਆਂ ਨੂੰ ਮਾਂ-ਬੋਲੀ ਪੰਜਾਬੀ ਨਾਲ ਜੋੜਨਾ, ਉਨ੍ਹਾਂ ਨੂੰ ਚੰਗੀਆਂ ਆਦਤਾਂ ਅਤੇ ਨੈਤਿਕ ਮੁੱਲਾਂ ਦੀ ਸਿੱਖਿਆ ਦੇਣਾ ਅਤੇ ਉਨ੍ਹਾਂ ਦੀ ਕਲਪਨਾ-ਸ਼ਕਤੀ ਨੂੰ ਵਧਾ ਦੇਣਾ ਸ਼ਾਮਲ ਹੈ। ਇਸ ਦੀ ਸਮੱਗਰੀ ਵੇਖ ਕੇ ਬੱਚੇ, ਦੋਸਤੀ, ਸੱਚਾਈ, ਸਹਿਯੋਗ ਵਰਗੇ ਗੁਣਾਂ ਨੂੰ ਅਪਣਾ ਸਕਦੇ ਹਨ ਅਤੇ ਚੰਗੀ ਸੋਚ ਵਾਲੀਆਂ ਕਈ ਤਰ੍ਹਾਂ ਦੀਆਂ ਨਵੀਆਂ ਗੱਲਾਂ ਨੂੰ ਸਿੱਖ ਸਕਦੇ ਹਨ। ਮਾਪਿਆਂ ਵੱਲੋਂ ਵੀ ਅਜਿਹੇ ਚੈਨਲਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਕਿਉਂਕਿ ਇਹ ਬੱਚਿਆਂ ਨੂੰ ਸੁਰੱਖਿਅਤ ਅਤੇ ਸਕਾਰਾਤਮਕ ਸਮੱਗਰੀ ਪ੍ਰਦਾਨ ਕਰਦੇ ਹਨ। ਪਿੰਕੂ ਟੀ. ਵੀ. ਆਉਣ ਵਾਲੇ ਸਮੇਂ ਵਿੱਚ ਬੱਚਿਆਂ ਦੇ ਡਿਜੀਟਲ ਸਿੱਖਿਆ ਦੇ ਖੇਤਰ ਵਿੱਚ ਹੋਰ ਵੀ ਨਵੇਂ ਪ੍ਰਯੋਗ ਕਰਨ ਦੀ ਤਿਆਰੀ ਵਿੱਚ ਹੈ।
ਇਹ ਵੀ ਪੜ੍ਹੋ: ਪਾਵਨ ਸਰੂਪਾਂ ਬਾਰੇ CM ਮਾਨ ਦੇ ਖੁਲਾਸੇ ਦੀ ਡੇਰਾ ਪ੍ਰਬੰਧਕਾਂ ਨੇ ਕੱਢੀ ਫੂਕ, ਕੀ ਝੂਠ ਬੋਲ ਰਹੇ ਨੇ ਮਾਨ ?


ਇਹ ਵੀ ਪੜ੍ਹੋ: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਕੇਸਰੀ ਗਰੁੱਪ 'ਤੇ ਕਾਰਵਾਈ ਦਾ ਭਾਜਪਾ ਸਣੇ ਪੂਰਾ ਪੰਜਾਬ ਵਿਰੋਧ ਕਰੇਗਾ : ਸੁਨੀਲ ਜਾਖੜ (ਵੀਡੀਓ)
NEXT STORY