ਜਲੰਧਰ (ਵੈੱਬ ਡੈਸਕ)-ਪੰਜਾਬ ਵਿਚ ਗਰਮੀ ਨੇ ਆਪਣਾ ਕਹਿਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਅਤਿ ਦੀ ਪੈ ਰਹੀ ਗਰਮੀ ਵਿਚਾਲੇ ਪਿੰਕੂ ਟੀ. ਵੀ. ਨੇ ਇਕ ਬਹੁਤ ਹੀ ਪਿਆਰੀ ਜਿਹੀ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿਚ ਗਰਮੀ ਤੋਂ ਰਾਹਤ ਪਾਉਣ ਦੇ ਤਰੀਕਿਆਂ ਬਾਰੇ ਵੀ ਦੱਸਿਆ ਗਿਆ ਹੈ। ਵੀਡੀਓ ਵਿਚ ਵਿਖਾਇਆ ਗਿਆ ਹੈ ਕਿ ਸੂਰਜ ਦੀ ਤੇਜ਼ ਧੁੱਪ ਕਾਰਨ ਲੋਕਾਂ ਦਾ ਹਾਲ ਬੇਹਾਲ ਹੋ ਰਿਹਾ ਹੈ ਅਤੇ ਗਰਮੀ ਕਾਰਨ ਕੱਪੜੇ ਪਸੀਨੇ (ਮੁੜ੍ਹਕੇ) ਨਾਲ ਪੂਰੀ ਤਰ੍ਹਾਂ ਭਿੱਜ ਰਹੇ ਹਨ।
ਗਰਮੀ ਤੋਂ ਬਚਣ ਦੇ ਉਪਾਅ
ਇਸ ਵੀਡੀਓ 'ਚ ਵਿਖਾਇਆ ਗਿਆ ਹੈ ਕਿ ਕਿਵੇਂ ਲੋਕ ਇਸ ਭਿਆਨਕ ਗਰਮੀ ਤੋਂ ਰਾਹਤ ਪਾਉਣ ਲਈ ਵੱਖ-ਵੱਖ ਤਰੀਕੇ ਅਪਣਾ ਰਹੇ ਹਨ। ਬੱਚੇ ਟੱਬਾਂ ਵਿੱਚ ਪਾਣੀ ਭਰ ਕੇ ਨਹਾ ਰਹੇ ਹਨ, ਜਿਸ ਨਾਲ ਕੁਝ ਦੇਰ ਤੱਕ ਤਾਂ ਗਰਮੀ ਤੋਂ ਰਾਹਤ ਮਿਲਦੀ ਹੈ, ਪਰ ਫ਼ਿਰ ਓਹੀ ਹਾਲ ਹੋ ਜਾਂਦਾ ਹੈ। ਹਾਲਾਂਕਿ ਘਰਾਂ 'ਚ ਪੱਖੇ ਅਤੇ ਕੂਲਰ ਚੱਲ ਰਹੇ ਹਨ, ਪਰ ਏ.ਸੀ. ਤੋਂ ਬਿਨਾਂ ਅਸਲੀ ਠੰਢਕ ਮਹਿਸੂਸ ਨਹੀਂ ਹੋ ਰਹੀ। ਇਸ ਮੌਸਮ 'ਚ ਸਰੀਰ ਨੂੰ ਅੰਦਰੂਨੀ ਠੰਢਕ ਪਹੁੰਚਾਉਣ ਲਈ ਲੋਕ ਮਿੱਠੇ ਅੰਬ, ਖਰਬੂਜੇ, ਕੁਲਫ਼ੀ ਅਤੇ ਬਰਫ਼ ਦੇ ਗੋਲਿਆਂ ਦਾ ਆਨੰਦ ਲੈਂਦੇ ਹਨ।

ਪਿੰਕੂ ਟੀ.ਵੀ. ਨੇ ਇਸ ਵੀਡੀਓ ਰਾਹੀਂ ਭਿਆਨਕ ਗਰਮੀ ਤੇ ਛੁੱਟੀਆਂ 'ਚ ਇਕ ਬਹੁਤ ਹੀ ਖ਼ਾਸ ਸੁਨੇਹਾ ਦਿੱਤਾ ਹੈ। ਵੀਡੀਓ 'ਚ ਕਿਹਾ ਗਿਆ ਹੈ ਕਿ ਗਰਮੀ ਕਾਰਨ ਪਸ਼ੂ-ਪੰਛੀ ਪਾਣੀ ਲਈ ਤਰਸ ਰਹੇ ਹਨ, ਇਸ ਲਈ ਸਾਨੂੰ ਵੱਖ-ਵੱਖ ਥਾਵਾਂ 'ਤੇ ਉਨ੍ਹਾਂ ਲਈ ਪਾਣੀ ਰੱਖਣਾ ਚਾਹੀਦਾ ਹੈ ਅਤੇ ਬੱਚਿਆਂ ਦਾ ਵੀ ਖ਼ਾਸ ਖਿਆਲ ਰੱਖਣਾ ਚਾਹੀਦਾ ਹੈ। ਇਸ ਦੇ ਨਾਲ ਹੀ ਵਾਤਾਵਰਣ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਰੁੱਖਾਂ ਦੀ ਠੰਢੀ ਛਾਂ ਅਤੇ ਹਵਾ ਗਰਮੀ ਤੋਂ ਬਚਾਅ ਕਰ ਸਕੇ।

ਜ਼ਿਕਰਯੋਗ ਹੈ ਕਿ 'ਪਿੰਕੂ-ਟੀ. ਵੀ' ਇਕ ਪੰਜਾਬੀ-ਭਾਸ਼ਾ ਵਾਲਾ ਬੱਚਿਆਂ ਲਈ ਸਮਰਪਿਤ ਪਹਿਲਾ 3-ਡੀ ਐਨੀਮੇਸ਼ਨ ਯੂ-ਟਿਊਬ ਚੈਨਲ ਹੈ, ਜੋਕਿ ਰੰਗ-ਬਿਰੰਗੇ ਐਨੀਮੇਟਿਡ ਵੀਡੀਓਜ਼, ਦਿਲਚਸਪ ਕਹਾਣੀਆਂ, ਰਾਈਮਸ ਅਤੇ ਨੈਤਿਕ ਸਿੱਖਿਆ ਵਾਲੀ ਸਮੱਗਰੀਆਂ ਰਾਹੀਂ ਬੱਚਿਆਂ ਨੂੰ ਮਨੋਰੰਜਨ ਅਤੇ ਸਿੱਖਿਆ ਦੋਹਾਂ ਦਾ ਪ੍ਰਦਾਨ ਕਰਦਾ ਹੈ। ਇਸ ਦੀਆਂ ਵੀਡੀਓਜ਼ 'ਚ ਅਕਸਰ ਪੰਜਾਬੀ ਲੋਕ-ਕਹਾਣੀਆਂ, ਨੈਤਿਕ ਪਾਠ ਅਤੇ ਦਿਲਚਸਪ ਗੱਲਾਂ ਵੇਖਣ ਨੂੰ ਮਿਲਦੀਆਂ ਹਨ, ਜੋ ਬੱਚਿਆਂ ਦੀ ਸੋਚ ਨੂੰ ਉਤਸ਼ਾਹਤ ਕਰਦੀਆਂ ਹਨ।

ਚੈਨਲ ਦਾ ਮੁੱਖ ਉਦੇਸ਼ ਬੱਚਿਆਂ ਨੂੰ ਮਾਂ-ਬੋਲੀ ਪੰਜਾਬੀ ਨਾਲ ਜੋੜਨਾ, ਉਨ੍ਹਾਂ ਨੂੰ ਚੰਗੀਆਂ ਆਦਤਾਂ ਅਤੇ ਨੈਤਿਕ ਮੁੱਲਾਂ ਦੀ ਸਿੱਖਿਆ ਦੇਣਾ ਅਤੇ ਉਨ੍ਹਾਂ ਦੀ ਕਲਪਨਾ-ਸ਼ਕਤੀ ਨੂੰ ਵਧਾ ਦੇਣਾ ਸ਼ਾਮਲ ਹੈ। ਇਸ ਦੀ ਸਮੱਗਰੀ ਵੇਖ ਕੇ ਬੱਚੇ, ਦੋਸਤੀ, ਸੱਚਾਈ, ਸਹਿਯੋਗ ਵਰਗੇ ਗੁਣਾਂ ਨੂੰ ਅਪਣਾ ਸਕਦੇ ਹਨ ਅਤੇ ਚੰਗੀ ਸੋਚ ਵਾਲੀਆਂ ਕਈ ਤਰ੍ਹਾਂ ਦੀਆਂ ਨਵੀਆਂ ਗੱਲਾਂ ਨੂੰ ਸਿੱਖ ਸਕਦੇ ਹਨ। ਮਾਪਿਆਂ ਵੱਲੋਂ ਵੀ ਅਜਿਹੇ ਚੈਨਲਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਕਿਉਂਕਿ ਇਹ ਬੱਚਿਆਂ ਨੂੰ ਸੁਰੱਖਿਅਤ ਅਤੇ ਸਕਾਰਾਤਮਕ ਸਮੱਗਰੀ ਪ੍ਰਦਾਨ ਕਰਦੇ ਹਨ। ਪਿੰਕੂ ਟੀ. ਵੀ. ਆਉਣ ਵਾਲੇ ਸਮੇਂ ਵਿੱਚ ਬੱਚਿਆਂ ਦੇ ਡਿਜੀਟਲ ਸਿੱਖਿਆ ਦੇ ਖੇਤਰ ਵਿੱਚ ਹੋਰ ਵੀ ਨਵੇਂ ਪ੍ਰਯੋਗ ਕਰਨ ਦੀ ਤਿਆਰੀ ਵਿੱਚ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਮੀਂਹ-ਹਨ੍ਹੇਰੀ ਨੂੰ ਲੈ ਕੇ ਵੱਡੀ ਚਿਤਾਵਨੀ, 3 ਦਿਨ ਰਹੋ ਸਾਵਧਾਨ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ
NEXT STORY