ਭਵਾਨੀਗੜ੍ਹ (ਵਿਕਾਸ ਮਿੱਤਲ, ਕਾਂਸਲ) : ਸੀ.ਆਈ.ਏ. ਵੱਲੋਂ ਇੱਥੇ ਇਕ ਵਿਅਕਤੀ ਨੂੰ ਪਿਸਤੌਲ ਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਸੀ.ਆਈ.ਏ ਬਹਾਦਰ ਸਿੰਘ ਵਾਲਾ ਦੇ ਏ.ਐੱਸ.ਆਈ. ਯਾਦਵਿੰਦਰ ਸਿੰਘ ਜਦੋਂ ਪੁਲਸ ਪਾਰਟੀ ਨਾਲ ਗਸ਼ਤ ਦੇ ਸਿਲਸਿਲੇ 'ਚ ਰਾਮਪੁਰਾ ਪਿੰਡ ਵੱਲ ਜਾ ਰਹੇ ਸਨ ਤਾਂ ਪੁਲਸ ਨੂੰ ਲਿੰਕ ਰੋਡ 'ਤੇ ਇਕ ਨੌਜਵਾਨ ਦਿਖਾਈ ਦਿੱਤਾ।
ਇਸ ਦੌਰਾਨ ਸ਼ੱਕ ਦੇ ਆਧਾਰ 'ਤੇ ਕਾਬੂ ਕਰਦਿਆਂ ਪੁਲਸ ਨੇ ਪੁੱਛਗਿੱਛ ਕੀਤੀ ਤਾਂ ਉਸਨੇ ਆਪਣਾ ਨਾਂ ਸੰਦੀਪ ਸਿੰਘ ਉਰਫ਼ ਟਿੱਡਾ ਦੱਸਿਆ। ਇਸ ਦੌਰਾਨ ਪੁਲਸ ਨੇ ਤਲਾਸ਼ੀ ਦੌਰਾਨ ਉਸ ਕੋਲੋਂ ਇਕ 32 ਬੋਰ ਦੇਸੀ ਪਿਸਤੌਲ ਅਤੇ 32 ਬੋਰ ਦੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਸ ਸਬੰਧੀ ਪੁਲਸ ਨੇ ਕਾਰਵਾਈ ਕਰਦਿਆਂ ਉਕਤ ਸੰਦੀਪ ਸਿੰਘ ਉਰਫ਼ ਟਿੱਡਾ ਵਾਸੀ ਭਵਾਨੀਗੜ੍ਹ ਖ਼ਿਲਾਫ਼ ਅਸਲਾ ਐਕਟ ਤਹਿਤ ਥਾਣਾ ਭਵਾਨੀਗੜ੍ਹ ਵਿਖੇ ਕੇਸ ਦਰਜ ਕੀਤਾ।
ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ, ਰਿਹਾਇਸ਼ 'ਤੇ ਪਹੁੰਚੇ ਜਥੇਦਾਰ ਰਘਬੀਰ ਸਿੰਘ
NEXT STORY