ਮੋਗਾ (ਕਸ਼ਿਸ਼ ਸਿੰਗਲਾ) : ਮੋਗਾ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ ਹਥਿਆਰ ਅਤੇ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਘੱਲਕਲਾਂ ਨੇੜੇ ਪੁਲਸ ਅਧਿਕਾਰੀਆਂ ਵੱਲੋਂ ਨਾਕਾਬੰਦੀ ਕੀਤੀ ਹੋਈ ਸੀ, ਜਿੱਥੇ ਉਨ੍ਹਾਂ ਨੂੰ ਘੱਲਕਲਾਂ ਵੱਲੋਂ ਚਿੱਟੇ ਰੰਗ ਦੀ ਗੱਡੀ ਬਿਨਾਂ ਨੰਬਰੀ ਆਉਂਦੀ ਦਿਖਾਈ ਦਿੱਤੀ।
ਇਸ ਦੌਰਾਨ ਜਦੋਂ ਪੁਲਸ ਨੇ ਰੋਕ ਕੇ ਕਾਰ ਦੀ ਤਲਾਸ਼ੀ ਲਈ ਤਾਂ ਕਾਰ ਸਵਾਰ ਨੌਜਵਾਨ ਕੋਲ 32 ਬੋਰ ਪਿਸਟਲ ਅਤੇ ਨੌ ਜਿੰਦਾ ਕਾਰਤੂਸ ਬਰਾਮਦ ਹੋਏ। ਪੁਲਸ ਨੇ ਉਕਤ ਨੌਜਵਾਨ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ। ਪੁਲਸ ਮੁਤਾਬਕ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਸਰਕਾਰ ਛੇਤੀ ਕਰਵਾਏ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ
NEXT STORY