ਪਟਿਆਲਾ (ਬਲਜਿੰਦਰ) : ਥਾਣਾ ਅਰਬਨ ਅਸਟੇਟ ਦੀ ਪੁਲਸ ਨੇ ਐੱਸ. ਐੱਚ. ਓ. ਇੰਸਪੈਕਟਰ ਅਮਨਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 2 ਪਿਸਤੌਲਾਂ ਅਤੇ 4 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਅਰਸ਼ਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਬੇਗਮਾਬਾਦ ਥਾਣਾ ਬਿਲਾਸਪੁਰ ਜ਼ਿਲਾ ਰਾਮਪੁਰ ਯੂ. ਪੀ. ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਏ. ਐੱਸ. ਆਈ. ਰਾਜੇਸ਼ ਕੁਮਾਰ ਪੁਲਸ ਪਾਰਟੀ ਸਮੇਤ ਫੇਸ-1 ਮਾਰਕੀਟ ਅਰਬਨ ਅਸਟੇਟ ਪਟਿਆਲਾ ਵਿਖੇ ਮੌਜੂਦ ਸੀ। ਸੂਚਨਾ ਮਿਲੀ ਕਿ ਉਕਤ ਵਿਅਕਤੀ ਯੂ. ਪੀ. ਤੋਂ ਨਾਜਾਇਜ਼ ਅਸਲਾ ਅਤੇ ਐਮੂਨੇਸ਼ਨ ਲੈ ਕੇ ਆਇਆ ਹੈ ਅਤੇ ਅਪਰਾਧਿਕ ਕਿਸਮ ਦੇ ਵਿਅਕਤੀਆਂ ਨੂੰ ਸਪਲਾਈ ਕਰਦਾ ਹੈ ਅਤੇ ਹੁਣ ਵੀ ਸਾਧੂ ਬੇਲਾ ਰੋਡ ’ਤੇ ਖੜ੍ਹਾ ਗ੍ਰਾਹਕ ਦੀ ਉਡੀਕ ਕਰ ਰਿਹਾ ਹੈ। ਪੁਲਸ ਨੇ ਰੇਡ ਕਰ ਕੇ .32 ਬੋਰ ਦੇਸੀ ਪਿਸਤੌਲ ਸਮੇਤ 2 ਜ਼ਿੰਦਾ ਕਾਰਤੂਸ, ਇਕ .315 ਬੋਰ ਦੇਸੀ ਪਿਸਤੌਲ ਸਮੇਤ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਉਸ ਖਿਲਾਫ ਆਰਮਜ਼ ਐਕਟ ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ ਦੇ 60 ਅਧਿਆਪਕਾਂ ਨੂੰ ਫਿਨਲੈਂਡ ਸਿਖਲਾਈ ਖ਼ਾਤਰ ਇੰਟਰਵਿਊ ਲਈ ਚੁਣਿਆ
NEXT STORY