ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ, ਆਨੰਦ) : ਫਿਰੋਜ਼ਪੁਰ ਦੇ ਥਾਣਾ ਮੱਲਾਂਵਾਲਾ ਦੀ ਪੁਲਸ ਨੇ ਏ. ਐੱਸ. ਆਈ. ਸਤਿੰਦਰਪਾਲ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 32 ਬੋਰ ਦੇ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਮੱਲਾਂਵਾਲਾ ਤੋਂ ਜੈਮਲਵਾਲਾ ਕੋਲ ਗਸ਼ਤ ਦੌਰਾਨ ਪਹੁੰਚੀ ਤਾਂ ਉਨ੍ਹਾਂ ਨੇ ਇਕ ਕੇਸਾਧਾਰੀ ਨੌਜਵਾਨ ਨੂੰ ਸ਼ੱਕੀ ਹਾਲਤ ’ਚ ਦੇਖਿਆ, ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਭੱਜਣ ਲੱਗ ਪਿਆ।
ਇਸ ਦੌਰਾਨ ਜਦੋਂ ਪੁਲਸ ਨੇ ਉਸ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫਤਾਰ ਕਰਕੇ ਪੁੱਛ-ਗਿੱਛ ਕੀਤੀ ਤਾਂ ਉਸ ਨੇ ਪੁਲਸ ਨੂੰ ਆਪਣਾ ਨਾਂ ਹਰਜੀਤ ਸਿੰਘ ਉਰਫ ਜੀਤ ਦੱਸਿਆ ਅਤੇ ਉਸ ਦੀ ਤਲਾਸ਼ੀ ਲੈਣ ’ਤੇ ਇਕ ਬਿਨਾਂ ਮਾਰਕਾ 32 ਬੋਰ ਪਿਸਤੌਲ ਅਤੇ 3 ਜ਼ਿੰਦਾ ਕਾਰਤੂਸ ਬਰਾਮਦ ਹੋਏ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਕੇ ਉਸ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।
ਫ਼ਰੀਦਕੋਟ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ 6 ਨਾਮਜ਼ਦਗੀ ਪੱਤਰ ਹੋਏ ਦਾਖਲ
NEXT STORY