ਤਰਨਤਾਰਨ (ਰਮਨ ਚਾਵਲਾ) - ਭਾਰਤ-ਪਾਕਿ ਸਰਹੱਦ ਨੇੜੇ ਮੌਜੂਦ ਪਿੰਡ ਡਲ ਦੇ ਇਕ ਨਿੱਜੀ ਸਕੂਲ ਵਿਚ ਡਰੋਨ ਰਾਹੀਂ ਸੁੱਟੇ ਇਕ ਪੈਕੇਟ ’ਚੋਂ ਪਿਸਤੌਲ ਅਤੇ ਗੋਲੀਆਂ ਮਿਲਣ ਨਾਲ ਬੱਚਿਆਂ ਅਤੇ ਲੋਕਾਂ ਵਿਚ ਡਰ ਦਾ ਮਾਹੌਲ ਵੇਖਣ ਨੂੰ ਮਿਲਿਆ।
ਥਾਣਾ ਖਾਲੜਾ ਦੇ ਏ. ਐੱਸ. ਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਪਿੰਡ ਡਲ ਦੇ ਇਕ ਨਿੱਜੀ ਸਕੂਲ ਵਿਚ ਡਰੋਨ ਰਾਹੀਂ ਪੈਕੇਟ ਡਿੱਗਣ ਦੀ ਸੂਚਨਾ ਪ੍ਰਾਪਤ ਹੋਈ ਸੀ, ਜਿਸ ਤੋਂ ਬਾਅਦ ਤੁਰੰਤ ਕਾਰਵਾਈ ਕਰਦੇ ਹੋਏ ਪੈਕੇਟ ਨੂੰ ਕਬਜ਼ੇ ਵਿਚ ਲੈਂਦੇ ਹੋਏ ਜਦੋਂ ਤਲਾਸ਼ੀ ਲਈ ਗਈ, ਤਾਂ ਉਸ ਵਿਚੋਂ ਚੀਨ ਦਾ ਬਣਿਆ ਹੋਇਆ ਇਕ ਪਿਸਤੌਲ ਸਮੇਤ ਮੈਗਜ਼ੀਨ ਅਤੇ ਤਿੰਨ ਜ਼ਿੰਦਾ ਰੌਂਦ ਬਰਾਮਦ ਹੋਏ। ਇਸ ਸਬੰਧੀ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਲੰਧਰ ਸਣੇ Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ
NEXT STORY