ਕਲਾਨੌਰ (ਮਨਮੋਹਨ, ਵਤਨ) : ਪੁਲਸ ਥਾਣਾ ਕਲਾਨੌਰ ਵੱਲੋਂ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਇਕ ਪਿਸਤੌਲ ਅਤੇ 13 ਕਾਰਤੂਸ ਸਮੇਤ ਕਾਬੂ ਕੀਤਾ ਗਿਆ ਹੈ। ਏ. ਐੱਸ. ਆਈ. ਹਰਪਾਲ ਸਿੰਘ, ਏ. ਐੱਸ. ਆਈ. ਸਵਿੰਦਰਪਾਲ, ਏ. ਐੱਸ. ਆਈ. ਸਤਨਾਮ ਸਿੰਘ ਅਤੇ ਕਾਂਸਟੇਬਲ ਪ੍ਰਦੂਮਣ ਸਿੰਘ ਨੇ ਪੁਲਸ ਪਾਰਟੀ ਸਮੇਤ ਸਰਹੱਦੀ ਪਿੰਡ ਰੋਸਾ ਪੁਲੀ ਨਜ਼ਦੀਕ ਨਾਕਾ ਲਾਇਆ ਹੋਇਆ ਸੀ।
ਇਸ ਦੌਰਾਨ ਮਿਲੀ ਸੂਚਨਾ ’ਤੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ ਪਿਸਤੌਲ ਅਤੇ 13 ਕਾਰਤੂਸ ਬਰਾਮਦ ਹੋਏ, ਜਿਸ ਦੀ ਪਛਾਣ ਮਨੋਹਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਲੋਪਾ ਵਜੋਂ ਹੋਈ ਹੈ ਅਤੇ ਉਸ ਖ਼ਿਲਾਫ਼ ਪੁਲਸ ਥਾਣਾ ਕਲਾਨੌਰ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਅਸ਼ਵਨੀ ਸ਼ਰਮਾ ਦੇ ਸੰਗਰੂਰ ਪਹੁੰਚਣ ਤੋਂ ਪਹਿਲਾਂ ਕਿਸਾਨਾਂ ਦਾ ਵਿਰੋਧ, ਤੋੜੇ ਬੈਰੀਕੇਡ
NEXT STORY