ਸਾਦਿਕ (ਪਰਮਜੀਤ) - ਹਰ ਰੋਜ਼ ਨਸ਼ਿਆਂ ਕਾਰਨ ਮਰ ਰਹੀ ਜਵਾਨੀ ਨੂੰ ਬਚਾਉਣ ਲਈ ਪੰਜਾਬ ਵਿਚ ‘ਮਰੋ ਜਾਂ ਵਿਰੋਧ ਕਰੋ’ ਦੇ ਤਹਿਤ ‘ਚਿੱਟੇ’ ਖਿਲਾਫ਼ ‘ਕਾਲਾ ਹਫਤਾ’ ਮਨਾਇਆ ਜਾ ਰਿਹਾ ਹੈ। ਵੱਖ-ਵੱਖ ਥਾਵਾਂ ’ਤੇ ਸਮਾਜ ਸੇਵੀ ਅਤੇ ਜਾਗਰੂਕ ਵਰਗ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਨਸ਼ਿਆਂ ਵਿਰੁੱਧ ਰੋਸ ਮਾਰਚ ਕੱਢੇ ਜਾ ਰਹੇ ਹਨ ਅਤੇ ਨਸ਼ੇ ਵੇਚਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਸੂਬੇ ’ਚ ਨਸ਼ਿਅਾਂ ਦੇ ਵਹਿ ਰਹੇ ਦਰਿਆ ’ਚ ਰੁਡ਼੍ਹਦੀ ਜਾ ਰਹੀ ਨੌਜਵਾਨੀ ਨੂੰ ਬਚਾਇਆ ਜਾ ਸਕੇ ਪਰ ਨਸ਼ੇਡ਼ੀ ਲੋਕਾਂ ’ਤੇ ਇਸ ਦਾ ਕੋਈ ਅਸਰ ਵੇਖਣ ਨੂੰ ਨਹੀਂ ਮਿਲ ਰਿਹਾ ਅਤੇ ਰੋਜ਼ਾਨਾ ਨਸ਼ੇ ਨਾਲ ਮੌਤਾਂ ਹੋਣ ਦੀ ਕਮੀ ਨਹੀਂ ਆ ਰਹੀ ਕਿਉਂਕਿ ਨਸ਼ੇ ਦੇ ਆਦੀ ਲੋਕਾਂ ਨੇ ਆਪਣਾ ਕੰਮ ਜਾਰੀ ਰੱਖਿਆ ਹੋਇਆ ਹੈ ਅਤੇ ਉਹ ਜਨਤਕ ਥਾਵਾਂ ਨੂੰ ਵੀ ਆਪਣਾ ਨਿਸ਼ਾਨਾ ਬਣਾ ਰਹੇ ਹਨ ਅਤੇ ਲੁਕ ਕੇ ਨਸ਼ੇ ਦੀ ਪੂਰਤੀ ਕਰਦੇ ਹਨ।
ਇਸ ਦੀ ਤਾਜ਼ਾ ਮਿਸਾਲ ਸਾਦਿਕ ਵਿਖੇ ਬਣੇ ਖੇਡ ਸਟੇਡੀਅਮ ਤੋਂ ਮਿਲਦੀ ਹੈ, ਜਿੱਥੇ ਨਸ਼ਾ ਕਰਨ ਵਾਲੇ ਆ ਕੇ ਆਪਣਾ ਸਮਾਂ ਬਤੀਤ ਕਰਦੇ ਹਨ ਅਤੇ ਇੱਥੇ ਹੀ ਉਹ ਆਪਣਾ ਨਸ਼ੇ ਦਾ ਝਸ ਪੂਰਾ ਕਰਦੇ ਹਨ। ਲੋਕਾਂ ਵੱਲੋਂ ਦੱਸਣ ’ਤੇ ਸਟੇਡੀਅਮ ਦਾ ਦੌਰਾ ਕੀਤਾ ਗਿਆ ਤਾਂ ਖੇਡ ਸਟੇਡੀਅਮ ਵਿਚ ਬਣੀ ਝੌਂਪਡ਼ੀ ਹੇਠਾਂ ਅਨੇਕਾਂ ਹੀ ਨਸ਼ੇ ਵਾਲੀਆਂ ਗੋਲੀਆਂ ਦੇ ਖਾਲੀ ਪੱਤੇ, ਸਰਿੰਜਾਂ, ਖਾਲੀ ਪੁਡ਼ੀਆਂ ਪਈਆਂ ਮਿਲੀਆਂ ਹਨ, ਜਿਸ ਤੋਂ ਇਹ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਨਸ਼ੇੜੀ ਇੱਥੇ ਬੈਠ ਕੇ ਨਸ਼ਾ ਕਰਦੇ ਹਨ। ਇਲਾਕੇ ਦੇ ਸੂਝਵਾਨ ਲੋਕਾਂ ਨੇ ਮੰਗ ਕੀਤੀ ਕਿ ਸਟੇਡੀਅਮ ਵਿਚ ਨਸ਼ਾ ਕਰਨ ਵਾਲੇ ਮਾਡ਼ੇ ਅਨਸਰਾਂ ’ਤੇ ਨੱਥ ਪਾਈ ਜਾਵੇ।
ਕੀ ਕਹਿੰਦੇ ਨੇ ਥਾਣਾ ਮੁਖੀ : ਥਾਣਾ ਸਾਦਿਕ ਦੇ ਮੁੱਖ ਅਫ਼ਸਰ ਇੰਸਪੈਕਟਰ ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਲੋਕਾਂ ਨੇ ਮੈਨੂੰ ਨਸ਼ਿਆਂ ਖਿਲਾਫ ਮੰਗ-ਪੱਤਰ ਦੇ ਕੇ ਮੇਰੀ ਜ਼ਿੰਮੇਵਾਰੀ ਹੋਰ ਵਧਾ ਦਿੱਤੀ ਹੈ ਅਤੇ ਵਧੀਆ ਗੱਲ ਹੈ ਕਿ ਇਹ ਮਸਲਾ ਉਨ੍ਹਾਂ ਦੇ ਧਿਆਨ ’ਚ ਲਿਆਂਦਾ ਹੈ। ਉਨ੍ਹਾਂ ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਆਪਣੇ ਸਾਥੀ ਮੁਲਾਜ਼ਮਾਂ ਨੂੰ ਸਵੇਰੇ-ਸ਼ਾਮ ਸਟੇਡੀਅਮ, ਸਕੂਲਾਂ ਦੇ ਆਸ-ਪਾਸ ਅਤੇ ਹੋਰ ਜਨਤਕ ਥਾਾਵਾਂ ਦੀ ਗਸ਼ਤ ਕਰਨ ਲਈ ਸਖ਼ਤ ਹਦਾਇਤਾਂ ਕੀਤੀਆਂ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਜਨਤਕ ਥਾਵਾਂ ਨੂੰ ਨਸ਼ੇਡ਼ੀਆਂ ਦਾ ਅੱਡਾ ਨਹੀਂ ਬਣਨ ਦੇਣਗੇ ਅਤੇ ਨਸ਼ੇ ਵੇਚਣ ਵਾਲਿਆਂ ਖਿਲਾਫ਼ ਸਖ਼ਤੀ ਨਾਲ ਪੇਸ਼ ਆਉਣਗੇ।
‘ਜੇਕਰ ਜਲਦ ਦੋਸ਼ੀਅਾਂ ਵਿਰੁੱਧ ਕਾਰਵਾਈ ਨਾ ਕੀਤੀ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ’
NEXT STORY