ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 30 ਜਨਵਰੀ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਵਜੋਤ ਕੌਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਫਸਰ ਬਰਨਾਲਾ ਨੇ ਦੱਸਿਆ ਕਿ ਵਿਭਾਗ ਵੱਲੋਂ ਗਲੋਬਸ ਵੇਅਰ ਹਾਊਸੇਟ੍ਰੇਡਿੰਗ ਪ੍ਰਾਈਵੇਟ ਲਿਮਟਿਡ ਕੰਪਨੀ ਨਾਲ ਤਾਲਮੇਲ ਕਰਕੇ ਇਹ ਕੈਂਪ ਲਗਾਇਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਮੋਬਾਈਲ 'ਤੇ ਧੀ ਦੀ 'ਗੰਦੀ' ਵੀਡੀਓ ਵੇਖ ਹੱਕਾ-ਬੱਕਾ ਰਹਿ ਗਿਆ ਪਿਓ... ਪੰਜਾਬ ਤੋਂ ਸਾਹਮਣੇ ਆਇਆ ਸ਼ਰਮਨਾਕ ਮਾਮਲਾ
ਉਨ੍ਹਾਂ ਦੱਸਿਆ ਕਿ ਇਹ ਕੈਂਪ 30 ਜਨਵਰੀ (ਦਿਨ ਵੀਰਵਾਰ) ਨੂੰ ਸਵੇਰੇ 10 ਵਜੇ ਤੋਂ 2 ਤੱਕ ਲਗਾਇਆ ਜਾਵੇਗਾ। ਇਸ ਦੌਰਾਨ ਸਟੇਸ਼ਨ ਮੈਨੇਜਰ, ਟੈਕਨੀਕਲ ਅਸਿਸਟੈਂਟ, ਗਡਾਊਨ ਅਸਿਸਟੈਂਟ ਅਤੇ ਗਡਾਊਨ ਕਲਰਕ ਦੀਆਂ ਅਸਾਮੀਆਂ ਦੇ ਚਾਹਵਾਨ ਸ਼ਿਰਕਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਕੈਂਪ ਸਿਰਫ਼ ਲੜਕਿਆਂ ਲਈ ਹੈ ਜੋ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ, ਵਿਖੇ ਲਗਾਇਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਮਸ਼ਹੂਰ ਕੰਪਨੀਆਂ ਦੇ ਡਾਇਰੈਕਟਰਾਂ ਖ਼ਿਲਾਫ਼ FIR ਦਰਜ, ਪੂਰਾ ਮਾਮਲਾ ਕਰੇਗਾ ਹੈਰਾਨ
NEXT STORY