ਤਰਨਤਾਰਨ, (ਰਾਜੂ)- ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਲੁੱਟ-ਖੋਹ ਕਰਨ ਦੀ ਯੋਜਨਾ ਬਣਾਉਂਦੇ ਦੋ ਲੁਟੇਰਿਆਂ ਨੂੰ ਗ੍ਰਿਫਤਾਰ ਕਰ ਲਿਆ, ਜਦ ਕਿ ਤਿੰਨ ਭੱਜਣ 'ਚ ਕਾਮਯਾਬ ਹੋ ਗਏ ਹਨ।
ਜਾਣਕਾਰੀ ਅਨੁਸਾਰ ਏ. ਐੱਸ. ਆਈ. ਅਮਰੀਕ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੇ ਸਬੰਧ 'ਚ ਚੌਕ ਹਰੀ ਰਾਮ ਸ਼ੈਲਰ ਤਰਨਤਾਰਨ ਮੌਜੂਦ ਸੀ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਬਲਵਿੰਦਰ ਸਿੰਘ ਪੁੱਤਰ ਸੁਖਵੰਤ ਸਿੰਘ ਵਾਸੀ ਗਲੀ ਦੇਵੀਆਂ ਰਾਮ ਵਾਲੀ ਤਰਨਤਾਰਨ, ਦਲਜੀਤ ਸਿੰਘ ਉਰਫ ਲਾਡਾ ਪੁੱਤਰ ਤਰਸੇਮ ਸਿੰਘ ਵਾਸੀ ਸੱਚ ਖੰਡ ਰੋਡ ਤਰਨਤਾਰਨ, ਲਵਪ੍ਰੀਤ ਸਿੰਘ ਉਰਫ ਮੰਗਾ ਵਾਸੀ ਬਾਕੀਪੁਰ, ਸੂਰਜ ਸਿੰਘ ਪੁੱਤਰ ਚੰਨ ਸਿੰਘ ਵਾਸੀ ਗੁਰੂ ਕਾ ਖੂਹ ਤਰਨਤਾਰਨ ਤੇ ਪ੍ਰਤਾਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਗਲੀ ਢੋਟੀਆਂ ਵਾਲੀ ਤਰਨਤਾਰਨ ਸਾਰੇ ਕੋਰੜ ਅਹਾੜਾ ਸਾਹਮਣੇ ਤਰਨਤਾਰਨ ਬੇ-ਆਬਾਦ ਜਗ੍ਹਾ 'ਤੇ ਇਕੱਠੇ ਹੋ ਕੇ ਲੁੱਟਾਂ-ਖੋਹਾਂ ਕਰਦੇ ਹਨ ਅਤੇ ਕੋਠੀਆਂ 'ਚ ਡਾਕੇ ਮਾਰਦੇ ਹਨ। ਇਨ੍ਹਾਂ ਨੇ ਮਿਲ ਕੇ ਇਕ ਗਿਰੋਹ ਬਣਾਇਆ ਹੋਇਆ ਹੈ। ਅੱਜ ਵੀ ਇਹ ਸਾਰੇ ਡਾਕਾ ਮਾਰਨ ਦੀ ਤਿਆਰੀ ਕਰ ਰਹੇ ਹਨ। ਜੇਕਰ ਹੁਣੇ ਹੀ ਰੇਡ ਕੀਤੀ ਜਾਵੇ ਤਾਂ ਉਕਤ ਸਾਰਿਆਂ ਨੂੰ ਮਾਰੂ ਹਥਿਆਰਾਂ ਅਤੇ ਨਸ਼ੇ ਵਾਲੇ ਪਦਾਰਥਾਂ ਸਣੇ ਰੰਗੇ ਹੱਥੀਂ ਕਾਬੂ ਕੀਤਾ ਜਾ ਸਕਦਾ ਹੈ। ਮੁਖਬਰ ਖਾਸ ਵੱਲੋਂ ਦੱਸੀ ਹੋਈ ਜਗ੍ਹਾ 'ਤੇ ਰੇਡ ਕਰਨ 'ਤੇ ਦੋਸ਼ੀ ਬਲਵਿੰਦਰ ਸਿੰਘ ਕੋਲੋਂ 1 ਪਿਸਤੌਲ ਦੇਸੀ ਕੱਟਾ 32 ਬੋਰ, 2 ਕਾਰਤੂਸ ਜ਼ਿੰਦਾ 32 ਬੋਰ, 300 ਨਸ਼ੇ ਵਾਲੀਆਂ ਗੋਲੀਆਂ ਤੇ 200 ਨਸ਼ੇ ਵਾਲੇ ਕੈਪਸੂਲ ਅਤੇ ਦੋਸ਼ੀ ਦਲਜੀਤ ਸਿੰਘ ਕੋਲੋਂ 200 ਨਸ਼ੇ ਵਾਲੀਆਂ ਗੋਲੀਆਂ ਤੇ 250 ਨਸ਼ੇ ਵਾਲੇ ਕੈਪਸੂਲ ਬਰਾਮਦ ਕੀਤੇ ਗਏ, ਜਦ ਕਿ ਬਾਕੀ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਤਫਤੀਸ਼ ਅਮਲ 'ਚ ਲਿਆਂਦੀ ਹੈ।
ਗੁਰਗਿਆਨ ਇੰਸਟੀਚਿਊਟ ਨੇ ਵਿਵਾਦਿਤ ਪੁਸਤਕ ਬਾਰੇ ਮੁੱਖ ਮੰਤਰੀ ਨੂੰ ਸੌਂਪੀ ਰਿਪੋਰਟ
NEXT STORY