ਮੋਹਾਲੀ : ਏ. ਵੇਣੂ ਪ੍ਰਸਾਦ ਵਧੀਕ ਮੁੱਖ ਸਕੱਤਰ ਮੁੱਖ ਮੰਤਰੀ ਅਤੇ ਸੀ.ਐੱਮ.ਡੀ. ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਨੇ ਪੰਜਾਬ ਦੇ ਲੋਕਾਂ ਨੂੰ ਸੂਬੇ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਪੰਜਾਬ ਦੇ ਵਾਤਾਵਰਣ ਨੂੰ ਸਾਫ਼-ਸੁਥਰਾ ਬਣਾਉਣ 'ਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਹੈ। ਏ. ਵੇਣੂ ਪ੍ਰਸਾਦ ਨੇ ਅੱਜ ਇੱਥੇ 220 ਕੇ.ਵੀ. ਸਬ-ਸਟੇਸ਼ਨ ਵਿਖੇ ਇਕ ਬੂਟਾ ਲਗਾ ਕੇ ਗ੍ਰੀਨ ਪੀ.ਐੱਸ.ਟੀ.ਸੀ.ਐੱਲ. ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਪੀ.ਐੱਸ.ਟੀ.ਸੀ.ਐੱਲ. ਨੇ ਸਾਲ 2016 ਦੌਰਾਨ ਗ੍ਰੀਨ ਪੀ.ਐੱਸ.ਟੀ.ਸੀ.ਐੱਲ. ਮੁਹਿੰਮ ਸ਼ੁਰੂ ਕੀਤੀ, ਜਿਸ ਤਹਿਤ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵੱਖ-ਵੱਖ ਸਬ-ਸਟੇਸ਼ਨਾਂ ਅਤੇ ਰਿਹਾਇਸ਼ੀ ਕਾਲੋਨੀਆਂ 'ਚ 5000 ਬੂਟੇ ਲਗਾਏਗਾ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਕੇਂਦਰ ਸਰਕਾਰ ਨੇ ਬਦਲਿਆ ਫ਼ੈਸਲਾ, ਨਹੀਂ ਹੋਵੇਗਾ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ
ਉਨ੍ਹਾਂ ਕਿਹਾ ਕਿ ਵੱਖ-ਵੱਖ ਸਬ-ਸਟੇਸ਼ਨਾਂ, ਦਫ਼ਤਰਾਂ ਅਤੇ ਰਿਹਾਇਸ਼ੀ ਕਾਲੋਨੀਆਂ ਵਿਖੇ ਖਾਲੀ ਪਈਆਂ ਜ਼ਮੀਨਾਂ 'ਤੇ ਬੂਟੇ ਲਗਾ ਕੇ 'ਵਣ ਮਹਾਉਤਸਵ' ਨੂੰ ਸਫ਼ਲਤਾਪੂਰਵਕ ਮਨਾਉਣ ਨੂੰ ਯਕੀਨੀ ਬਣਾਉਣ ਲਈ ਪੀ.ਐੱਸ.ਟੀ.ਸੀ.ਐੱਲ. ਦੇ ਸਾਰੇ ਅਧਿਕਾਰੀਆਂ ਨੂੰ ਵੱਖ-ਵੱਖ ਸਬ-ਸਟੇਸ਼ਨਾਂ 'ਤੇ ਤਾਇਨਾਤ ਕੀਤਾ ਗਿਆ ਹੈ। ਵਿਨੋਦ ਬਾਂਸਲ ਡਾਇਰੈਕਟਰ ਵਿੱਤ ਅਤੇ ਵਪਾਰਕਪੀ.ਐੱਸ.ਪੀ.ਸੀ.ਐੱਲ. ਅਤੇ ਇੰਜ. ਯੋਗੇਸ਼ ਟੰਡਨ ਡਾਇਰੈਕਟਰ ਟੈਕਨੀਕਲ ਪੀ.ਐੱਸ.ਟੀ.ਸੀ.ਐੱਲ. ਨੇ ਵੀ ਇਸ ਮੌਕੇ ਬੂਟੇ ਲਗਾਏ।
ਇਹ ਵੀ ਪੜ੍ਹੋ : ਜ਼ੀਰਾ 'ਚ ਸ਼ਰਾਬ ਮਿੱਲ ਦੇ ਬਾਹਰ ਕਿਸਾਨਾਂ ਵੱਲੋਂ ਲਾਏ ਧਰਨੇ 'ਚ ਪਹੁੰਚੇ ਖਹਿਰਾ, ਸਮਰਥਨ ਦਿੰਦਿਆਂ ਕਹੀ ਇਹ ਗੱਲ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
‘ਆਯੁਸ਼ਮਾਨ ਭਾਰਤ ਯੋਜਨਾ’ ਨੂੰ ਲੈ ਕੇ ਮਨਜਿੰਦਰ ਸਿਰਸਾ ਨੇ ਘੇਰੀ ਪੰਜਾਬ ਸਰਕਾਰ, ਕਹੀਆਂ ਇਹ ਗੱਲਾਂ
NEXT STORY