ਬਠਿੰਡਾ (ਮਿੱਤਲ) : ਇਨਸਾਨ ਦੇ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਉਸ ਦੀਆਂ ਅਸਥੀਆਂ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਜਲ ਪ੍ਰਵਾਹ ਕੀਤੀਆਂ ਜਾਂਦੀਆਂ ਹਨ ਪਰ ਪਿੰਡ ਬੁਰਜ ਢਿੱਲਵਾਂ ਦੇ ਇਕ ਪਰਿਵਾਰ ਵਲੋਂ ਆਪਣੇ ਬਜ਼ੁਰਗ ਜੋਰਾ ਸਿੰਘ (111 ) ਦੀਆਂ ਅਸਥੀਆਂ ਖੇਤ 'ਚ ਟੋਆ ਪੁੱਟ ਕੇ ਦੱਬੀਆਂ ਗਈਆਂ ਅਤੇ ਉਸ 'ਤੇ ਵੱਡੀ ਮਾਤਰਾ 'ਚ ਪੌਦੇ ਲਾਏ ਗਏ। 'ਦਿ ਥਿੰਕਰਜ਼ ਗਰੁੱਪ ਬੁਰਜ ਢਿੱਲਵਾਂ' ਦੇ ਮੀਡੀਆ ਸਲਾਹਕਾਰ ਹਰਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਗਰੁੱਪ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਪਾਣੀ 'ਚ ਅਸਥੀਆਂ ਜਲ ਪ੍ਰਵਾਹ ਕਰਨ ਨਾਲ ਸਾਡਾ ਪੌਣ ਪਾਣੀ ਖਰਾਬ ਹੋ ਰਿਹਾ ਹੈ ਉੱਥੇ ਹੀ ਦਿਨੋਂ-ਦਿਨ ਵਾਤਾਵਰਣ ਵੀ ਦੂਸ਼ਿਤ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਹਰ ਸੰਸਥਾ ਦਾ ਅੱਗੇ ਆਉਣਾ ਜ਼ਰੂਰੀ ਹੈ। ਇਸ ਜਾਗਰੂਕਤਾ ਤੋਂ ਪ੍ਰੇਰਿਤ ਹੋ ਕੇ ਪਿੰਡ ਦੇ ਸਭ ਤੋਂ ਵੱਡੀ ਉਮਰ ਦੇ 111 ਸਾਲਾ ਬਜ਼ੁਰਗ ਜੋਰਾ ਸਿੰਘ ਦੀ ਮੌਤ ਹੋਣ ਤੋਂ ਬਾਅਦ ਪਰਿਵਾਰ ਨੇ ਉਸਦੀਆਂ ਅਸਥੀਆਂ ਖੇਤ 'ਚ ਦੱਬ ਕੇ ਵਾਤਾਵਰਣ ਪ੍ਰੇਮੀ ਹੋਣ ਦਾ ਸਬੂਤ ਦਿੱਤਾ ਹੈ। ਪੌਦੇ ਲਾਉਣ ਦੀ ਰਸਮ ਉਨ੍ਹਾਂ ਦੇ ਪੋਤੇ ਬੂਟਾ ਸਿੰਘ ਵੱਲੋਂ ਨਿਭਾਈ ਗਈ। ਇਸ ਸਮੇਂ ਵੱਡੀ ਗਿਣਤੀ 'ਚ ਗਰੁੱਪ ਮੈਂਬਰ ਅਤੇ ਪਿੰਡ ਵਾਸੀ ਮੌਜੂਦ ਸਨ।
ਪਤੀ ਦੇ ਭਾਬੀ ਨਾਲ ਨਾਜਾਇਜ਼ ਸੰਬੰਧਾਂ ਤੋਂ ਦੁਖੀ ਪਤਨੀ ਨੇ ਕੀਤੀ ਖੁਦਕੁਸ਼ੀ
NEXT STORY