ਫਿਰੋਜ਼ਪੁਰ (ਮਲਹੋਤਰਾ, ਕੁਮਾਰ, ਪਰਮਜੀਤ, ਖੁੱਲਰ, ਆਨੰਦ, ਰਾਜੇਸ਼ ਢੰਡ)– ਤਿਉਹਾਰਾਂ ਮੌਕੇ ਲੁਧਿਆਣਾ ਅਤੇ ਢੰਡਾਰੀ ਕਲਾਂ ਰੇਲਵੇ ਸਟੇਸ਼ਨਾਂ ਤੋਂ ਵੱਖ-ਵੱਖ ਰਾਜਾਂ ਨੂੰ ਜਾਣ ਵਾਲੇ ਪ੍ਰਵਾਸੀਆਂ ਦੀ ਭੀੜ ਨੂੰ ਦੇਖਦੇ ਹੋਏ ਰੇਲਵੇ ਵਿਭਾਗ ਨੇ ਇਨ੍ਹਾਂ ਦੋਵੇਂ ਸਟੇਸ਼ਨਾਂ ’ਤੇ 16 ਤੋਂ 26 ਅਕਤੂਬਰ ਤੱਕ ਪਲੇਟਫਾਰਮ ਟਿਕਟ ਦੀ ਵਿਕਰੀ ਅਸਥਾਈ ਤੌਰ ’ਤੇ ਬੰਦ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ੁਸ਼ਖ਼ਬਰੀ! ਪੰਜਾਬ ਸਰਕਾਰ ਵੱਲੋਂ ਤਨਖ਼ਾਹਾਂ 'ਚ 10-10 ਹਜ਼ਾਰ ਰੁਪਏ ਦਾ ਵਾਧਾ
ਡੀ. ਆਰ. ਐੱਮ. ਸੰਜੀਵ ਕੁਮਾਰ ਨੇ ਦੱਸਿਆ ਕਿ 16 ਤੋਂ 26 ਅਕਤੂਬਰ ਤੱਕ ਇਨ੍ਹਾਂ ਸਟੇਸ਼ਨਾਂ ’ਤੇ ਪਲੇਟਫਾਰਮ ਟਿਕਟ ਨਹੀਂ ਮਿਲੇਗੀ। ਇਸ ਦੇ ਨਾਲ ਉਨ੍ਹਾਂ ਰੇਲ ਮੁਸਾਫਰਾਂ ਨੂੰ ਘੱਟ ਤੋਂ ਘੱਟ ਸਾਮਾਨ ਨਾਲ ਲੈ ਕੇ ਜਾਣ ਦੀ ਅਪੀਲ ਕੀਤੀ ਅਤੇ ਮੁਸਾਫਰਾਂ ਨਾਲ ਆਉਣ ਵਾਲੇ ਲੋਕਾਂ ਨੂੰ ਸਟੇਸ਼ਨਾਂ ’ਤੇ ਭੀੜ ਵਧਾਉਣ ਦੀ ਬਜਾਏ ਮੁਸਾਫਰਾਂ ਨੂੰ ਬਾਹਰ ਹੀ ਛੱਡ ਕੇ ਜਾਣ ਤੇ ਲੈ ਕੇ ਜਾਣ ਲਈ ਕਿਹਾ । ਡੀ. ਆਰ. ਐੱਮ. ਨੇ ਦੱਸਿਆ ਕਿ ਰੇਲਗੱਡੀਆਂ ’ਚ ਤਿਉਹਾਰਾਂ ਦੌਰਾਨ ਚੈਕਿੰਗ ਲਗਾਤਾਰ ਜਾਰੀ ਰਹੇਗੀ, ਇਸ ਲਈ ਕੋਈ ਵੀ ਮੁਸਾਫਰ ਆਪਣੇ ਨਾਲ ਪਟਾਖੇ ਜਾਂ ਧਮਾਕਾਖੇਜ਼ ਸਮੱਗਰੀ ਨਾ ਲੈ ਕੇ ਜਾਵੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਹੁਣ...
NEXT STORY