ਬਰਨਾਲਾ: ਇਨਸਾਨ ਜੇਕਰ ਚਾਹੇ ਤਾਂ ਸਖ਼ਤ ਮਿਹਨਤ ਨਾਲ ਆਪਣੇ ਮੱਥੇ ਦੀਆਂ ਲਕੀਰਾਂ ਨੂੰ ਵੀ ਬਦਲ ਸਕਦਾ ਹੈ। ਕੁਝ ਅਜਿਹਾ ਹੀ ਕਰ ਦਿਖਾਇਆ ਹੈ ਬਰਨਾਲਾ ਦੇ ਰਹਿਣ ਵਾਲੇ ਨਿਖਿਲ ਨਾਂ ਦੇ ਨੌਜਵਾਨ ਨੇ, ਜਿਸ ਨੂੰ ਜਰਮਨੀ ਦੀ ਯੂਨੀਵਰਸਿਟੀ ਤੋਂ ਪੀ.ਐੱਚ.ਡੀ. ਕਰਨ ਦਾ ਮੌਕਾ ਮਿਲਿਆ ਹੈ। ਇਸ ਦਾ ਸਾਰਾ ਖ਼ਰਚਾ ਵੀ ਜਰਮਨੀ ਦੀ ਯੂਨੀਵਰਸਿਟੀ ਵੱਲੋਂ ਹੀ ਚੁੱਕਿਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੁਲਸ ਨੇ ਹੋਟਲ ਦੇ ਕਮਰੇ 'ਚੋਂ 2 ਮੁੰਡਿਆਂ ਨੂੰ ਕੀਤਾ ਗ੍ਰਿਫ਼ਤਾਰ
ਨਿਖਿਲ ਨੇ ਦੱਸਿਆ ਕਿ ਉਹ ਕਿਰਾਏ ਦੇ ਮਕਾਨ ਵਿਚ ਰਹਿੰਦਾ ਹੈ ਤੇ ਉਸ ਦਾ ਪਿਤਾ ਪਲੰਬਰ ਹਨ। ਉਸ ਨੇ ਪੀ.ਐੱਚ.ਡੀ. ਤਕ ਪਹੁੰਚਣ ਲਈ ਬੱਚਿਆਂ ਨੂੰ ਟਿਊਸ਼ਨ ਪੜ੍ਹਾ ਕੇ ਆਪਣੇ ਪਰਿਵਾਰ ਦਾ ਖ਼ਰਚਾ ਚਲਾਇਆ ਹੈ। ਉਸ ਨੇ ਦੱਸਿਆ ਕਿ ਤਕਰੀਬਨ 2 ਸਾਲ ਪਹਿਲਾਂ ਉਸ ਨੇ ਇੰਟਰਨੈਸ਼ਨਲ ਸਟੂਡੈਂਟ ਫੈਸਟੀਵਲ ਲਈ ਆਪਣਾ ਇਕ ਪ੍ਰਾਜੈਕਟ ਅਪਲਾਈ ਕੀਤਾ ਸੀ, ਜਿਸ ਵਿਚ ਉਸ ਨੂੰ ਸਫ਼ਲਤਾ ਮਿਲੀ ਸੀ ਤੇ ਉਦੋਂ ਵੀ ਉਹ ਜਰਮਨੀ ਗਿਆ ਸੀ। ਉਦੋਂ ਐੱਸ. ਡੀ. ਕਾਲਜ ਦੇ ਪ੍ਰਿੰਸੀਪਲ ਤੇ ਕਾਲਜ ਪ੍ਰਸ਼ਾਸਨ ਵੱਲੋਂ ਉਸ ਦੀ ਆਰਥਿਕ ਸਹਾਇਤਾ ਕੀਤੀ ਗਈ ਸੀ।
ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ ਰੇਲਵੇ ਸਟੇਸ਼ਨ ਤੋਂ 7 ਮਹੀਨਿਆਂ ਦੀ ਬੱਚੀ ਚੋਰੀ ਹੋਣ ਦੇ ਮਾਮਲੇ 'ਚ ਨਵਾਂ ਮੋੜ
ਸਾਇੰਸ ਦੇ ਵਿਦਿਆਰਥੀ ਨਿਖਿਲ ਦੀ ਰਿਸਰਚ ਦਾ ਸਾਰਾ ਖ਼ਰਚਾ ਵੀ ਜਰਮਨ ਦੀ ਯੂਨੀਵਰਸਿਟੀ ਵੱਲੋਂ ਹੀ ਚੁੱਕਿਆ ਜਾਵੇਗਾ। ਨਿਖਿਲ ਨੇ ਸ਼ੁਰੂਆਤੀ ਦੌਰ ਵਿਚ ਐੱਸ.ਡੀ. ਕਾਲਜ ਤੋਂ ਬੀ.ਐੱਸ.ਸੀ. ਕੀਤੀ ਸੀ। ਇਸ ਪ੍ਰਾਪਤੀ ਲਈ ਐੱਸ.ਡੀ. ਕਾਲਜ ਵੱਲੋਂ ਨਿਖਿਲ ਨੂੰ ਵਿਸ਼ੇਸ਼ ਤੌਰ 'ਤੇ ਕਾਲਜ ਬੁਲਾ ਕੇ ਸਨਮਾਨਿਤ ਕੀਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਔਰਤ ਦੀ ਮੌਤ
NEXT STORY