ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਲੜੀਵਾਰ ਸਮਾਗਮਾਂ ’ਚ ਸ਼ਾਮਲ ਹੋਣ ਵਾਸਤੇ ਰਸਮੀ ਤੌਰ ’ਤੇ ਸੱਦਾ ਦਿੱਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 170,00,00,000 ਰੁਪਏ ਦਾ ਵੱਡਾ ਘਪਲਾ! ਹੋਸ਼ ਉਡਾ ਦੇਣਗੇ ਖ਼ੁਲਾਸੇ
ਵੀਰਵਾਰ ਨੂੰ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਸੂਬਾ ਸਰਕਾਰ ਵੱਲੋਂ ਯਾਦਗਾਰੀ ਸਮਾਗਮਾਂ ਦਾ ਹਿੱਸਾ ਬਣਨ ਲਈ ਇਨ੍ਹਾਂ ਸ਼ਖ਼ਸੀਅਤਾਂ ਨੂੰ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਅਧਿਕਾਰਤ ਪ੍ਰੋਗਰਾਮ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਵਿਸਥਾਰ ’ਚ ਸਾਂਝਾ ਕੀਤਾ ਜਾਵੇਗਾ ਤੇ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਆਪਣੀ ਸਹੂਲਤ ਅਨੁਸਾਰ ਸ਼ਾਮਲ ਹੋਣ ਲਈ ਬੇਨਤੀ ਕੀਤੀ ਜਾਵੇਗੀ। ਸੂਬਾ ਸਰਕਾਰ ਵੱਲੋਂ ਇਸ ਸ਼ਾਨਦਾਰ ਸਮਾਗਮ ਲਈ ਲੋੜੀਂਦੇ ਇੰਤਜ਼ਾਮ ਅਤੇ ਸੁਰੱਖਿਆ ਪ੍ਰਬੰਧਾਂ ਦਾ ਵਿਸ਼ੇਸ਼ ਇੰਤਜ਼ਾਮ ਕੀਤਾ ਜਾਵੇਗਾ ਤਾਂ ਜੋ ਇਸ ਸਮਾਗਮ ਨੂੰ ਸਾਰਿਆਂ ਲਈ ਯਾਦਗਾਰੀ ਬਣਾਇਆ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ! ਪੜ੍ਹੋ ਪੂਰੀ List
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਇਸ ਯਾਦਗਾਰੀ ਦਿਵਸ ਦੇ ਸਬੰਧ ’ਚ ਸੂਬੇ ਭਰ ’ਚ ਵਿਸ਼ੇਸ਼ ਸਮਾਗਮ ਕਰਵਾਉਣ ਲਈ ਯੋਜਨਾ ਉਲੀਕੀ ਗਈ ਹੈ। ਉਨ੍ਹਾਂ ਦੱਸਿਆ ਕਿ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਮੌਕੇ ਪੰਜਾਬ ਸਰਕਾਰ ਵੱਲੋਂ ਇਤਿਹਾਸਕ ਸਮਾਗਮ ਕਰਵਾਏ ਜਾਣਗੇ। ਇਹ ਲੜੀਵਾਰ ਸਮਾਗਮ ਸੂਬਾ ਭਰ ਵਿਚ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਏ ਜਾਣਗੇ। ਸ਼ਹੀਦੀ ਦਿਹਾੜੇ ਮੌਕੇ ਇਹ ਇਤਿਹਾਸਕ ਸਮਾਗਮ ਮੁੱਖ ਤੌਰ ’ਤੇ ਸੂਬਾ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਕਰਵਾਏ ਜਾਣਗੇ। ਬੁਲਾਰੇ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਹ ਲੜੀਵਾਰ ਸਮਾਗਮ ਗੁਰੂ ਸਾਹਿਬ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਪੰਜਾਬ 'ਚ ਛੁੱਟੀਆਂ ਦੀ ਝੜੀ, ਨੋਟੀਫਿਕੇਸ਼ਨ ਜਾਰੀ
NEXT STORY