ਚੰਡੀਗੜ੍ਹ (ਬਿਊਰੋ)-ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਗੁਰੂ ਨਾਨਕ ਨਾਮਲੇਵਾ ਸੰਗਤਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਤੋਹਫ਼ਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਸੰਗਤਾਂ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ’ਚ ਨਤਮਸਤਕ ਹੋਣ ਦਾ ਮੌਕਾ ਪ੍ਰਦਾਨ ਕਰੇਗਾ, ਜਿਥੇ ਗੁਰੂ ਮਹਾਰਾਜ ਨੇ ਆਪਣੇ ਅੰਤਿਮ ਦਿਨ ਬਤੀਤ ਕੀਤੇ ਸਨ।
ਇਹ ਵੀ ਪੜ੍ਹੋ : ਹੁਨਰ ’ਤੇ ਗ਼ਰੀਬੀ ਭਾਰੂ, ਸਿਰਫ ਬਾਰ੍ਹਵੀਂ ਪਾਸ ਇਹ ਨੌਜਵਾਨ ਵੱਡੇ-ਵੱਡੇ ਇੰਜੀਨੀਅਰਾਂ ਨੂੰ ਪਾਉਂਦੈ ਮਾਤ
ਚੁੱਘ ਨੇ ਸੰਗਤਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਣ ਲਈ ਪ੍ਰਧਾਨ ਮੰਤਰੀ ਮੋਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਪੰਜਾਬ ਦੇ ਹਿੱਤ ਪ੍ਰਧਾਨ ਮੰਤਰੀ ਮੋਦੀ ਦੇ ਹੱਥਾਂ ’ਚ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ ਲੋਕਾਂ ਨੂੰ ਸਿਰਫ ਖ਼ੂਨ-ਖ਼ਰਾਬਾ ਤੇ ਨਫ਼ਰਤ ਦਿੱਤੀ ਹੈ, ਜਦਕਿ ਮੋਦੀ ਨੇ ਇਹ ਯਕੀਨੀ ਕੀਤਾ ਹੈ ਕਿ ਪੰਜਾਬ ਤੇ ਪੰਜਾਬੀ ਚੰਗੀ ਤਰੱਕੀ ਕਰਨ। ਇਸ ਮੌਕੇ ਕੇਂਦਰ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣ ਦੀ ਖੁ਼ਸ਼ੀ ’ਚ ਲੋਕਾਂ ਵੱਲੋਂ ਲੱਡੂ ਵੰਡ ਕੇ ਖੁ਼ਸ਼ੀ ਪ੍ਰਗਟਾਈ ਗਈ ਤੇ ਭਾਜਪਾ ਆਗੂ ਤਰੁਣ ਚੁੱਘ ਦਾ ਮੂੰਹ ਮਿੱਠਾ ਕਰਵਾਇਆ ਗਿਆ।
ਮਹਿੰਦਰਪਾਲ ਬਿੱਟੂ ਕਤਲ ਮਾਮਲੇ ’ਚ ਹਾਈਕੋਰਟ ਵੱਲੋਂ 2 ਦਸੰਬਰ ਲਈ ਨੋਟਿਸ ਜਾਰੀ
NEXT STORY