ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਕਾਂਗਰਸ 'ਚ ਵੱਡੇ ਉਲਟਫੇਰ ਮਗਰੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ। ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵੱਜੋਂ ਸਹੁੰ ਚੁੱਕਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਧਾਈ ਦਿੱਤੀ ਗਈ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਉਹ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਪੰਜਾਬ ਸਰਕਾਰ ਦੇ ਨਾਲ ਕੰਮ ਕਰਨਾ ਜਾਰੀ ਰੱਖਣਗੇ।
ਇਹ ਵੀ ਪੜ੍ਹੋ : 'ਚਰਨਜੀਤ ਸਿੰਘ ਚੰਨੀ' ਨੇ ਪੰਜਾਬ ਦੇ ਮੁੱਖ ਮੰਤਰੀ ਵੱਜੋਂ ਚੁੱਕੀ 'ਸਹੁੰ', ਰੰਧਾਵਾ ਤੇ OP ਸੋਨੀ ਬਣੇ ਉਪ ਮੁੱਖ ਮੰਤਰੀ
ਦੱਸਣਯੋਗ ਹੈ ਕਿ ਸੋਮਵਾਰ ਸਵੇਰੇ ਚਰਨਜੀਤ ਸਿੰਘ ਵੱਲੋਂ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਲਈ ਸਹੁੰ ਚੁੱਕੀ ਗਈ, ਉੱਥੇ ਹੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ. ਪੀ. ਸੋਨੀ ਨੇ ਸੂਬੇ ਦੇ ਉਪ ਮੁੱਖ ਮੰਤਰੀ ਵੱਜੋਂ ਸਹੁੰ ਚੁੱਕੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਕੈਪਟਨ ਦੇ ਵਿਰੋਧ ਦੇ ਮੱਦੇਨਜ਼ਰ ਕੱਟਿਆ ਗਿਆ ਸਿੱਧੂ ਅਤੇ ਰੰਧਾਵਾ ਦਾ ਪੱਤਾ
ਮੌਕੇ ਰਾਹੁਲ ਗਾਂਧੀ ਵੀ ਮੌਜੂਦ ਰਹੇ। ਪੰਜਾਬ 'ਚ ਮੁੱਖ ਮੰਤਰੀ ਦੀ ਕੁਰਸੀ 'ਤੇ ਪਹਿਲੀ ਵਾਰ ਕਿਸੇ ਦਲਿਤ ਚਿਹਰੇ ਨੂੰ ਬਿਠਾਉਣ ਦਾ ਇਤਿਹਾਸ ਰਚ ਦਿੱਤਾ ਗਿਆ ਹੈ। ਇਸ ਤਰ੍ਹਾਂ ਹੁਣ ਪੰਜਾਬ 'ਚ ਚੰਨੀ ਉੱਤਰ ਭਾਰਤ ਦੇ ਪਹਿਲੇ ਦਲਿਤ ਮੁੱਖ ਮੰਤਰੀ ਹੋਣਗੇ।
ਇਹ ਵੀ ਪੜ੍ਹੋ : ਅਹਿਮ ਖ਼ਬਰ : 'ਕੈਪਟਨ' ਵੱਲੋਂ ਕਾਂਗਰਸ 'ਚ ਸ਼ਾਮਲ ਕਰਵਾਏ 'ਆਪ' ਵਿਧਾਇਕਾਂ ਦਾ ਕੀ ਹੋਵੇਗਾ?
ਚਰਨਜੀਤ ਸਿੰਘ ਚੰਨੀ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ, ਸੁਖਜਿੰਦਰ ਸਿੰਘ ਰੰਧਾਵਾ, ਅੰਬਿਕਾ ਸੋਨੀ ਅਤੇ ਸੁਨੀਲ ਜਾਖੜ ਮੁੱਖ ਮੰਤਰੀ ਦੇ ਅਹੁਦੇ ਲਈ ਰੇਸ 'ਚ ਸਨ ਪਰ ਬੀਤੀ ਸ਼ਾਮ ਕਾਂਗਰਸ ਹਾਈਕਮਾਨ ਵੱਲੋਂ ਚਰਨਜੀਤ ਸਿੰਘ ਚੰਨੀ ਦਾ ਨਾਂ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਐਲਾਨ ਦਿੱਤਾ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅਹਿਮ ਖ਼ਬਰ : 'ਕੈਪਟਨ' ਵੱਲੋਂ ਕਾਂਗਰਸ 'ਚ ਸ਼ਾਮਲ ਕਰਵਾਏ 'ਆਪ' ਵਿਧਾਇਕਾਂ ਦਾ ਕੀ ਹੋਵੇਗਾ?
NEXT STORY