ਆਦਮਪੁਰ- ਮੰਗਲਵਾਰ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਚਨਚੇਤ ਜਲੰਧਰ ਸਥਿਤ ਆਦਮਪੁਰ ਏਅਰਬੇਸ ਪਹੁੰਚੇ। ਇੱਥੇ ਉਨ੍ਹਾਂ ਨੇ ਹਵਾਈ ਫ਼ੌਜ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ। ਪ੍ਰਧਾਨ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਭਾਰਤ ਮਾਂ ਦੇ ਫੌਜੀ ਜਵਾਨ ਭਾਰਤ ਮਾਂ ਕੀ ਜੈ ਬੋਲਦੇ ਹਨ ਤਾਂ ਦੁਸ਼ਮਣ ਦੇ ਕਲੇਜੇ ਕੰਬ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਜਦੋਂ ਵੀਰ ਜਵਾਨਾਂ ਦੇ ਪੈਰ ਧਰਤੀ 'ਤੇ ਪੈਂਦੇ ਹਨ ਤਾਂ ਧਰਤੀ ਧੰਨ ਹੋ ਜਾਂਦੀ ਹੈ। ਉਨ੍ਹਾਂ ਨੇ ਜਵਾਨਾਂ ਨੂੰ ਕਿਹਾ ਕਿ ਤੁਸੀਂ ਹਰ ਭਾਰਤੀ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ ਹੈ। ਮੈਂ ਅੱਜ ਸਵੇਰੇ-ਸਵੇਰੇ ਤੁਹਾਡੇ ਵਿਚਾਲੇ ਤੁਹਾਡੇ ਦਰਸ਼ਨ ਕਰਨ ਲਈ ਆਇਆ ਹਾਂ।
ਅੱਜ ਤੋਂ ਕਈ ਸਾਲ ਬਾਅਦ ਵੀ ਜਦੋਂ ਆਪਰੇਸ਼ਨ ਦੀ ਚਰਚਾ ਹੋਵੇਗੀ ਤਾਂ ਸਭ ਤੋਂ ਪਹਿਲਾ ਅਧਿਆਏ ਭਾਰਤੀ ਫੌਜ ਦੇ ਜਵਾਨਾਂ ਬਾਰੇ ਹੋਵੇਗਾ। ਇਸ ਤੋਂ ਇਲਾਵਾ ਇਹ ਕਾਰਵਾਈ ਆਉਣ ਵਾਲੀਆਂ ਕਈ ਪੀੜ੍ਹੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣ ਗਈ ਹੈ।
ਆਦਮਪੁਰ ਏਅਰ ਫੋਰਸ ਸਟੇਸ਼ਨ ਤੋਂ PM ਮੋਦੀ ਦਾ ਸੰਬੋਧਨ
NEXT STORY