ਜਲੰਧਰ (ਵੈੱਬ ਡੈਸਕ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ 'ਤੇ ਆ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਪ੍ਰਧਾਨ ਮੰਤਰੀ ਮੋਦੀ 1 ਫ਼ਰਵਰੀ ਨੂੰ ਜਲੰਧਰ ਆਉਣਗੇ ਅਤੇ ਸ੍ਰੀ ਗੁਰੂ ਰਵਿਦਾਸ ਜਯੰਤੀ ਮੌਕੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕੇਂਦਰ ਵੱਲੋਂ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਮਹਾਰਾਜ ਨੂੰ ਪਦਮਸ਼੍ਰੀ ਐਵਾਰਡ ਨਾਲ ਨਿਵਾਜ਼ਨ ਦਾ ਐਲਾਨ ਵੀ ਕੀਤਾ ਗਿਆ ਹੈ। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਮਨੋਰੰਜਨ ਕਾਲੀਆ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਇਸ ਤੋਂ ਪਹਿਲਾਂ ਡੇਰਾ ਸੱਚਖੰਡ ਬੱਲਾਂ ਦੇ ਮੁੱਖੀ ਸੰਤ ਨਿਰੰਜਨ ਦਾਸ ਜੀ ਨੂੰ ‘ਪਦਮਸ਼੍ਰੀ’ ਮਿਲਣ ਦੇ ਐਲਾਨ ਮਗਰੋਂ ਬੀਤੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਕਈ ਲੀਡਰ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚੇ ਸਨ। ਇਸ ਮੌਕੇ ਮਨੋਰੰਜਨ ਕਾਲੀਆ, ਸੋਮ ਪ੍ਰਕਾਸ਼, ਸਾਬਕਾ ਸੰਸਦ ਸੁਸ਼ੀਲ ਰਿੰਕੂ, ਮੀਤ ਪ੍ਰਧਾਨ ਰਾਜੇਸ਼ ਬਾਘਾ ਜੀ, ਕੇ.ਡੀ. ਭੰਡਾਰੀ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਅਸ਼ੋਕ ਸਰੀਨ ਹਿੱਕੀ ਜਨਰਲ ਸਕਤਰ ਭਾਜਪਾ ਜਲੰਧਰ, ਦਿਨੇਸ਼ ਮਲਹੋਤਰਾ ਸੋਸ਼ਲ ਮੀਡੀਆ ਕਨਵੀਨਰ ਜਲੰਧਰ ਅਤੇ ਭਾਜਪਾ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਨੇ ਐਵਾਰਡ ਲਈ ਵਧਾਈ ਦਿੱਤੀ।
ਦੇਸ਼ ਭਰ 'ਚ ਬੈਂਕ ਮੁਲਾਜ਼ਮਾਂ ਦੀ ਹੜਤਾਲ, ਬੈਂਕਿੰਗ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ
NEXT STORY