ਜਲੰਧਰ (ਗੁਲਸ਼ਨ): ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਦਿਨ ਐਤਵਾਰ ਨੂੰ ਪੰਜਾਬ ਦੌਰੇ 'ਤੇ ਆ ਰਹੇ ਸਨ ਪਰ ਹੁਣ ਉਨ੍ਹਾਂ ਦਾ ਇਹ ਦੌਰਾ ਮੁਲਤਵੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਤਕ ਪ੍ਰਧਾਨ ਮੰਤਰੀ ਮੋਦੀ 1 ਫ਼ਰਵਰੀ ਦੀ ਥਾਂ 2 ਫਰਵਰੀ ਨੂੰ ਜਲੰਧਰ ਆਉਣਗੇ ਅਤੇ ਉਸੇ ਦਿਨ ਹੀ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ। ਦੱਸ ਦੇਈਏ ਕਿ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਸ੍ਰੀ ਗੁਰੂ ਰਵਿਦਾਸ ਜੈਯੰਤੀ ਮੌਕੇ ਪੰਜਾਬ ਆ ਰਹੇ ਹਨ ਪਰ ਹੁਣ ਕਿਸੇ ਕਾਰਨਾਂ ਕਰਕੇ ਉਹ ਉਸ ਦਿਨ ਨਹੀਂ ਆ ਸਕਦੇ।
ਇਹ ਵੀ ਪੜ੍ਹੋ : ਟਰੰਪ ਦਾ ਵੱਡਾ ਐਲਾਨ: ਕੈਨੇਡਾ 'ਤੇ 50% ਟੈਰਿਫ ਲਗਾਉਣ ਦੀ ਦਿੱਤੀ ਧਮਕੀ
ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੀ ਤਾਰੀਖ ਨੂੰ ਲੈ ਕੇ ਭਾਜਪਾ ਆਗੂਆਂ ਦੇ ਬਿਆਨਾਂ ਵਿੱਚ ਭੰਬਲਭੂਸਾ ਹੈ। ਪੀਐੱਮ ਦੌਰੇ ਨੂੰ ਲੈ ਵੱਖ-ਵੱਖ ਆਗੂਆਂ ਵਲੋਂ ਵੱਖੋ-ਵੱਖਰੇ ਬਿਆਨ ਦਿੱਤੇ ਜਾ ਰਹੇ ਹਨ। ਇਸ ਦੌਰਾਨ ਮਨਜਿੰਦਰ ਸਿੰਘ ਸਿਰਸਾ ਅਨੁਸਾਰ ਪ੍ਰਧਾਨ ਮੰਤਰੀ 2 ਫਰਵਰੀ ਨੂੰ ਪੰਜਾਬ ਆਉਣਗੇ, ਕਿਉਂਕਿ ਉਨ੍ਹਾਂ ਦਾ ਡੇਰਾ ਬੱਲਾਂ ਨਾਲ ਵਿਸ਼ੇਸ਼ ਭਾਵਨਾਤਮਕ ਲਗਾਅ ਹੈ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕੇਂਦਰੀ ਰਾਜ ਮੰਤਰੀ ਮੁਤਾਬਕ ਪ੍ਰਧਾਨ ਮੰਤਰੀ 1 ਫਰਵਰੀ ਨੂੰ ਆਉਣਗੇ ਅਤੇ ਪਾਰਟੀ ਵੱਲੋਂ ਤਿਆਰੀਆਂ ਇਸੇ ਤਾਰੀਖ ਅਨੁਸਾਰ ਕੀਤੀਆਂ ਜਾ ਰਹੀਆਂ ਹਨ। ਕੇ.ਡੀ. ਭੰਡਾਰੀ ਨੇ ਅਨੁਸਾਰ ਪ੍ਰਧਾਨ ਮੰਤਰੀ 1 ਫਰਵਰੀ ਨੂੰ ਹੀ ਆਉਣਗੇ ਅਤੇ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸੁਪਰੀਮ ਕੋਰਟ ਨੇ ਨਵੇਂ UGC ਨਿਯਮਾਂ 'ਤੇ ਲਾਈ ਰੋਕ
ਜ਼ਿਕਰਯੋਗ ਹੈ ਕਿ ਕੇਂਦਰ ਵੱਲੋਂ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਮਹਾਰਾਜ ਨੂੰ ਪਦਮਸ਼੍ਰੀ ਐਵਾਰਡ ਨਾਲ ਨਿਵਾਜ਼ਨ ਦਾ ਐਲਾਨ ਵੀ ਕੀਤਾ ਗਿਆ ਹੈ। ਮੁੱਖੀ ਸੰਤ ਨਿਰੰਜਨ ਦਾਸ ਜੀ ਨੂੰ ‘ਪਦਮਸ਼੍ਰੀ’ ਮਿਲਣ ਦੇ ਐਲਾਨ ਮਗਰੋਂ ਭਾਰਤੀ ਜਨਤਾ ਪਾਰਟੀ ਦੇ ਕਈ ਲੀਡਰ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚੇ ਸਨ। ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਕੀਤੀ ਸੀ। ਪ੍ਰਧਾਨ ਮੰਤਰੀ ਦਾ ਇਹ ਦੌਰਾ ਅਜਿਹੇ ਸਮੇਂ ਚ ਹੋ ਰਿਹਾ ਹੈ, ਜਦੋਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਲਗਭਗ ਇੱਕ ਸਾਲ ਦਾ ਸਮਾਂ ਹੀ ਬਾਕੀ ਰਹਿ ਗਿਆ ਹੈ। ਇਸ ਕਾਰਨ ਇਹ ਦੌਰਾ ਸਿਰਫ਼ ਧਾਰਮਿਕ ਹੀ ਨਹੀਂ, ਸਗੋਂ ਸਿਆਸੀ ਪੱਖੋਂ ਵੀ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : 4 ਲੱਖ ਤੋਂ ਪਾਰ ਹੋਈ ਚਾਂਦੀ, ਸੋਨੇ ਨੇ ਵੀ ਤੋੜ 'ਤੇ ਸਾਰੇ ਰਿਕਾਰਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
NGT ਵੱਲੋਂ ਸਰਹਿੰਦ ਨਗਰ ਕੌਂਸਲ ਤੇ PPCB ਦੀ ਨਿਖੇਧੀ, ਠੋਕਿਆ 1.23 ਕਰੋੜ ਦਾ ਜੁਰਮਾਨਾ
NEXT STORY