ਲੁਧਿਆਣਾ (ਹਿਤੇਸ਼) : ਇਕ ਸਮੇਂ ਜਿੱਥੇ ਕਿਸਾਨ ਅੰਦੋਲਨ ਕਾਰਨ ਪੰਜਾਬ ਦੇ ਭਾਜਪਾ ਆਗੂਆਂ ਦਾ ਘਰੋਂ ਨਿਕਲਣਾ ਮੁਸ਼ਕਲ ਹੋ ਗਿਆ ਸੀ, ਉੱਥੇ ਹੀ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਹੁਣ ਭਾਜਪਾ ਵੱਲੋਂ ਪੰਜਾਬ 'ਚ ਸਿਆਸੀ ਗਤੀਵਿਧੀਆਂ ਨੂੰ ਦਿਨੋਂ-ਦਿਨ ਤੇਜ਼ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ 5 ਜਨਵਰੀ ਨੂੰ ਫਿਰੋਜਪੁਰ 'ਚ ਹੋਣ ਵਾਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਰਾਹੀਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਬਿਗੁਲ ਵਜਾਉਣ ਦਾ ਫ਼ੈਸਲਾ ਪਾਰਟੀ ਨੇ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 'ਓਮੀਕ੍ਰੋਨ' ਦਾ ਦੂਜਾ ਮਾਮਲਾ ਆਇਆ ਸਾਹਮਣੇ, ਇਸ ਜ਼ਿਲ੍ਹੇ ਦਾ ਵਿਅਕਤੀ ਨਿਕਲਿਆ ਪਾਜ਼ੇਟਿਵ
ਰੈਲੀ ਤੋਂ ਪਹਿਲਾਂ ਇੰਚਾਰਜ ਬਣਾ ਕੇ ਭੇਜੇ ਗਏ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਲੰਬੇ ਸਮੇਂ ਤੋਂ ਪੰਜਾਬ 'ਚ ਡੇਰਾ ਲਾਇਆ ਹੋਇਆ ਹੈ, ਜਿਨ੍ਹਾਂ ਦਾ ਸਾਥ ਪੰਜਾਬ ਨਾਲ ਸਬੰਧਿਤ ਇਕ ਹੋਰ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਰਹੇ ਹਨ। ਇਨ੍ਹਾਂ ਦੀ ਜੋੜੀ ਨੇ ਪਿਛਲੇ ਦਿਨੀਂ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਵੱਡੇ ਆਗੂਆਂ ਸਮੇਤ ਮੌਜੂਦਾ ਵਿਧਾਇਕਾਂ ਨੂੰ ਭਾਜਪਾ 'ਚ ਸ਼ਾਮਲ ਕਰਾਉਣ 'ਚ ਸਫ਼ਲਤਾ ਹਾਸਲ ਕੀਤੀ ਹੈ। ਇਹ ਮੁਹਿੰਮ ਆਉਣ ਵਾਲੇ ਦਿਨਾਂ 'ਚ ਵੀ ਜਾਰੀ ਰਹਿਣ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਟਾਂਡਾ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਨੂੰਹ ਨੇ ਬਾਹਰੋਂ ਬੰਦੇ ਮੰਗਵਾ ਕੇ ਸੱਸ-ਸਹੁਰੇ ਨੂੰ ਜ਼ਿੰਦਾ ਸਾੜਿਆ
ਇਸ ਦੇ ਲਈ ਅੰਮ੍ਰਿਤਸਰ ਤੋਂ ਚੋਣਾਂ ਲੜਨ ਵਾਲੇ ਇਕ ਹੋਰ ਕੇਂਦਰੀ ਮੰਤਰੀ ਹਰਦੀਪ ਪੁਰੀ ਵੀ ਸ਼ਨੀਵਾਰ ਨੂੰ ਪੰਜਾਬ ਪਹੁੰਚ ਗਏ ਹਨ। ਭਾਜਪਾ ਦੇ ਸੂਤਰਾਂ ਦਾ ਕਹਿਣਾ ਹੈ ਕਿ ਭਾਜਪਾ ਦੇ ਮੰਤਰੀਆਂ ਅਤੇ ਆਗੂਆਂ ਵੱਲੋਂ ਫਿਲਹਾਲ ਉੱਤਰ ਪ੍ਰਦੇਸ਼ 'ਚ ਸਭ ਤੋਂ ਜ਼ਿਆਦਾ ਸਮਾਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦਾ ਜਮਾਵੜਾ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਦੌਰਾਨ ਕੀਤੇ ਜਾਣ ਵਾਲੇ ਐਲਾਨਾਂ ਨੂੰ ਲੈ ਕੇ ਪੈਦਾ ਹੋਣ ਵਾਲੇ ਮਾਹੌਲ ਨੂੰ ਹੋਰ ਗਰਮਾਉਣ ਲਈ ਪੰਜਾਬ ਵੱਲ ਵਧੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਫਗਵਾੜਾ ’ਚ ਗਰਜੇ ਨਵਜੋਤ ਸਿੱਧੂ, ਕਿਹਾ-ਕੈਪਟਨ ਤੇ ਬਾਦਲ ਖੇਡਦੇ ਰਹੇ ‘ਫਰੈਂਡਲੀ ਮੈਚ’
NEXT STORY