ਚੰਡੀਗੜ੍ਹ (ਰਮਨਜੀਤ ਸਿੰਘ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ 'ਚ ਹੋਈ ਅਣਗਹਿਲੀ ਦੇ ਮਾਮਲੇ ਸਬੰਧੀ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਅੰਤ੍ਰਿਮ ਰਿਪੋਰਟ ਭੇਜ ਦਿੱਤੀ ਹੈ। ਰਿਪੋਰਟ 'ਚ ਕਿਹਾ ਗਿਆ ਹੈ ਕਿ ਸੁਪਰੀਮ ਕੋਰਟ 'ਚ ਉਕਤ ਮਾਮਲੇ ਸਬੰਧੀ ਦਾਖ਼ਲ ਕੀਤੀ ਗਈ ਜਾਂਚ ਰਿਪੋਰਟ ਦੇ ਆਧਾਰ ’ਤੇ ਪੰਜਾਬ ਸਰਕਾਰ ਨੇ 9 ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਪ੍ਰੀਕਿਰਿਆ ਸ਼ੁਰੂ ਕਰ ਦਿੱਤੀ ਹੈ, ਜਿਸ ਨੂੰ ਰਸਮਾਂ ਪੂਰੀਆਂ ਕਰ ਕੇ ਫਾਈਨਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ 'ਮੌਸਮ' ਨੂੰ ਲੈ ਕੇ ਜ਼ਰੂਰੀ ਖ਼ਬਰ, ਅਗਲੇ 2-3 ਦਿਨਾਂ ਲਈ ਜਾਰੀ ਹੋ ਗਿਆ ਅਲਰਟ
ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਚਾਰਜਸ਼ੀਟ ਤਿਆਰ ਕਰਨ ਲਈ ਫਿਲਹਾਲ ਮੁੱਖ ਮੰਤਰੀ ਦੀ ਮਨਜ਼ੂਰੀ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਸਬੰਧਿਤ ਅਧਿਕਾਰੀਆਂ ਨੂੰ ਸੁਣਵਾਈ ਦਾ ਮੌਕਾ ਦਿੰਦਿਆਂ ਉਨ੍ਹਾਂ ਦਾ ਪੱਖ ਜਾਣਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਅਣਗਹਿਲੀ ਦੇ ਮਾਮਲੇ ਸਬੰਧੀ ਪਟੀਸ਼ਨ ਤੋਂ ਬਾਅਦ ਸੁਪਰੀਮ ਕੋਰਟ ਵਲੋਂ ਜਾਂਚ ਸਬੰਧੀ 5 ਮੈਬਰਾਂ ਦੀ ਇਕ ਕਮੇਟੀ ਬਣਾਈ ਗਈ ਸੀ, ਜਿਸ ਦੀ ਕਮਾਨ ਸੇਵਾਮੁਕਤ ਜਸਟਿਸ ਇੰਦੁ ਮਲਹੋਤਰਾ ਨੂੰ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਚੰਗੀ ਖ਼ਬਰ : ਪੰਜਾਬ 'ਚ ਪਹਿਲਾ 'ਮਿਰਚਾਂ' ਦਾ ਕਲੱਸਟਰ ਸ਼ੁਰੂ, ਕਿਸਾਨਾਂ ਨੂੰ ਹੋਵੇਗੀ ਕਰੋੜਾਂ ਦੀ ਕਮਾਈ
ਜਾਂਚ ਤੋਂ ਬਾਅਦ ਟੀਮ ਨੇ ਰਿਪੋਰਟ ਪੇਸ਼ ਕਰਦਿਆਂ ਤਤਕਾਲੀ ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਪੰਜਾਬ ਪੁਲਸ ਡੀ. ਜੀ. ਪੀ. ਸਿੱਧਾਰਥ ਚੱਟੋਪਾਧਿਆਏ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਇਸ ਲਈ ਜ਼ਿੰਮੇਵਾਰ ਦੱਸਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਾਬਕਾ ਫ਼ੌਜੀ ਦੀ ਸ਼ੱਕੀ ਹਾਲਾਤ ’ਚ ਅੱਗ ਨਾਲ ਝੁਲਸਣ ਕਾਰਨ ਹੋਈ ਮੌਤ
NEXT STORY