ਫਿਰੋਜ਼ਪੁਰ : ਫਿਰੋਜ਼ਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੌਰਾਨ ਸੁਰੱਖਿਆ 'ਚ ਕੁਤਾਹੀ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਵੀਡੀਓਜ਼ ਲਗਾਤਾਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਵੀਡੀਓਜ਼ 'ਚ ਜਿੱਥੇ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਦੇ ਰੂਟ ਵਾਲੀ ਸੜਕ 'ਤੇ ਨਾਅਰੇਬਾਜ਼ੀ ਕਰਦੇ ਦਿਖ ਰਹੇ ਹਨ, ਉੱਥੇ ਹੀ ਇਕ ਵੀਡੀਓ 'ਚ ਇਹ ਵੀ ਦੇਖਣ ਨੂੰ ਮਿਲ ਰਿਹਾ ਹੈ ਕਿ ਪੰਜਾਬ ਪੁਲਸ ਦੇ ਕਈ ਮੁਲਾਜ਼ਮ ਪ੍ਰਦਰਸ਼ਨਕਾਰੀਆਂ ਨਾਲ ਚਾਹ ਵੀ ਪੀ ਰਹੇ ਹਨ।
ਇਹ ਵੀ ਪੜ੍ਹੋ : ਹੁਣ ਪੰਜਾਬ ਦੇ ਇਨ੍ਹਾਂ 2 ਜ਼ਿਲ੍ਹਿਆਂ 'ਚ 'ਓਮੀਕ੍ਰੋਨ' ਦੀ ਦਸਤਕ, 4 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ
ਹਾਲਾਂਕਿ ਪੰਜਾਬ ਸਰਕਾਰ ਨੇ ਇਹ ਦਾਅਵਾ ਕੀਤਾ ਹੈ ਕਿ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਦੇ ਕਾਫ਼ਲੇ ਤੋਂ ਬਹੁਤ ਦੂਰ ਸਨ ਪਰ ਸੋਸ਼ਲ ਮੀਡੀਆ 'ਤੇ ਜੋ ਵੀਡੀਓਜ਼ ਵਾਇਰਲ ਹੋ ਰਹੀਆਂ ਹਨ, ਉਨ੍ਹਾਂ 'ਚ ਪ੍ਰਦਰਸ਼ਨ ਕਰ ਰਹੇ ਲੋਕ ਪ੍ਰਧਾਨ ਮੰਤਰੀ ਮੋਦੀ ਦੇ ਕਾਫ਼ਲੇ ਦੇ ਬਿਲਕੁਲ ਨੇੜੇ ਦਿਖ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਅਜਿਹੀਆਂ ਵੀਡੀਓਜ਼ ਪ੍ਰਦਰਸ਼ਨਕਾਰੀਆਂ ਅਤੇ ਭਾਜਪਾ ਆਗੂਆਂ ਵੱਲੋਂ ਅਪਲੋਡ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : PM ਮੋਦੀ ਦੇ ਦੌਰੇ ਦੌਰਾਨ ਅਣਗਹਿਲੀ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਬਣਾਈ 'ਉੱਚ ਪੱਧਰੀ ਕਮੇਟੀ'
ਸੋਸ਼ਲ ਮੀਡੀਆ 'ਤੇ ਪ੍ਰਧਾਨ ਮੰਤਰੀ ਮੋਦੀ ਦੇ ਕਾਫ਼ਲੇ ਨੂੰ ਯੂ-ਟਰਨ ਲੈਂਦੇ ਹੋਏ ਵੀ ਦਿਖਾਇਆ ਗਿਆ ਹੈ ਅਤੇ ਕੁੱਝ ਨੌਜਵਾਨਾਂ ਵੱਲੋਂ ਟਿੱਪਣੀਆਂ ਵੀ ਕੀਤੀਆਂ ਗਈਆਂ ਹਨ ਪਰ ਇਨ੍ਹਾਂ ਵੀਡੀਓਜ਼ 'ਚ ਕੋਈ ਵੀ ਪੁਲਸ ਮੁਲਾਜ਼ਮ ਦਿਖਾਈ ਨਹੀਂ ਦੇ ਰਿਹਾ। ਜਲੰਧਰ ਦੇ ਭਾਜਪਾ ਆਗੂ ਅਮਿਤ ਤਨੇਜਾ ਦੀ ਕਾਰ ਵੀ ਉਸੇ ਸੜਕ 'ਤੇ ਸੀ, ਜਿੱਥੇ ਪ੍ਰਧਾਨ ਮੰਤਰੀ ਮੋਦੀ ਦਾ ਕਾਫ਼ਲਾ ਵਾਪਸ ਆ ਰਿਹਾ ਸੀ।
ਇਹ ਵੀ ਪੜ੍ਹੋ : ਰਾਜਪਾਲ ਨਾਲ ਮੁਲਾਕਾਤ ਮਗਰੋਂ 'ਪੰਜਾਬ ਭਾਜਪਾ' ਦਾ ਵੱਡਾ ਬਿਆਨ, ਅਸ਼ਵਨੀ ਸ਼ਰਮਾ ਨੇ ਚੁੱਕੇ ਕਈ ਸਵਾਲ
ਉਨ੍ਹਾਂ ਨੇ ਵੀ ਟਵਿੱਟਰ 'ਤੇ ਇਕ ਵੀਡੀਓ ਅਪਲੋਡ ਕੀਤੀ ਹੈ, ਜਿਸ 'ਚ ਵਾਪਸ ਮੁੜਦੇ ਹੋਏ ਪ੍ਰਧਾਨ ਮੰਤਰੀ ਮੋਦੀ ਗੱਡੀ 'ਚ ਬੈਠੇ ਹੋਏ ਦਿਖਾਈ ਦੇ ਰਹੇ ਹਨ। ਇਨ੍ਹਾਂ ਵੀਡੀਓਜ਼ ਨੂੰ ਲੈ ਕੇ ਪੰਜਾਬ ਭਾਜਪਾ ਦੇ ਆਗੂਆਂ ਨੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ ਅਤੇ ਇਨ੍ਹਾਂ ਵੀਡੀਓਜ਼ ਨੂੰ ਕੇਂਦਰੀ ਲੀਡਰਸ਼ਿਪ ਨੂੰ ਭੇਜ ਦਿੱਤਾ ਹੈ। ਫਿਲਹਾਲ ਕੇਂਦਰੀ ਲੀਡਰਸ਼ਿਪ ਵੱਲੋਂ ਇਨ੍ਹਾਂ ਵੀਡੀਓਜ਼ ਨੂੰ ਜਾਂਚ ਦੇ ਦਾਇਰੇ 'ਚ ਲਿਆਉਣ ਦੀ ਗੱਲ ਕਹੀ ਗਈ ਹੈ।
ਸੂਤਰਾਂ ਦੇ ਮੁਤਾਬਕ ਪੰਜਾਬ ਪੁਲਸ ਨੇ ਇਸ ਰੂਟ 'ਤੇ 2000 ਤੋਂ ਵੱਧ ਮੁਲਾਜ਼ਮ ਤਾਇਨਾਤ ਕੀਤੇ ਸਨ। ਇਸ ਤੋਂ ਇਲਾਵਾ ਰਾਸ਼ਟਰੀ ਸੁਰੱਖਿਆ ਏਜੰਸੀਆਂ ਨੂੰ ਜ਼ਮੀਨੀ ਅਤੇ ਹਵਾਈ ਨਿਗਰਾਨੀ ਲਈ ਤਾਇਨਾਤ ਕੀਤਾ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
PM ਮੋਦੀ ਦੀ ਰੈਲੀ ਰੱਦ ਹੋਣ ’ਤੇ CM ਚੰਨੀ ਬੋਲੇ, ‘ਕਿਸਾਨ ਭਾਜਪਾ ਤੋਂ ਗੁੱਸੇ, ਮੇਰਾ ਕੀ ਕਸੂਰ’
NEXT STORY