ਪਟਿਆਲਾ (ਰਾਜੇਸ਼ ਪੰਜੌਲਾ) : ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਦੀ ਐੱਮ. ਪੀ. ਮਹਾਰਾਣੀ ਪ੍ਰਨੀਤ ਕੌਰ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰ ਕੇ ਦੇਸ਼ ਦੇ ਪ੍ਰਧਾਨ ਮੰਤਰੀ ਕਿਸਾਨਾਂ ਨੂੰ ਦੀਵਾਲੀ ਦਾ ਤੋਹਫਾ ਦੇਣ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦਾ ਪੂਰੇ ਦੇਸ਼ 'ਚ ਵਿਰੋਧ ਹੋ ਰਿਹਾ ਹੈ। ਪੰਜਾਬ ਦੇ ਕਿਸਾਨ ਲੰਬੇ ਸਮੇਂ ਤੋਂ ਸੜਕਾਂ 'ਤੇ ਹਨ। ਦੇਸ਼ ਦੇ ਅੰਨਦਾਤਾ ਨਾਲ ਅੜੀਅਲ ਰਵੱਈਆ ਛੱਡ ਕੇ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨਾਂ ਦੀ ਗੱਲ ਮੰਨਣੀ ਚਾਹੀਦੀ ਹੈ। ਪ੍ਰਨੀਤ ਕੌਰ ਇੱਥੇ ਵਰਕਰਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸੀ।
ਇਹ ਵੀ ਪੜ੍ਹੋ : ਲੁਧਿਆਣਾ-ਚੰਡੀਗੜ੍ਹ ਹਾਈਵੇਅ ਲਈ ਜ਼ਮੀਨ ਐਕਵਾਇਰ ਕਰਨ ਦਾ ਮਾਮਲੇ ''ਚ ਹਾਈ ਕੋਰਟ ਨੇ ਲਗਾਇਆ ਸਟੇਅ
ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦਿਹਾਤੀ ਦੇ ਮੀਤ ਪ੍ਰਧਾਨ ਜਿੰਮੀ ਗਰਗ ਸਮਾਣਾ, ਯੋਰਕ ਬਿਲਡਰਜ਼ ਪ੍ਰਾ. ਲਿਮਟਿਡ ਦੇ ਐੱਮ. ਪੀ. ਸੁਰੇਸ਼ ਅਗਰਵਾਲ ਅਤੇ ਮਾਇਆ ਗਾਰਡਨ ਗਰੁੱਪ ਜੀਰਕਪੁਰ ਦੇ ਐੱਮ. ਡੀ. ਅਰੁਣ ਜਿੰਦਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਉਨ੍ਹਾਂ ਐੱਮ. ਪੀ. ਪ੍ਰਨੀਤ ਕੌਰ ਨੂੰ ਗੁਲਦਸਤਾ ਦੇ ਕੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਜਿੰਮੀ ਗਰਗ, ਸੁਰੇਸ਼ ਅਗਰਵਾਲ ਅਤੇ ਅਰੁਣ ਜਿੰਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦਾ ਵਪਾਰ ਅਤੇ ਉਦਯੋਗ ਵਧਿਆ ਹੈ। ਪ੍ਰਨੀਤ ਕੌਰ ਨੇ ਸਾਰੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਗਰੀਨ ਦੀਵਾਲੀ ਮਨਾਉਣ।
ਇਹ ਵੀ ਪੜ੍ਹੋ : ਸਾਵਧਾਨ! ਹਾਲੇ ਟਲਿਆ ਨਹੀਂ ਹੈ ਕੋਰੋਨਾ ਦਾ ਖ਼ਤਰਾ, ਸੂਬੇ ''ਚ ਦੂਜੀ ਲਹਿਰ ਆਉਣ ਦਾ ਖਦਸ਼ਾ
ਦੁੱਧ ਦੇ ਟੈਂਕਰ 'ਚੋਂ 110 ਪੇਟੀਆਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ, 1 ਗ੍ਰਿਫ਼ਤਾਰ
NEXT STORY