ਜਲੰਧਰ/ਗੁਰਦਾਸਪੁਰ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਯਾਨੀ ਅੱਜ ਪੰਜਾਬ ਤੋਂ ਲੋਕ ਸਭਾ ਚੋਣਾਂ ਦਾ ਬਿਗੁਲ ਵਜਾਉਣਗੇ। ਗੁਰਦਾਸਪੁਰ ਦੀ ਪੁੱਡਾ ਗਰਾਊਂਡ 'ਚ ਇਸ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਸਵੇਰੇ ਤਕਰੀਬਨ 11.30 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਪਹੁੰਚਣਗੇ। ਉਹ ਇੱਥੇ ਲਵਲੀ ਯੂਨੀਵਰਸਿਟੀ 'ਚ 106ਵੀਂ ਭਾਰਤੀ ਸਾਇੰਸ ਕਾਂਗਰਸ ਦਾ ਉਦਘਾਟਨ ਕਰਨਗੇ ਅਤੇ ਤਕਰੀਬਨ ਅੱਧਾ ਕੁ ਘੰਟਾ ਉੱਥੇ ਰੁਕਣ ਮਗਰੋਂ ਉਹ ਗੁਰਦਾਸਪੁਰ ਲਈ ਰਵਾਨਾ ਹੋ ਜਾਣਗੇ।
ਜਾਣਕਾਰੀ ਮੁਤਾਬਕ, ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ 20 ਸੂਬਿਆਂ 'ਚ 100 ਰੈਲੀਆਂ ਕਰਨਗੇ, ਜਿਸ ਦੀ ਸ਼ੁਰੂਆਤ ਅੱਜ ਗੁਰਦਾਸਪੁਰ ਤੋਂ ਹੋਵੇਗੀ। ਸਿਹਤ ਠੀਕ ਨਾ ਹੋਣ ਕਾਰਨ ਗੁਰਦਾਸਪੁਰ ਰੈਲੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਸ਼ਾਮਲ ਨਾ ਹੋਣ ਦਾ ਖਦਸ਼ਾ ਹੈ। ਸਟੇਜ 'ਤੇ ਸੁਖਬੀਰ ਬਾਦਲ, ਹਰਸਿਮਰਤ ਬਾਦਲ, ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਤੇ ਹੋਰ ਨੇਤਾ ਮੌਜੂਦ ਰਹਿਣਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਰੈਲੀ 'ਚ ਕਰਤਾਰਪੁਰ ਲਾਂਘੇ ਦਾ ਜ਼ਿਕਰ ਕਰ ਸਕਦੇ ਹਨ। ਮਾਹਰਾਂ ਦਾ ਮੰਨਣਾ ਹੈ ਕਿ ਉਹ ਇਸ ਨੂੰ ਗਠਜੋੜ ਸਰਕਾਰ ਦੀ ਸਭ ਤੋਂ ਵੱਡੀ ਉਪਲੱਬਧੀ ਦੇ ਤੌਰ 'ਤੇ ਪੇਸ਼ ਕਰ ਸਕਦੇ ਹਨ। ਮੋਦੀ ਇਸ ਜ਼ਰੀਏ ਗਾਂਧੀ ਪਰਿਵਾਰ 'ਤੇ ਨਿਸ਼ਾਨਾ ਵੀ ਵਿੰਨ੍ਹ ਸਕਦੇ ਹਨ ਕਿ ਕਾਂਗਰਸ ਨੇ ਕਦੇ ਇਸ ਲਈ ਗੰਭੀਰਤਾ ਨਾਲ ਕੋਸ਼ਿਸ਼ ਨਹੀਂ ਕੀਤੀ। ਦੂਜਾ ਅਹਿਮ ਮੁੱਦਾ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ 'ਤੇ ਮੱਲ੍ਹਮ ਲਗਾਉਣਾ ਹੋ ਸਕਦਾ ਹੈ। ਹਾਲ ਹੀ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਦੇ ਸਾਬਕਾ ਸਾਂਸਦ ਸੱਜਣ ਕੁਮਾਰ ਨੂੰ ਇਸ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਦਿੱਤੀ ਹੈ। ਇਹ ਮੁੱਦਾ ਪ੍ਰਧਾਨ ਮੰਤਰੀ ਦੇ ਭਾਸ਼ਣ 'ਚ ਮੁੱਖ ਤੌਰ 'ਤੇ ਹੋ ਸਕਦਾ ਹੈ ਕਿਉਂਕਿ ਬੁੱਧਵਾਰ ਨੂੰ ਹੀ 84 ਦੇ ਪੀੜਤਾਂ ਅਤੇ ਗਵਾਹਾਂ ਨੇ ਦਿੱਲੀ 'ਚ ਮੋਦੀ ਨਾਲ ਮੁਲਾਕਾਤ ਕੀਤੀ ਹੈ, ਜੋ ਸੁਖਬੀਰ ਬਾਦਲ ਦੀ ਅਗਵਾਈ 'ਚ ਗਏ ਸਨ। ਪੀੜਤਾਂ 'ਚ ਜ਼ਿਆਦਾ ਪਰਿਵਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਤ ਹਨ।
ਭਾਰਤ-ਪਾਕਿ ਦੀਆਂ ਰੇਲ ਪਟੜੀਆਂ ’ਤੇ ਦੌੜ ਰਹੀ ਹੈ ‘ਲਾਲ ਪਰੀ ਐਕਸਪ੍ਰੈੱਸ’
NEXT STORY