ਚੰਡੀਗੜ੍ਹ (ਸੁਸ਼ੀਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਵਾਲੀ ਥਾਂ ‘ਪੈਕ’ ਵਿਚ ਬੰਬ ਰੱਖੇ ਹੋਣ ਅਤੇ ਧਮਾਕਾ ਕਰਨ ਦੀ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਚੰਡੀਗੜ੍ਹ ਪੁਲਸ ਨੇ ਕੁਝ ਹੀ ਘੰਟਿਆਂ ਵਿਚ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਸੈਕਟਰ-24 ਦੇ ਰਹਿਣ ਵਾਲੇ ਅਵਿਨਾਸ਼ ਵਜੋਂ ਹੋਈ ਹੈ। ਪੁਲਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਉਸ ਨੇ ਸ਼ਰਾਬ ਦੇ ਨਸ਼ੇ ਵਿਚ ਕੰਟਰੋਲ ਰੂਮ ’ਤੇ ਧਮਕੀ ਭਰਿਆ ਫੋਨ ਕੀਤਾ ਸੀ। ਸੈਕਟਰ-3 ਥਾਣੇ ਦੀ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪੁਲਸ ਅਨੁਸਾਰ ਵੀਰਵਾਰ ਸ਼ਾਮ ਸੈਕਟਰ-9 ਸਥਿਤ ਪੁਲਸ ਕੰਟਰੋਲ ਰੂਮ ਵਿਚ ਇਕ ਕਾਲ ਆਈ, ਜਿਸ ਵਿਚ ਦਾਅਵਾ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਵਾਲੀ ਥਾਂ ’ਤੇ ਬੰਬ ਰੱਖਿਆ ਗਿਆ ਹੈ ਅਤੇ ਉੱਥੇ ਧਮਾਕਾ ਹੋਵੇਗਾ। ਇਸ ਤੋਂ ਬਾਅਦਾ ਐੱਸ. ਪੀ. ਜੀ., ਚੰਡੀਗੜ੍ਹ ਪੁਲਸ, ਕ੍ਰਾਈਮ ਬ੍ਰਾਂਚ, ਆਪ੍ਰੇਸ਼ਨ ਸੈੱਲ ਅਤੇ ਬੰਬ ਨਕਾਰਾ ਕਰਨ ਵਾਲੇ ਦਸਤੇ ਨੇ ਪ੍ਰੋਗਰਾਮ ਵਾਲੀ ਥਾਂ ’ਤੇ ਵਿਆਪਕ ਤਲਾਸ਼ੀ ਮੁਹਿੰਮ ਚਲਾਈ। ਕਰੀਬ 2 ਘੰਟੇ ਤੱਕ ਪੰਡਾਲ ਅਤੇ ਆਲੇ-ਦੁਆਲੇ ਦੇ ਪੂਰੇ ਕੰਪਲੈਕਸ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਪਰ ਕੋਈ ਸ਼ੱਕੀ ਵਸਤੂ ਨਹੀਂ ਮਿਲੀ।
ਚੋਣ ਮੋਡ 'ਚ ਆਈ ਭਾਜਪਾ! ਪ੍ਰਧਾਨ ਮੰਤਰੀ ਮੋਦੀ ਦਾ ਇਸ ਸਾਲ ਪੰਜਾਬ 'ਚ ਦੂਜਾ ਦੌਰਾ
NEXT STORY