ਨਵੀਂ ਦਿੱਲੀ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ-ਸਵੇਰੇ ਅਚਾਨਕ ਹੀ ਆਦਮਪੁਰ ਏਅਰਬੇਸ ਪਹੁੰਚ ਗਏ, ਜਿੱਥੇ ਉਨ੍ਹਾਂ ਨੇ ਜਵਾਨਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹੌਂਸਲਾ ਵਧਾਇਆ। ਉੱਥੇ ਉਹ ਕਰੀਬ 1 ਘੰਟੇ ਤੱਕ ਰਹੇ ਤੇ ਜਵਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਸੇਵਾਵਾਂ ਲਈ ਧੰਨਵਾਦ ਕੀਤਾ।

ਇਸ ਮਗਰੋਂ ਉਨ੍ਹਾਂ ਨੇ ਆਪਣੇ 'ਐਕਸ' ਅਕਾਊਂਟ 'ਤੇ ਜਵਾਨਾਂ ਨਾਲ ਤਸਵੀਰਾਂ ਸਾਂਝੀਆਂ ਕਰ ਕੇ ਲਿਖਿਆ, ''ਅੱਜ ਸਵੇਰੇ ਮੈਂ ਆਦਮਪੁਰ ਏਅਰ ਫੋਰਸ ਸਟੇਸ਼ਨ ਪਹੁੰਚਿਆ ਤੇ ਆਪਣੇ ਬਹਾਦਰ ਤੇ ਜਾਂਬਾਜ਼ ਜਵਾਨਾਂ ਨਾਲ ਮੁਲਾਕਾਤ ਕੀਤੀ। ਹਿੰਮਤ, ਦ੍ਰਿੜਤਾ ਅਤੇ ਨਿਡਰਤਾ ਦੇ ਪ੍ਰਤੀਕ ਇਨ੍ਹਾਂ ਜਵਾਨਾਂ ਨਾਲ ਸਮਾਂ ਬਿਤਾਉਣਾ ਇੱਕ ਬਹੁਤ ਹੀ ਖਾਸ ਅਨੁਭਵ ਸੀ। ਭਾਰਤ ਸਾਡੇ ਹਥਿਆਰਬੰਦ ਬਲਾਂ ਦਾ ਸਾਡੇ ਦੇਸ਼ ਲਈ ਕੀਤੇ ਗਏ ਹਰ ਕੰਮ ਲਈ ਹਮੇਸ਼ਾ ਧੰਨਵਾਦੀ ਰਹੇਗਾ।''
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਅੱਜ ਅਚਾਨਕ ਹੀ ਆਦਮਪੁਰ ਏਅਰਬੇਸ ਪਹੁੰਚ ਗਏ, ਜਿੱਥੇ ਉਨ੍ਹਾਂ ਜਵਾਨਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਆਪਰੇਸ਼ਨ ਸਿੰਦੂਰ 'ਚ ਸ਼ਾਮਲ ਪਾਇਲਟਾਂ ਨਾਲ ਵੀ ਮੁਲਾਕਾਤ ਕੀਤੀ ਤੇ ਕਿਹਾ ਕਿ ਦੇਸ਼ ਉਨ੍ਹਾਂ ਦੀਆਂ ਸੇਵਾਵਾਂ ਲਈ ਉਨ੍ਹਾਂ ਦਾ ਧੰਨਵਾਦੀ ਰਹੇਗਾ।
ਇਹ ਵੀ ਪੜ੍ਹੋ- ਓ ਹੋ, ਐਨੇ ਨਿਕੰਮੇ... ? ਪਾਕਿਸਤਾਨ ਨੇ ਭਾਰਤ 'ਤੇ ਕੀਤੇ 15 ਲੱਖ ਸਾਈਬਰ ਅਟੈਕ, ਵਿੱਚੋਂ 14,99,850 ਹੋ ਗਏ ਫੇਲ੍ਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਨੂੰ ਮਿਲੀ ਪੁੱਤਰ ਦੀ ਦਾਤ
NEXT STORY