ਡੇਰਾ ਬਾਬਾ ਨਾਨਕ : ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਬਾਬਾ ਨਾਨਕ ਪੁੱਜੇ ਹੋਏ ਹਨ। ਉਨ੍ਹਾਂ ਦੇ ਨਾਲ ਹੀ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਵੀ ਮੌਜੂਦ ਹਨ। ਲਾਂਘੇ ਦੇ ਉਦਘਾਟਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਅਤੇ ਸੰਨੀ ਦਿਓਲ ਸਿੱਖੀ ਰੰਗ 'ਚ ਰੰਗੇ ਹੋਏ ਦਿਖਾਈ ਦਿੱਤੇ। ਦੋਹਾਂ ਨੇ ਸਿਰ 'ਤੇ ਦਸਤਾਰ ਸਜਾਈ ਹੋਈ ਹੈ।

ਉਨ੍ਹਾਂ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ, ਹਰਦੀਪ ਪੁਰੀ, ਐੱਸ. ਜੀ. ਪੀ. ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਮੌਜੂਦ ਹਨ। ਪ੍ਰਧਾਨ ਮੰਤਰੀ ਮੋਦੀ ਸਿੱਖੀ ਸਰੂਪ 'ਚ ਹੀ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ ਅਤੇ ਸਮੂਹ ਸਿੱਖ ਅਤੇ ਪੰਜਾਬੀ ਭਾਈਚਾਰੇ ਲਈ ਇਹ ਦਿਨ ਇਤਿਹਾਸਕ ਦਿਨ ਹੋਵੇਗਾ।

ਸੰਗਰੂਰ 'ਚ 5500 ਤੋਂ ਵੱਧ ਪਰਾਲੀ ਸਾੜਨ ਦੇ ਮਾਮਲੇ ਆਏ ਸਾਹਮਣੇ
NEXT STORY