ਚੰਡੀਗੜ੍ਹ (ਹਰੀਸ਼ਚੰਦਰ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਮਹੀਨੇ ਮੁੜ ਪੰਜਾਬ ਦਾ ਦੌਰਾ ਕਰ ਸਕਦੇ ਹਨ। ਇਹ ਭਰੋਸਾ ਖ਼ੁਦ ਪ੍ਰਧਾਨ ਮੰਤਰੀ ਨੇ ਨਿਊ ਚੰਡੀਗੜ੍ਹ 'ਚ ਹੋਮੀ ਭਾਬਾ ਕੈਂਸਰ ਹਸਪਤਾਲ ਦੇ ਉਦਘਾਟਨ ਤੋਂ ਬਾਅਦ ਪੰਜਾਬ ਦੇ ਭਾਜਪਾ ਆਗੂਆਂ ਨਾਲ ਮੀਟਿੰਗ ਦੌਰਾਨ ਦਿੱਤਾ। ਉਨ੍ਹਾਂ ਨੂੰ ਫਿਰੋਜ਼ਪੁਰ 'ਚ ਪੀ. ਜੀ. ਆਈ. ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਅਤੇ ਬਠਿੰਡਾ 'ਚ ਏਮਜ਼ ਦੇ ਉਦਘਾਟਨ ਦੇ ਸਬੰਧ 'ਚ ਆਉਣ ਦਾ ਸੱਦਾ ਪੰਜਾਬ ਭਾਜਪਾ ਆਗੂਆਂ ਨੇ ਦਿੱਤਾ ਸੀ। ਇਸ ’ਤੇ ਮੋਦੀ ਨੇ ਤੁਰੰਤ ਹਾਮੀ ਭਰਦਿਆਂ ਦਿੱਲੀ ਜਾ ਕੇ ਆਪਣੇ ਸ਼ਡਿਊਲ ਅਨੁਸਾਰ ਪੰਜਾਬ ਆਉਣ ਦਾ ਪ੍ਰੋਗਰਾਮ ਬਣਾਉਣ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ : ਕੋਟਕਪੂਰਾ ਗੋਲੀਕਾਂਡ ਨਾਲ ਜੁੜੀ ਵੱਡੀ ਖ਼ਬਰ : ਸੁਖਬੀਰ ਬਾਦਲ ਤੋਂ ਪੁੱਛਗਿੱਛ ਕਰੇਗੀ SIT
ਮੰਨਿਆ ਜਾ ਰਿਹਾ ਹੈ ਕਿ ਉਹ ਸਤੰਬਰ ਜਾਂ ਅਕਤੂਬਰ ਦੇ ਪਹਿਲੇ ਪੰਦਰਵਾੜੇ 'ਚ ਮੁੜ ਪੰਜਾਬ ਆਉਣਗੇ। ਇਸ ਮੀਟਿੰਗ 'ਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁਘ, ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਰਜਿੰਦਰ ਮੋਹਨ ਸਿੰਘ ਛੀਨਾ, ਸੂਬਾ ਜਨਰਲ ਸਕੱਤਰ ਡਾ. ਸੁਭਾਸ਼ ਸਰਮਾ ਅਤੇ ਜੀਵਨ ਗੁਪਤਾ ਤੋਂ ਇਲਾਵਾ ਕਾਂਗਰਸ ਤੋਂ ਭਾਜਪਾ 'ਚ ਸ਼ਾਮਲ ਹੋਏ ਸਾਬਕਾ ਸੂਬਾ ਕਾਂਗਰਸ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ, ਰਾਣਾ ਗੁਰਮੀਤ ਸਿੰਘ ਸੋਢੀ, ਡਾ. ਰਾਜ ਕੁਮਾਰ ਵੇਰਕਾ, ਕੇਵਲ ਢਿੱਲੋਂ, ਬਲਬੀਰ ਸਿੰਘ ਸਿੱਧੂ, ਫ਼ਤਹਿ ਜੰਗ ਸਿੰਘ ਬਾਜਵਾ, ਅਰਵਿੰਦ ਖੰਨਾ ਆਦਿ ਆਗੂ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ 'ਚ 'ਆਪ' ਵਿਧਾਇਕਾਂ ਨੇ ਕਿਤਾਬਾਂ ਤੋਂ ਵੱਟਿਆ ਪਾਸਾ, ਬਹੁਤਿਆਂ ਨੇ ਤਾਂ ਲਾਇਬ੍ਰੇਰੀ 'ਚ ਪੈਰ ਵੀ ਨਹੀਂ ਪਾਇਆ
ਖ਼ਾਸ ਗੱਲ ਇਹ ਸੀ ਕਿ ਕਾਂਗਰਸ ਤੋਂ ਭਾਜਪਾ 'ਚ ਆਏ ਨੇਤਾ ਹੀ ਮੋਦੀ ਦੁਆਲੇ ਇਕੱਠੇ ਹੋ ਰਹੇ ਸਨ। ਮੋਦੀ ਨੇ ਇਨ੍ਹਾਂ ਆਗੂਆਂ ਤੋਂ ਅਗਲੀਆਂ ਲੋਕ ਸਭਾ ਚੋਣਾਂ ਨਾਲ ਸਬੰਧਿਤ ਫੀਡਬੈਕ ਵੀ ਲਿਆ, ਜਿਸ 'ਚ ਨਵੇਂ ਬਣੇ ਭਾਜਪਾ ਵਰਕਰਾਂ ਨੇ ਵੀ ਆਪਣੇ ਵਿਚਾਰ ਰੱਖੇ। ਪਹਿਲੀ ਵਾਰ ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਪਾਰਟੀ ਆਗੂਆਂ ਨਾਲ ਖੁੱਲ੍ਹੇ ਮਾਹੌਲ 'ਚ ਅਜਿਹੀ ਗੱਲਬਾਤ ਕਰ ਰਹੇ ਹਨ। ਖ਼ਾਸ ਗੱਲ ਇਹ ਸੀ ਕਿ ਇਨ੍ਹਾਂ 'ਚ ਜ਼ਿਆਦਾਤਰ ਕਾਂਗਰਸ ਤੋਂ ਆਏ ਨੇਤਾ ਸਨ। ਪ੍ਰਧਾਨ ਮੰਤਰੀ ਨੇ ਪਾਰਟੀ ਆਗੂਆਂ ਨੂੰ ਕਿਹਾ ਕਿ ਉਹ ਚੋਣ ਤਿਆਰੀਆਂ ਦੇ ਸਬੰਧ 'ਚ ਇਨ੍ਹਾਂ ਆਗੂਆਂ ਵੱਲੋਂ ਜੋ ਵੀ ਮੁੱਦੇ ਉਠਾਏ ਗਏ ਹਨ, ਉਹ ਇਨ੍ਹਾਂ ਮੁੱਦਿਆਂ ’ਤੇ ਗੰਭੀਰਤਾ ਨਾਲ ਕੰਮ ਕਰਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਫਿਰੋਜ਼ਪੁਰ ਕੇਂਦਰੀ ਜੇਲ੍ਹ 'ਚ ਕੈਦੀਆਂ ਦਾ ਇਲਾਜ ਕਰਨ ਵਾਲਾ ਡਾਕਟਰ ਹੀ ਨਿਕਲਿਆ ਨਸ਼ਾ ਸਪਲਾਇਰ
NEXT STORY