ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ 'ਤੇ ਪਹੁੰਚੇ ਚੁੱਕੇ ਹਨ। ਪ੍ਰਧਾਨ ਮੰਤਰੀ ਮੋਦੀ ਆਦਮਪੁਰ ਏਅਰਪੋਰਟ 'ਤੇ ਪਹੁੰਚ ਚੁੱਕੇ ਹਨ। ਇਥੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਲਵਾਰਾ ਏਅਰਪੋਰਟ ਦਾ ਵਰਚੁਅਲ ਉਦਘਾਟਨ ਕੀਤਾ। ਹੁਣ ਪ੍ਰਧਾਨ ਮੰਤਰੀ ਮੋਦੀ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋਣ ਮਗਰੋਂ ਡੇਰਾ ਬੱਲਾਂ ਵਿਖੇ ਪਹੁੰਚ ਚੁੱਕੇ ਹਨ।
ਆਦਮਪੁਰ ਏਅਰਪੋਰਟ ਪਹੁੰਚੇ PM ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਡੇਰਾ ਸੱਚਖੰਡ ਬੱਲਾਂ ਹੋਣਗੇ ਨਤਮਸਤਕ
ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ’ਤੇ ਪ੍ਰਧਾਨ ਮੰਤਰੀ ਮੋਦੀ ਜਲੰਧਰ ਨੇੜੇ ਸਥਿਤ ਡੇਰਾ ਸੱਚਖੰਡ ਬੱਲਾਂ ਵਿਖੇ ਲਗਭਗ 40 ਮਿੰਟ ਤੱਕ ਮੌਜੂਦ ਰਹਿਣਗੇ। ਇਸ ਦੌਰਾਨ ਉਹ ਲੰਗਰ ਛਕਣਗੇ ਅਤੇ ਸੰਗਤ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਗੱਲਬਾਤ ਵੀ ਕਰਨਗੇ, ਜਿਸ ਨਾਲ ਸੰਗਤ ਵਿੱਚ ਖ਼ਾਸ ਉਤਸ਼ਾਹ ਵੇਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਗੈਸ-ਸਿਲੰਡਰ ਵਾਲੇ ਖ਼ਪਤਕਾਰਾਂ ਲਈ ਜ਼ਰੂਰੀ ਖ਼ਬਰ, ਪੰਜਾਬ ਦੇ ਸੈਂਕੜੇ ਪਿੰਡ ਹੋਏ ਪ੍ਰਭਾਵਿਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
PM ਮੋਦੀ ਦਾ ਪੰਜਾਬ ਨੂੰ ਵੱਡਾ ਤੋਹਫ਼ਾ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ, ਪੰਜਾਬੀਆਂ ਨੂੰ ਮਿਲੇਗਾ ਵੱਡਾ ਫ਼ਾਇਦਾ
NEXT STORY