ਜਲੰਧਰ (ਵੈੱਬ ਡੈਸਕ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਲੰਧਰ ਦੌਰੇ 'ਤੇ ਪਹੁੰਚ ਚੁੱਕੇ ਹਨ, ਜਿੱਥੇ ਉਨ੍ਹਾਂ ਵੱਲੋਂ 125 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ ਜਾਵੇਗਾ। ਆਦਮਪੁਰ ਏਅਰਪੋਰਟ ਪਹੁੰਚਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਾਜਪਾ ਦੀ ਲੀਡਰਸ਼ਿਪ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ। ਇਸ ਦੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ, ਜਿੱਥੇ ਰੇਲਵੇ ਸਟੇਸ਼ਨ ਦਾ ਉਨ੍ਹਾਂ ਵੱਲੋਂ ਨਿਰੀਖਣ ਵੀ ਕੀਤਾ ਗਿਆ। ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ 5470 ਕਰੋੜ ਰੁਪਏ ਤੋਂ ਵੱਧ ਦੇ ਰੇਲ ਅਤੇ ਸੜਕ ਬੁਨਿਆਦੀ ਢਾਂਚੇ (ਇਨਫਰਾਸਟਰੱਕਚਰ) ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਨ੍ਹਾਂ ਦਾ ਉਦੇਸ਼ ਖੇਤਰ ਵਿਚ ਸੰਪਰਕ (ਕੁਨੈਕਟੀਵਿਟੀ) ਨੂੰ ਮਜ਼ਬੂਤ ਕਰਨਾ, ਯਾਤਰੀਆਂ ਦੀ ਸਹੂਲਤ ਵਿਚ ਸੁਧਾਰ ਕਰਨਾ ਅਤੇ ਆਰਥਿਕ ਵਿਕਾਸ ਨੂੰ ਰਫ਼ਤਾਰ ਦੇਣਾ ਹੈ।
ਜਲੰਧਰ ਰੇਲਵੇ ਸਟੇਸ਼ਨ 'ਤੇ ਪਹੁੰਚਣ 'ਤੇ ਪ੍ਰਧਾਨ ਮੰਤਰੀ ਨੇ ਸਟੇਸ਼ਨ ਦਾ ਨਿਰੀਖਣ ਕੀਤਾ ਅਤੇ ਯਾਤਰੀਆਂ ਅਤੇ ਉਨ੍ਹਾਂ ਨੂੰ ਮਿਲਣ ਦੀ ਉਡੀਕ ਕਰ ਰਹੇ ਲੋਕਾਂ ਨੂੰ ਹੱਥ ਹਿਲਾ ਕੇ ਸਵਾਗਤ ਕੀਤਾ। ਜਲੰਧਰ ਪਹੁੰਚਣ 'ਤੇ ਪ੍ਰਧਾਨ ਮੰਤਰੀ ਦਾ ਭੰਗੜਾ ਨਾਚ ਨਾਲ ਸਵਾਗਤ ਕੀਤਾ ਗਿਆ। ਇਸ ਸਮੇਂ ਦੌਰਾਨ ਉਨ੍ਹਾਂ ਵੱਲੋਂ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਵੀ ਕੀਤੀ ਗਈ। ਰਾਜ ਸਭਾ ਮੈਂਬਰ ਹਰਭਜਨ ਸਿੰਘ, ਜੋ ਹਾਲ ਹੀ 'ਚ ਭਾਜਪਾ ਵਿੱਚ ਸ਼ਾਮਲ ਹੋਏ ਹਨ, ਵੀ ਇਸ ਸਮਾਗਮ ਵਿੱਚ ਮੌਜੂਦ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੈਰ-ਹਾਜ਼ਰ ਹਨ।
ਕੇਵਲ ਢਿੱਲੋਂ ਅਤੇ ਭੱਜੀ ਸਮੇਤ ਸੈਮੀਨਾਰ ਦੇ ਆਗੂ ਸਟੇਜ 'ਤੇ ਮੌਜੂਦ
ਪੰਜਾਬ ਦੇ ਮੁੱਖ ਮੰਤਰੀ ਕੇਵਲ ਸਿੰਘ ਢਿੱਲੋਂ, ਤਰੁਣ ਚੁੱਘ, ਅਸ਼ਵਨੀ ਸ਼ਰਮਾ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ, ਰਾਜ ਸਭਾ ਮੈਂਬਰ ਹਰਭਜਨ ਸਿੰਘ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ, ਸਾਬਕਾ ਮੁੱਖ ਮੰਤਰੀ ਸੁਨੀਲ ਜਾਖੜ, ਵਿਜੇ ਸਾਂਪਲਾ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਸਟੇਜ 'ਤੇ ਮੌਜੂਦ ਹਨ।
ਇਹ ਵੀ ਪੜ੍ਹੋ: ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ ਬਿੱਟੂ ਨੇ ਕੀਤਾ ਸਵਾਗਤ
ਪ੍ਰਧਾਨ ਮੰਤਰੀ 'ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ' ਤਹਿਤ ਜਲੰਧਰ ਕੈਂਟ ਸਮੇਤ 75 ਪੁਨਰ-ਵਿਕਸਿਤ ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕਰਨਗੇ। 20 ਸੂਬਿਆਂ ਵਿਚ ਫੈਲੇ 75 ਅੰਮ੍ਰਿਤ ਸਟੇਸ਼ਨਾਂ ਦਾ ਉਦਘਾਟਨ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਇਕ ਹੋਰ ਮਹੱਤਵਪੂਰਨ ਪ੍ਰਾਪਤੀ ਹੈ, ਜੋ ਵਿਸ਼ਵ ਦੇ ਸਭ ਤੋਂ ਵੱਡੇ ਸਟੇਸ਼ਨ ਪੁਨਰ-ਨਿਰਮਾਣ ਪ੍ਰੋਗਰਾਮਾਂ ਵਿਚੋਂ ਇਕ ਹੈ। ਲਗਭਗ 1570 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕੀਤੇ ਗਏ ਇਨ੍ਹਾਂ ਸਟੇਸ਼ਨਾਂ ਨੂੰ ਆਧੁਨਿਕ ਅਤੇ ਯਾਤਰੀ-ਅਨੁਕੂਲ ਸਹੂਲਤਾਂ ਵਿਚ ਬਦਲਿਆ ਗਿਆ ਹੈ। 'ਵਿਰਸਾ ਵੀ, ਵਿਕਾਸ ਵੀ' ਦੀ ਭਾਵਨਾ ਨਾਲ ਪੁਨਰ-ਵਿਕਸਿਤ ਕੀਤੇ ਗਏ ਇਨ੍ਹਾਂ ਸਟੇਸ਼ਨਾਂ ਵਿਚ ਸਥਾਨਕ ਸੱਭਿਆਚਾਰ, ਵਿਰਸੇ ਅਤੇ ਆਰਕੀਟੈਕਚਰ (ਵਾਸਤੂਕਲਾ) ਨੂੰ ਦਰਸਾਉਣ ਵਾਲੇ ਤੱਤ ਸ਼ਾਮਲ ਕੀਤੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਵਾਰਾਣਸੀ ਜਾਣ ਵਾਲੀ ਨਵੀਂ ਟ੍ਰੇਨ ਨੂੰ ਵੀ ਹਰੀ ਝੰਡੀ ਵਿਖਾਉਣਗੇ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਗਮਨ ਨੂੰ ਲੈ ਕੇ ਜਲੰਧਰ ਕੈਂਟ ਰੇਲਵੇ ਸਟੇਸ਼ਨ ’ਤੇ ਇਕ ਵਾਟਰਪਰੂਫ਼ ਪੰਡਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੀ ਆਮਦ ਨੂੰ ਲੈ ਕੇ ਪਿਛਲੇ ਤਿੰਨ-ਚਾਰ ਦਿਨਾਂ ਤੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਸਨ। ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਸ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਐੱਨ. ਐੱਸ. ਜੀ. ਨੇ ਵੀ ਸੁਰੱਖਿਆ ਦੀ ਕਮਾਨ ਆਪਣੇ ਹੱਥਾਂ ਵਿਚ ਲਈ ਹੋਈ ਹੈ। ਚੱਪੇ-ਚੱਪੇ ’ਤੇ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਰਾਮਾ ਮੰਡੀ ਦੇ ਆਲੇ-ਦੁਆਲੇ ਉੱਚੀਆਂ ਇਮਾਰਤਾਂ ’ਤੇ ਵੀ ਪੁਲਸ ਤਾਇਨਾਤ ਕੀਤੀ ਗਈ ਹੈ। ਸੁਰੱਖਿਆ ਦੇ ਮੱਦੇਨਜ਼ਰ ਟ੍ਰੈਫਿਕ ਡਾਇਵਰਟ ਕੀਤਾ ਗਿਆ ਹੈ, ਜਿਸ ਕਾਰਨ ਸਾਰਾ ਦਿਨ ਸ਼ਹਿਰ ਵਿਚ ਜਾਮ ਦੀ ਸਥਿਤੀ ਬਣੀ ਰਹੀ। ਕੈਂਟ ਸਟੇਸ਼ਨ ਦੇ ਸਾਹਮਣੇ ਪੁਲ ਦੇ ਉੱਪਰ ਸੜਕ ’ਤੇ ਪ੍ਰੀਮਿਕਸ ਵਿਛਾਉਣ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਸਾਫ਼-ਸਫ਼ਾਈ ਦਾ ਵੀ ਪੂਰਾ ਪ੍ਰਬੰਧ ਕੀਤਾ ਗਿਆ ਹੈ। ਹਰ ਪਾਸੇ ਭਾਜਪਾ ਦੇ ਝੰਡਿਆਂ ਅਤੇ ਹੋਰਡਿੰਗਾਂ ਨਾਲ ਪੂਰੇ ਇਲਾਕੇ ਨੂੰ ਰੰਗ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਕਪੂਰਥਲਾ ਵਿਖੇ ਮਾਮੂਲੀ ਗੱਲ ਪਿੱਛੇ ਮਾਰ 'ਤਾ ਬੰਦਾ, ਵਜ੍ਹਾ ਕਰੇਗੀ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ : 7 ਰੁਪਏ ਨੇ ਬਦਲੀ ਬੰਦੇ ਦੀ ਕਿਸਮਤ, ਕੁਝ ਘੰਟਿਆਂ 'ਚ ਬਣ ਗਿਆ ਲੱਖ ਪਤੀ
NEXT STORY