ਸਮਾਣਾ (ਦਰਦ, ਅਸ਼ੋਕ) : ਵੜੈਚਾਂ ਪੱਤੀ ਨਿਵਾਸੀ ਇਕ ਵਿਆਹੁਤਾ ਔਰਤ ਦੀ ਜ਼ਹਿਰੀਲੀ ਦਵਾਈ ਨਿਗਲ ਲਏ ਜਾਣ ਨਾਲ ਮੌਤ ਹੋ ਗਈ। ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਮਾਮਲੇ ਦੇ ਜਾਂਚ ਅਧਿਕਾਰੀ ਸਿਟੀ ਪੁਲਸ ਦੀ ਏ. ਐੱਸ .ਆਈ. ਸਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਰੀਨਾ (30) ਪਤਨੀ ਸੁਰਿੰਦਰ ਕੁਮਾਰ ਨਿਵਾਸੀ ਵੜੈਚਾਂ ਪੱਤੀ ਸਮਾਣਾ ਦੇ ਪਿਤਾ ਕਰਤਾਰ ਸਿੰਘ ਨਿਵਾਸੀ ਪਿੰਡ ਜੰਗਸੂਆ (ਰਾਜਪੁਰਾ) ਵੱਲੋਂ ਪੁਲਸ ਨੂੰ ਦਰਜ ਕਰਵਾਏ ਬਿਆਨਾਂ ਅਨੁਸਾਰ ਦੋ ਬੱਚਿਆਂ ਦੀ ਮਾਂ ਰੀਨਾ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦੀ ਸੀ।
ਬੀਤੇ ਦਿਨੀ ਆਪਣੀ ਦਵਾਈ ਦੀ ਥਾਂ ਗਲਤੀ ਨਾਲ ਉਸ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ, ਜਿਸ ਨਾਲ ਉਹ ਬੇਹੋਸ਼ ਹੋ ਗਈ। ਬੇਹੋਸ਼ੀ ਦੀ ਹਾਲਤ ’ਚ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦੇ ਜਾਣ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਅਧਿਕਾਰੀ ਅਨੁਸਾਰ ਮ੍ਰਿਤਕਾ ਦੇ ਪਿਤਾ ਵੱਲੋਂ ਦਰਜ ਕਰਵਾਏ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।
ਮੰਤਰੀ ਅਮਨ ਅਰੋੜਾ ਦਾ ਐਲਾਨ, ਖ਼ੇਤੀ ਰਹਿੰਦ-ਖੂੰਹਦ ਆਧਾਰਤ 7 ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ
NEXT STORY