ਸੰਗਤ ਮੰਡੀ (ਮਨਜੀਤ): ਪਿੰਡ ਮੱਲਵਾਲਾ ਵਿਖੇ ਇਕ ਮੱਧਵਰਗੀ ਨੌਜਵਾਨ ਕਿਸਾਨ ਵਲੋਂ ਕਰਜ਼ੇ ਤੋਂ ਤੰਗ ਕੇ ਜ਼ਹਿਰੀਲੀ ਸਪਰੇਅ ਪੀ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਬਲਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਕੋਲ ਚਾਰ ਕਨਾਲਾਂ ਦੇ ਲਗਭਗ ਜ਼ਮੀਨ ਸੀ। ਉਸ ਉਪਰ ਸੋਸਾਇਟੀ ਅਤੇ ਬੈਂਕ ਦਾ ਲਗਭਗ ਸੱਤ ਲੱਖ ਦੇ ਕਰੀਬ ਕਰਜ਼ਾ ਸੀ, ਜਿਸ ਨੂੰ ਲੈ ਕੇ ਅਕਸਰ ਹੀ ਉਹ ਪ੍ਰੇਸ਼ਾਨ ਰਹਿੰਦਾ ਸੀ।ਇਸੇ ਪ੍ਰੇਸ਼ਾਨੀ ਦੇ ਕਾਰਨ ਬੀਤੇ ਦਿਨ ਉਸ ਨੇ ਜ਼ਹਿਰੀਲੀ ਸਪਰੇਅ ਪੀ ਲਈ, ਪਰਿਵਾਰਕ ਮੈਂਬਰਾਂ ਵਲੋਂ ਉਸ ਨੂੰ ਇਲਾਜ ਲਈ ਬਠਿੰਡਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਹੈੱਡ ਕਾਂਸਟੇਬਲ ਹਰਪਾਲ ਸਿੰਘ ਨੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ 'ਚ ਕੀਤੇ ਗੰਭੀਰ ਖ਼ੁਲਾਸੇ
ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਹਰਗੋਬਿੰਦ ਸਿੰਘ ਵਲੋਂ ਮ੍ਰਿਤਕ ਬਲਜੀਤ ਸਿੰਘ ਦੇ ਭਰਾ ਗੁਰਸੇਵਕ ਸਿੰਘ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ।ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਲੱਖੋਵਾਲ) ਦੇ ਜ਼ਿਲਾ ਜਨਰਲ ਸਕੱਤਰ ਸਰੂਪ ਸਿੱਧੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕਰ ਕੇ ਦਸ ਲੱਖ ਰੁਪਏ ਮੁਆਵਜ਼ਾ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਇਹ ਵੀ ਪੜ੍ਹੋ: ਦੁਖ਼ਦਾਇਕ ਖ਼ਬਰ: ਪਿੰਡ ਨੰਦਗੜ੍ਹ ਦੇ ਨੌਜਵਾਨ ਕਿਸਾਨ ਦੀ ਸੰਘਰਸ਼ ’ਚੋਂ ਵਾਪਸੀ ਸਮੇਂ ਮੌਤ
ਮੌੜ ਬੰਬ ਕਾਂਡ : ਚਾਰ ਸਾਲ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਨੇ ਪੀੜਤ ਪਰਿਵਾਰ
NEXT STORY