ਮਜੀਠਾ (ਪ੍ਰਿਥੀਪਾਲ ਹਰੀਆਂ) : ਹਲਕਾ ਮਜੀਠਾ ਦੇ ਵੱਖ-ਵੱਖ ਪਿੰਡਾਂ ਵਿਚ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਕਰੀਬ 20 ਵਿਅਕਤੀਆਂ ਦੀ ਮੌਤ ਹੋ ਗਈ ਸੀ। ਹੁਣ ਨਾਲ ਲੱਗਦੇ ਪਿੰਡ ਭੰਗਵਾਂ ਵਿਚ ਵੀ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮੁਖਤਾਰ ਸਿੰਘ ਉਰਫ਼ ਮੋਖਾ, ਸਤਨਾਮ ਸਿੰਘ ਪੁੱਤਰ ਵੀਰ ਸਿੰਘ, ਬਲਕਾਰ ਸਿੰਘ ਪੁੱਤਰ ਸੇਵਾ ਸਿੰਘ, ਸਾਬ ਸਿੰਘ ਪੁੱਤਰ ਸਵਿੰਦਰ ਸਿੰਘ ਅਤੇ ਜਲਾਲਪੁਰ ਤੋਂ ਰਣਧੀਰ ਸਿੰਘ ਪੁੱਤਰ ਬਚਨ ਸਿੰਘ ਅਤੇ ਪਿੰਡ ਅਠਵਾਲ ਵਿਚ ਇਕ ਵਿਅਕਤੀ ਹਰਦੀਪ ਸਿੰਘ ਕਾਲਾ ਪੁੱਤਰ ਅਜੀਤ ਸਿੰਘ ਦੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਦੀ ਖ਼ਬਰ ਹੈ । ਇਸ ਸਬੰਧੀ ਮਜੀਠਾ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਦਿਨ ਚੜ੍ਹਦੇ ਪੰਜਾਬ 'ਚ ਵੱਡਾ ਹਾਦਸਾ, ਹੱਸਦੇ ਖੇਡਦੇ ਪਰਿਵਾਰ 'ਚ ਵਿਛ ਗਏ ਸੱਥਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ PM ਮੋਦੀ ਦਾ ਕੀਤਾ ਧੰਨਵਾਦ
NEXT STORY