ਚੰਡੀਗੜ੍ਹ/ਅੰਮ੍ਰਿਤਸਰ : ਮਜੀਠਾ ਹਲਕੇ ਦੇ ਪਿੰਡਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਣ ਦਰਜਨ ਤੋਂ ਵੱਧ ਹੋਈਆਂ ਮੌਤਾਂ ਦੇ ਮਾਮਲੇ ਵਿਚ ਅਕਾਲੀ ਦਲ ਦੇ ਪ੍ਰਧਨ ਸੁਖਬੀਰ ਸਿੰਘ ਬਾਦਲ ਦਾ ਤਿੱਖਾ ਬਿਆਨ ਸਾਹਮਣੇ ਆਇਆ ਹੈ। ਸੁਖਬੀਰ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮਜੀਠਾ ਵਿਚ ਪੰਜ ਪਿੰਡਾਂ ਵਿਚ ਵਾਪਰੀ ਜ਼ਹਿਰੀਲੀ ਸ਼ਰਾਬ ਦੀ ਘਟਨਾ ਵਿਚ ਕੀਮਤੀ ਜਾਨਾਂ (ਰਿਪੋਰਟਾਂ ਅਨੁਸਾਰ ਹੁਣ ਤੱਕ 14 ) ਦੇ ਨੁਕਸਾਨ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ। ਇਹ ਸ਼ਰਾਬ ਮਾਫੀਆ ਦੁਆਰਾ ਪੈਦਾ ਕੀਤੀ ਇਕ ਸਰਕਾਰੀ ਆਫ਼ਤ ਹੈ। ਪੰਜਾਬ ਸਰਕਾਰ ਦੇ ਹੱਥ ਖੂਨ ਨਾਲ ਰੰਗੇ ਹੋਏ ਹਨ ਕਿਉਂਕਿ ਸੱਤਾਧਾਰੀ ਪਾਰਟੀ ਦੇ ਵਿਧਾਇਕ ਅਤੇ ਆਗੂ ਸਿੱਧੇ ਤੌਰ 'ਤੇ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਹਨ।
ਇਹ ਵੀ ਪੜ੍ਹੋ : ਮਜੀਠਾ 'ਚ ਹਾਹਾਕਾਰ, ਸ਼ਰਾਬ ਕਾਰਣ 15 ਮੌਤਾਂ, ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਤਾਂ ਨਹੀਂ ਕਤਲ
ਇਹ ਤਿੰਨ ਸਾਲਾਂ ਵਿਚ ਪੰਜਾਬ ਦਾ ਚੌਥਾ ਜ਼ਹਿਰੀਲੀ ਸ਼ਰਾਬ ਕਾਂਡ ਹੈ, ਜਿਸ ਵਿਚ ਪਿਛਲੀ ਕਾਂਗਰਸ ਸਰਕਾਰ ਦੇ ਦੌਰਾਨ ਵੀ ਅਜਿਹੀਆਂ ਘਟਨਾਵਾਂ ਵਾਪਰੀਆਂ ਸਨ। ਗੈਰ-ਕਾਨੂੰਨੀ ਡਿਸਟਿਲਰੀਆਂ ਵਧ-ਫੁੱਲ ਰਹੀਆਂ ਹਨ, ਅਤੇ ਜਾਨਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਸਰਕਾਰ ਦੀਆਂ ਟਾਸਕ ਫੋਰਸਾਂ ਕਿੱਥੇ ਹਨ, ਇਹ ਤੁਹਾਡੇ "ਯੁੱਧ ਨਸ਼ੀਆਂ ਵਿਰੁਧ" ਦੇ ਨਾਅਰੇ ਦੇ ਖੋਖਲੇਪਣ ਨੂੰ ਉਜਾਗਰ ਕਰਦਾ ਹੈ। ਸੁਖਬੀਰ ਨੇ ਕਿਹਾ ਕਿ ਪੀੜਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ, ਉਹ ਮੰਗ ਕਰਦੇ ਹਨ ਕਿ ਬਿਨਾਂ ਦੇਰੀ ਕੀਤੇ ਹਰ ਪਰਿਵਾਰ ਨੂੰ ਢੁੱਕਵਾਂ ਮੁਆਵਜਾਂ ਮਿਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਹ ਹਸਪਤਾਲ ਵਿਚ ਭਰਤੀ ਸਾਰੇ ਲੋਕਾਂ ਦੀ ਜਲਦੀ ਸਿਹਤਯਾਬੀ ਲਈ ਵੀ ਅਰਦਾਸ ਕਰਦੇ ਹਨ।
ਇਹ ਵੀ ਪੜ੍ਹੋ : ਪੰਜਾਬ ਵਿਚ ਹੋ ਗਿਆ ਵੱਡਾ ਫਰੋਡ, ਜਦੋਂ ਪੋਲ ਖੁੱਲ੍ਹੀ ਤਾਂ ਉਡ ਗਏ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਡਾਕਟਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਿਹਤ ਮੰਤਰੀ ਨੇ ਕੀਤਾ ਐਲਾਨ
NEXT STORY