ਤਰਨਤਾਰਨ : ਮਾਝੇ ਵਿਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਆਲਮ ਇਹ ਹੈ ਕਿ ਸ਼ਨੀਵਾਰ ਤਕ ਮ੍ਰਿਤਕਾਂ ਦਾ ਅੰਕੜਾ 6 ਦਰਜਨ (60) ਨੂੰ ਵੀ ਪਾਰ ਕਰ ਗਿਆ। ਸ਼ਨੀਵਾਰ ਨੂੰ ਤਰਨਤਾਰਨ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਕਾਰਣ 15 ਹੋਰ ਲੋਕਾਂ ਦੀ ਮੌਤ ਹੋ ਗਈ। ਇਕੱਲੇ ਤਰਨਤਾਰਨ ਜ਼ਿਲ੍ਹੇ ਵਿਚ ਮ੍ਰਿਤਕਾਂ ਦੀ ਗਿਣਤੀ 37 ਹੋ ਗਈ ਹੈ। ਇਸ ਤੋਂ ਇਲਾਵਾ ਅਜੇ ਵੀ ਕਈ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਰਨ ਵਾਲਿਆਂ ਵਿਚ ਜ਼ਿਆਦਾਤਰ ਮਜ਼ਦੂਰ ਤਬਕੇ ਦੇ ਹਨ। ਤਰਨਤਾਰਨ ਸ਼ਹਿਰ ਵਿਚ ਸਥਿਤ ਸ਼ਮਸ਼ਾਨਘਾਟ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਣ ਮਰਨ ਵਾਲਿਆਂ ਦਾ ਇਕੱਠਿਆਂ ਸਸਕਾਰ ਕੀਤਾ ਗਿਆ। ਇਥੋਂ ਤੱਕ ਕਿ ਇਕੋ ਸਮੇਂ ਅੰਤਿਮ ਸੰਸਕਾਰ ਕਰਣ ਲਈ ਸ਼ਮਸ਼ਾਨਘਾਟ ਵੀ ਛੋਟਾ ਪੈ ਗਿਆ। ਸੂਤਰਾਂ ਮੁਤਾਬਕ ਦੋ ਮ੍ਰਿਤਕਾਂ ਦਾ ਸਸਕਾਰ ਖੇਤ ਵਿਚ ਕਰਨਾ ਗਿਆ।
ਇਹ ਵੀ ਪੜ੍ਹੋ : ਲੁਧਿਆਣਾ 'ਚ ਹਾਈ ਪ੍ਰੋਫਾਈਲ ਦੇਹ ਵਪਾਰ ਦੇ ਅੱਡਾ ਬਾਰੇ ਵੱਡਾ ਖ਼ੁਲਾਸਾ, ਇੰਝ ਹੁੰਦੀ ਵਿਦੇਸ਼ੀ ਕੁੜੀਆਂ ਦੀ ਸਪਲਾਈ
ਦੱਸਿਆ ਜਾ ਰਿਹਾ ਹੈ ਕਿ ਜ਼ਹਿਰੀਲੀ ਸ਼ਰਾਬ ਕਾਰਣ ਮ੍ਰਿਤਕਾਂ ਦੀ ਗਿਣਤੀ ਹੋਰ ਵੀ ਵੱਧ ਸਕਦੀ ਹੈ। ਜ਼ਹਿਰੀਲੀ ਸ਼ਰਾਬ ਕਾਰਣ ਇੰਨੀ ਵੱਡੀ ਗਿਣਤੀ ਵਿਚ ਲੋਕਾਂ ਦੇ ਮਰਨ ਤੋਂ ਬਾਅਦ ਜਿੱਥੇ ਪੁਲਸ ਵਿਚ ਹੜਕੰਪ ਮਚ ਗਿਆ ਹੈ, ਉਥੇ ਹੀ ਪੰਜਾਬ ਸਰਕਾਰ ਨੂੰ ਵੀ ਹੱਥਾਂ ਪੈਰਾਂ ਦੀ ਪੈ ਗਈ ਹੈ। ਹਰਕਤ 'ਚ ਆਈ ਪੁਲਸ ਨੇ ਹੁਣ ਤਕ 40 ਤੋਂ ਵੱਧ ਥਾਵਾਂ 'ਤੇ ਛਾਪੇ ਮਾਰ ਕੇ ਅੱਠ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਸੂਤਰਾਂ ਮੁਤਾਬਕ ਤਰਨਤਾਰਨ ਵਿਚ ਜਿਸ ਸ਼ਰਾਬ ਨਾਲ ਲੋਕਾਂ ਦੀ ਜਾਨ ਗਈ ਹੈ, ਉਹ ਖਡੂਰ ਸਾਹਿਬ ਦੇ ਪਿੰਡ ਪੰਡੋਰੀ ਗੋਲਾ 'ਚ ਤਿਆਰ ਕੀਤੀ ਗਈ ਸੀ। ਇਸ ਨੂੰ ਨਾਜਾਇਜ਼ ਤਰੀਕੇ ਨਾਲ ਪਿੰਡਾਂ ਵਿਚ ਵੇਚਿਆ ਗਿਆ। ਇਹ ਪਿੰਡ ਨਾਜਾਇਜ਼ ਸ਼ਰਾਬ ਦੀ ਤਸਕਰੀ ਲਈ ਵੀ ਮਸ਼ਹੂਰ ਹੈ।
ਇਹ ਵੀ ਪੜ੍ਹੋ : ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਦੇ ਡਿਵੀਜ਼ਨਲ ਕਮਿਸ਼ਨਰ ਰਾਜ ਕਮਲ ਚੌਧਰੀ ਨੂੰ ਘਟਨਾ ਦੀ ਨਿਆਇਕ ਜਾਂਚ ਸੌਂਪ ਦਿੱਤੀ ਹੈ ਅਤੇ ਤਿੰਨ ਹਫਤਿਆਂ ਵਿਚ ਰਿਪੋਰਟ ਮੰਗੀ ਹੈ। ਇਸ ਜਾਂਚ ਵਿਚ ਜੁਆਇੰਟ ਐਕਸਾਈਜ਼ ਐਂਡ ਟੈਕਸੇਸ਼ਨ ਕਮਿਸ਼ਨਰ ਤੇ ਸੰਬੰਧਤ ਜ਼ਿਲ੍ਹਿਆਂ ਦੇ ਪੁਲਸ ਵਧੀਕ ਵੀ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਬਟਾਲਾ ਅਤੇ ਅੰਮ੍ਰਿਤਸਰ 'ਚ ਵੀ ਐੱਸ. ਆਈ. ਟੀ. ਗਠਿਤ ਕੀਤੀ ਗਈ ਹੈ।
ਇਹ ਵੀ ਪੜ੍ਹੋ : ਹਫ਼ਤਾ ਪਹਿਲਾਂ ਵਿਆਹ ਕੇ ਲਿਆਂਦੀ ਲਾੜੀ ਦਾ ਕਾਰਾ, ਕਰਤੂਤ ਸੁਣ ਰਹਿ ਜਾਓਗੇ ਹੈਰਾਨ
ਮ੍ਰਿਤਕਾਂ ਨੂੰ ਮੁਆਵਜ਼ਾ ਦੇਵੇਗੀ ਪੰਜਾਬ ਸਰਕਾਰ
ਮਾਝੇ ਵਿਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਨੇ 1-1 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਦਾ ਐਲਾਨ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਨੇ ਕੀਤਾ ਹੈ। ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੁੱਛਲ ਵਿਖੇ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ 11 ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਪਹੁੰਚੇ। ਇਸ ਦੌਰਾਨ ਐੱਸ.ਐੱਸ. ਪੀ ਅੰਮ੍ਰਿਤਸਰ ਦਿਹਾਤੀ ਧਰੁਵ ਦਾਹੀਆ, ਐੱਸ. ਡੀ.ਐਮ. ਵੀ ਮੌਕੇ 'ਤੇ ਮੌਜੂਦ ਸਨ। ਜਿਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ।
ਇਹ ਵੀ ਪੜ੍ਹੋ : ਮੋਗਾ 'ਚ ਮਾਮੂਲੀ ਤਕਰਾਰ ਤੋਂ ਬਾਅਦ ਭਿੜੇ ਥਾਣੇਦਾਰ, ਚਲਾਈਆਂ ਅੰਨ੍ਹੇਵਾਹ ਗੋਲ਼ੀਆਂ
ਤਰਨਤਾਰਨ 'ਚ ਕੋਰੋਨਾ ਦਾ ਕਹਿਰ: 24 ਨਵੇਂ ਮਾਮਲਿਆਂ ਦੀ ਪੁਸ਼ਟੀ, ਕੁੱਲ ਆਂਕੜਾ 380 ਤੋਂ ਪਾਰ
NEXT STORY