ਅੰਮ੍ਰਿਤਸਰ/ਤਰਨਤਾਰਨ/ਗੁਰਦਾਸਪੁਰ: ਬੀਤੇ ਦੋ ਦਿਨਾਂ 'ਚ ਜ਼ਹਿਰੀਲੀ ਸ਼ਰਾਬ ਨੇ ਕਈ ਹੱਸਦੇ-ਵੱਸਦੇ ਪਰਿਵਾਰ ਤਬਾਅ ਕਰਕੇ ਰੱਖ ਦਿੱਤੇ। ਇਸ ਸ਼ਰਾਬ ਨੇ ਕਈਆਂ ਦੇ ਪੁੱਤ ਤੇ ਕਈਆਂ ਦੇ ਸੁਹਾਗ ਉਜਾੜ ਦਿੱਤੇ। ਜ਼ਹਿਰੀਲੀ ਸ਼ਰਾਬ ਕਾਰਨ ਜ਼ਿਆਦਾਤਰ ਲੋਕ ਤਾਂ ਹਸਪਤਾਲ ਪਹੁੰਚ ਤੋਂ ਪਹਿਲਾਂ ਹੀ ਮੌਤ ਦੇ ਮੂੰਹ 'ਚ ਚਲੇ ਗਏ। ਪੰਜਾਬ 'ਚ ਇੰਨ੍ਹਾਂ ਦੋ ਦਿਨਾਂ 'ਚ ਜ਼ਹਿਰੀਲ ਸ਼ਰਾਬ ਨਾਲ 41 ਲੋਕਾਂ ਦੀ ਜਾਨ ਚਲੀ ਗਈ। ਅੰਮ੍ਰਿਤਸਰ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 11 ਲੋਕਾਂ ਦੀ ਮੌਤ ਗਈ। ਅੰਮ੍ਰਿਤਸਰ ਦਿਹਾਤੀ ਦੇ ਪਿੰਡ ਮੁੱਛਲ 'ਚ ਵੀਰਵਾਰ ਹੋਈਆਂ 7 ਮੌਤਾਂ ਤੋਂ ਬਾਅਦ ਸ਼ੁੱਕਰਵਾਰ ਫ਼ਿਰ 4 ਲੋਕਾਂ ਦੀ ਜਾਨ ਚਲੀ ਗਈ। ਪੁਲਸ ਨੇ ਇਸ ਮਾਮਲੇ 'ਚ ਬਲਵਿੰਦਰ ਕੌਰ ਵਾਸੀ ਮੁੱਛਲ ਸਮੇਤ 8 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਤਰਨਤਾਰਨ ਅਤੇ ਬਟਾਲਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ 30 ਵਿਅਕਤੀਆਂ ਦੀ ਮੌਤ ਹੋਈ ਹੈ। ਤਰਨਤਾਰਨ ਦੇ ਮੁਹੱਲਾ ਜੱਸੇਵਾਲਾ ਸਣੇ ਵੱਖ-ਵੱਖ ਪਿੰਡਾਂ 'ਚ 2 ਦਿਨਾਂ ਦੌਰਾਨ ਜ਼ਹਿਰੀਲੀ ਸ਼ਰਾਬ ਪੀਣ ਨਾਲ ਪਿਉ, ਪੁੱਤ ਸਣੇ ਕੁਲ 23 ਵਿਅਕਤੀ, ਜਦਕਿ ਬਟਾਲਾ 'ਚ 7 ਵਿਅਕਤੀ ਮਾਰੇ ਗਏ। ਜਾਣਕਾਰੀ ਅਨੁਸਾਰ ਤਰਨਤਾਰਨ ਦੇ ਮੁਹੱਲਾ ਜੱਸੇ ਵਾਲਾ ਅਤੇ ਸੱਚ ਖੰਡ ਰੋਡ ਨਿਵਾਸੀ 8 ਵਿਅਕਤੀਆਂ ਦੀ ਵੀਰਵਾਰ ਰਾਤ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਹੋ ਗਈ ਸੀ, ਜਿਨ੍ਹਾਂ 'ਚ ਹਰਜੀਤ ਸਿੰਘ (67), ਭਾਗਮੱਲ (46), ਹਰਜੀਤ ਸਿੰਘ (66), ਪਿਆਰਾ ਸਿੰਘ (65), ਕੁਲਦੀਪ ਸਿੰਘ, ਅਮਰੀਕ ਸਿੰਘ ਫੀਕਾ, ਸੁਖਚੈਨ ਸਿੰਘ, ਰਣਜੀਤ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਅੱਜ ਪਿੰਡ ਨੌਰੰਗਾਬਾਦ ਦੇ ਨਿਵਾਸੀ ਸੁਖਦੇਵ ਸਿੰਘ, ਰਾਮਾ (40), ਸਾਹਿਬ ਸਿੰਘ, ਧਰਮ ਸਿੰਘ (55), ਹਰਬੰਸ ਸਿੰਘ (60), ਪਿੰਡ ਮੱਲ ਮੋਹਰੀ ਦੇ ਪਿਉ-ਪੁੱਤਰ ਨਾਜਰ ਸਿੰਘ ਤੇ ਧਰਮਮਿੰਦਰ ਸਿੰਘ, ਪਿੰਡ ਬੱਚੜੇ ਦੇ ਗੁਰਵੇਲ ਸਿੰਘ (40) ਅਤੇ ਗੁਰਜੀਤ ਸਿੰਘ, ਪਿੰਡ ਭੁੱਲਰ ਦੇ ਪ੍ਰਕਾਸ਼ ਸਿੰਘ (50), ਬਲਵਿੰਦਰ ਸਿੰਘ (60) ਅਤੇ ਵੱਸਣ ਸਿੰਘ (45), ਪਿੰਡ ਕੱਲ੍ਹਾ ਦੇ ਸੋਨੂੰ, ਪਿੰਡ ਜਵੰਦਾ ਦੇ ਨਿਰਵੈਲ ਸਿੰਘ, ਅਲਾਵਲਪੁਰ ਦੇ ਕਰਤਾਰ ਸਿੰਘ ਦੀ ਮੌਤ ਹੋਣ ਦਾ ਪਤਾ ਲੱਗਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਤਰਨਤਾਰਨ ਦੇ ਜਾਂਚ ਅਧਿਕਾਰੀ ਏ. ਐੱਸ. ਆਈ . ਵਿਪਨ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਕਸ਼ਮੀਰ ਸਿੰਘ ਪੁੱਤਰ ਪਿਆਰਾ ਸਿੰਘ ਅਤੇ ਅੰਗਰੇਜ ਸਿੰਘ ਪੁੱਤਰ ਧੰਨਾ ਸਿੰਘ ਨਿਵਾਸੀ ਪੰਡੋਰੀ ਗੋਲਾ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋਂ : ਪ੍ਰੇਮੀ ਵਲੋਂ ਪ੍ਰੇਮਿਕਾ 'ਤੇ ਤੇਜ਼ਾਬ ਪਾਉਣ ਦੇ ਮਾਮਲੇ 'ਚ ਨਵਾਂ ਮੋੜ, ਘਰ 'ਚ ਦਾਖ਼ਲ ਹੋ ਕੇ ਕੀਤਾ ਸੀ ਗਲਤ ਕੰਮ
ਓਧਰ ਬਟਾਲਾ ਦੇ ਹਾਥੀ ਗੇਟ ਅਤੇ ਆਸਪਾਸ ਦੇ ਇਲਾਕਿਆਂ 'ਚ 7 ਵਿਅਕਤੀਆਂ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਏ. ਡੀ. ਸੀ. ਗੁਰਦਾਸਪੁਰ ਤੇਜਿੰਦਰਪਾਲ ਸਿੰਘ ਸੰਧੂ, ਈ. ਟੀ. ਸੀ. ਓ. ਰਾਜਵਿੰਦਰ ਕੌਰ, ਤਹਿਸੀਲਦਾਰ ਬਟਾਲਾ ਬਲਵਿੰਦਰ ਸਿੰਘ, ਐੱਸ. ਐੱਚ. ਓ. ਸਿਟੀ ਮੁਖਤਿਆਰ ਸਿੰਘ, ਐੱਸ. ਐੱਚ. ਓ. ਸਿਵਲ ਲਾਈਨ ਪਰਮਜੀਤ ਸਿੰਘ ਭਾਰੀ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਏ. ਡੀ. ਸੀ. ਸੰਧੂ ਨੇ ਕਿਹਾ ਕਿ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਪੁਲਸ ਨੂੰ ਜੋ ਬਿਆਨ ਦਰਜ ਕਰਵਾਉਣਗੇ, ਉਸ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋਂ : ਸ਼ਰਮਨਾਕ: ਸਾਬਕਾ ਕਰਨਲ ਦੀ ਪਤਨੀ ਦੀ ਮੁਰਦਾਘਰ 'ਚ ਰੱਖੀ ਲਾਸ਼ ਦੇ ਕੰਨ ਤੇ ਬੁੱਲ੍ਹ ਖਾ ਗਏ ਚੂਹੇ
ਇਸ ਸਬੰਧੀ ਐੱਸ. ਐੱਮ. ਓ. ਬਟਾਲਾ ਡਾ. ਸੰਜੀਵ ਭੱਲਾ ਨੇ ਕਿਹਾ ਕਿ ਹਾਥੀ ਗੇਟ ਇਲਾਕੇ ਵਿਚ ਕੁਝ ਮੌਤਾਂ ਹੋਈਆਂ ਹਨ ਪਰ ਮੌਤਾਂ ਦਾ ਅਸਲ ਕਾਰਣ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। ਉਨ੍ਹਾਂ ਕਿਹਾ ਕਿ ਕੁਝ ਵਿਅਕਤੀਆਂ ਦੀ ਮੌਤ ਹਾਰਟ ਅਟੈਕ ਨਾਲ ਵੀ ਹੋਈ ਦੱਸੀ ਜਾ ਰਹੀ ਹੈ। ਉੱਥੇ ਹੀ ਦੇਰ ਸ਼ਾਮ ਡੀ. ਐੱਸ. ਪੀ. ਸਿਟੀ ਪਰਵਿੰਦਰ ਕੌਰ ਦੱਸਿਆ ਕਿ ਥਾਣਾ ਸਿਟੀ 'ਚ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋਂ : ਗੁਰਦੁਆਰੇ 'ਚ ਇਕੱਲਾ ਗ੍ਰੰਥੀ ਹੀ ਨਹੀਂ ਸਗੋਂ ਪ੍ਰਧਾਨ ਵੀ ਕਰਦਾ ਸੀ ਕੁੜੀ ਨਾਲ ਗਲਤ ਕੰਮ, ਚੜ੍ਹਿਆ ਪੁਲਸ ਹੱਥੇ
ਜਲੰਧਰ ਦੇ ਮਸ਼ਹੂਰ ਦਿਲਬਾਗ ਪਤੀਸੇ ਵਾਲਿਆਂ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ
NEXT STORY