ਮਜੀਠਾ (ਸਰਬਜੀਤ ਵਡਾਲਾ) : ਹਲਕਾ ਮਜੀਠਾ ਦੇ ਅੰਦਰ ਜ਼ਹਿਰੀਲੀ ਸ਼ਰਾਬ ਨਾਲ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਸ਼ੁਰੂ ਹੋਇਆ ਮੌਤਾਂ ਦੇ ਸਿਲਸਿਲੇ ਨੇ ਕਸਬਾ ਮਜੀਠਾ ਅੰਦਰ ਵੀ ਦਸਤਕ ਦੇ ਦਿੱਤੀ ਹੈ, ਜਿਸ ਕਰਕੇ ਜ਼ਹਿਰੀਲੀ ਸ਼ਰਾਬ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਹੈ। ਇਸ ਦੇ ਤਹਿਤ ਮਜੀਠਾ ਵਿਖੇ ਇਕ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਪਛਾਣ ਤਰਸੇਮ ਮਸੀਹ ਪੁੱਤਰ ਸਦੀਕ ਮਸੀਹ ਵਾਸੀ ਵਾਰਡ ਨੰਬਰ ਇਕ ਰੋੜੀ ਮਜੀਠਾ ਵਜੋਂ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਗਿੱਲ ਅਤੇ ਸਾਬਕਾ ਸਰਪੰਚ ਸੋਨੂੰ ਨੇ ਦੱਸਿਆ ਕਿ ਉਕਤ ਵਿਅਕਤੀ ਵੀ ਪਿੰਡ ਭੰਗਵਾਂ ਤੋਂ ਸ਼ਰਾਬ ਪੀ ਕੇ ਆਇਆ ਸੀ ਤੇ ਉਸ ਨੇ ਆਪਣੇ ਘਰ ਵਿਚ ਆਪਣੇ ਆਪ ਨੂੰ ਬੰਦ ਕਰ ਰੱਖਿਆ ਸੀ ਆਖਰ ਇਹ ਵਿਅਕਤੀ ਨੂੰ ਵੀ ਜ਼ਹਿਰੀਲੀ ਸ਼ਰਾਬ ਦੇ ਪ੍ਰਭਾਵ ਨੇ ਨਿਗਲ ਲਿਆ।
ਇਹ ਵੀ ਪੜ੍ਹੋ : ਭਾਦਸੋਂ ਥਾਣੇ ਦੇ ਐੱਸ. ਐੱਚ. ਓ. 'ਤੇ ਵੱਡੀ ਕਾਰਵਾਈ, ਹੈਰਾਨ ਕਰਨ ਵਾਲਾ ਹੈ ਮਾਮਲਾ
ਇਸ ਸਬੰਧ ਵਿਚ ਉਨ੍ਹਾਂ ਵੱਲੋਂ ਐੱਸ.ਐੱਮ.ਓ ਮਜੀਠਾ ਡਾਕਟਰ ਸਤਨਾਮ ਸਿੰਘ ਦੇ ਧਿਆਨ ਵਿਚ ਲਿਆਂਦਾ ਗਿਆ, ਜਿਸ ਤੇ ਉਨ੍ਹਾਂ ਵੱਲੋਂ ਪੁਲਸ ਨੂੰ ਸੂਚਿਤ ਕਰਨ 'ਤੇ ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਲਈ ਪੋਸਟਮਾਰਟਮ ਲਈ ਅੰਮ੍ਰਿਤਸਰ ਭੇਜ ਦਿੱਤਾ ਹੈ।
ਪੰਜਾਬ: 71 ਲੱਖ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ, 38 ਮੈਡੀਕਲ ਸਟੋਰਾਂ ਦੇ ਲਾਇਸੈਂਸ ਸਸਪੈਂਡ
NEXT STORY